ਗੁਰਪ੍ਰੀਤ ਸਿੰਘ ਕਤਲ ਮਾਮਲੇ 'ਚ ਪੰਜਾਬ DGP ਦੇ ਵੱਡੇ ਖ਼ੁਲਾਸੇ, ਅ੍ਰੰਮਿਤਪਾਲ ਦਾ ਨਾਂ ਆਇਆ ਸਾਹਮਣੇ

Friday, Oct 18, 2024 - 05:59 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਫਰੀਦਕੋਟ ਵਿਖੇ ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਤਲ ਕੀਤੇ ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਦੇ ਕਤਲ ਮਾਮਲੇ ਵਿਚ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਵੱਡੇ ਖ਼ੁਲਾਸੇ ਕੀਤੇ ਹਨ। ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਇਸ ਕਤਲ ਕੇਸ ਵਿਚ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਪੁੱਛਗਿੱਛ ਦੌਰਾਨ ਅਹਿਮ ਗੱਲਾਂ ਸਾਹਮਣੇ ਆਈਆਂ ਹਨ। 

ਇਹ ਵੀ ਪੜ੍ਹੋ- ਅਕਾਲੀ ਦਲ ਦੇ ਬਾਗੀ ਧੜੇ ਨੇ SGPC ਦੇ ਪ੍ਰਧਾਨ ਦੇ ਅਹੁਦੇ ਲਈ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ

PunjabKesari

ਉਨ੍ਹਾਂ ਵੱਡਾ ਖ਼ੁਲਾਸਾ ਕਰਦੇ ਹੋਏ ਕਿਹਾ ਕਿ ਗੁਰਪ੍ਰੀਤ ਕਤਲ ਕੇਸ ਵਿਚ ਜਾਂਚ ਦੌਰਾਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਅੱਤਵਾਦੀ ਅਰਸ਼ਦੀਪ ਡੱਲਾ ਗੁਰਪ੍ਰੀਤ ਕਤਲ ਕਾਂਡ ਦਾ ਮਾਸਟਰਮਾਈਂਡ ਹੈ। ਵਿਦੇਸ਼ਾਂ 'ਚ ਬੈਠੇ ਲੋਕਾਂ ਨੇ ਕਤਲ ਦਾ ਪੂਰਾ ਪਲਾਨ ਕੀਤਾ ਸੀ। ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ। ਅੰਮ੍ਰਿਤਪਾਲ ਦਾ ਰੋਲ ਵੀ ਸਾਹਮਣੇ ਆ ਰਿਹਾ ਹੈ। ਸੀ. ਸੀ. ਟੀ. ਵੀ. ਫੁਟੇਜ ਨੂੰ ਐਗਜ਼ਾਮਿਨ ਕੀਤਾ ਗਿਆ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕੁਝ ਹੋਰ ਲੋਕ ਵੀ ਟਾਰਗੇਟ 'ਤੇ ਸਨ। ਦੋਸ਼ੀਆਂ ਕੋਲੋਂ ਪੁੱਛਗਿੱਛ ਵਿਚ ਵੱਡੇ ਖ਼ੁਲਾਸੇ ਹੋਏ ਹਨ। ਰੇਕੀ ਕਰਨ ਵਾਲੇ ਕੋਈ ਹੋਰ ਹਨ ਅਤੇ ਕਤਲ ਕਰਨ ਵਾਲੇ ਕੋਈ ਹੋਰ ਹਨ। ਸਬੂਤਾਂ ਦੇ ਆਧਾਰ 'ਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ-  CM ਭਗਵੰਤ ਮਾਨ ਨੇ ਟ੍ਰੇਨਿੰਗ ਲਈ 72 ਪ੍ਰਾਇਮਰੀ ਅਧਿਆਪਕ ਫਿਨਲੈਂਡ ਲਈ ਕੀਤੇ ਰਵਾਨਾ


shivani attri

Content Editor

Related News