ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ’ਤੇ ਪੰਜਾਬ ਦੇ ਡੀ. ਜੀ. ਪੀ ਦੇ ਵੱਡੇ ਖ਼ੁਲਾਸੇ

Friday, Nov 04, 2022 - 06:53 PM (IST)

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ’ਤੇ ਪੰਜਾਬ ਦੇ ਡੀ. ਜੀ. ਪੀ ਦੇ ਵੱਡੇ ਖ਼ੁਲਾਸੇ

ਚੰਡੀਗੜ੍ਹ/ਅੰਮ੍ਰਿਤਸਰ : ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਕਾਂਡ ’ਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਆਖਿਆ ਹੈ ਕਿ ਕਾਤਲ ਸੰਦੀਪ ਸਿੰਘ ਉਰਫ ਸੰਨੀ ਨੂੰ ਪੁਲਸ ਨੇ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਇਸ ਕਤਲ ਕਾਂਡ ’ਤੇ ਪੁਲਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਪੁਲਸ ਇਸ ਮਾਮਲੇ ਦੀ ਪੂਰੀ ਤਹਿ ਤੱਕ ਜਾ ਕੇ ਰਹੇਗੀ ਅਤੇ ਇਸ ਪਿੱਛੇ ਕੌਣ ਹੈ, ਇਸ ਦਾ ਪਤਾ ਲਗਾਇਆ ਜਾਵੇਗਾ, ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਜਿਵੇਂ ਹੀ ਕੋਈ ਤੱਥ ਸਾਹਮਣੇ ਆਉਣਗੇ ਉਹ ਮੀਡੀਆ ਨਾਲ ਸਾਂਝੇ ਕੀਤੇ ਜਾਣਗੇ। ਡੀ. ਜੀ. ਪੀ. ਨੇ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਕਾਤਲ ਸੰਦੀਪ ਸਿੰਘ ਉਰਫ ਸੰਨੀ ਦੀ ਘਟਨਾ ਸਥਾਨ ਦੇ ਨੇੜੇ ਹੀ ਕੱਪੜੇ ਦੀ ਦੁਕਾਨ ਹੈ ਅਤੇ ਉਸ ਨੇ ਆਪਣੇ 32 ਬੋਰ ਦੇ ਲਾਇਸੰਸੀ ਹਥਿਆਰ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ, ਜਿਸ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਸੁਧੀਰ ਸੂਰੀ ’ਤੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਗਏ ਹਨ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਵਿਰੋਧ ਵਿਚ ਕੱਲ੍ਹ ਪੰਜਾਬ ਬੰਦ ਦਾ ਐਲਾਨ

ਅੰਮ੍ਰਿਤਸਰ ਦੇ ਸਦਰ ਥਾਣੇ ’ਚ ਦਰਜ ਕੀਤਾ ਮਾਮਲਾ

ਡੀ. ਜੀ. ਪੀ. ਨੇ ਕਿਹਾ ਕਿ ਅੰਮ੍ਰਿਤਸਰ ਦੇ ਸਦਰ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਰੇ ਪੰਜਾਬੀਆਂ ਨੂੰ ਅਪੀਲ ਹੈ ਕਿ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਬਣਾ ਕੇ ਰੱਖੋ। ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਕਾਇਮ ਰੱਖਣਾ ਪਵੇਗਾ। ਡੀ. ਜੀ. ਪੀ. ਨੇ ਮੀਡੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਤੱਥਾਂ ਤੋਂ ਬਿਨਾਂ ਕੋਈ ਖਬਰ ਨਾ ਚਲਾਈ ਜਾਵੇ। ਫਿਲਹਾਲ ਇਸ ਮਾਮਲੇ ’ਤੇ ਜਲਦਬਾਜ਼ੀ ਵਿਚ ਕੁੱਝ ਵੀ ਨਹੀਂ ਕਿਹਾ ਜਾ ਸਕਦਾ। ਅਜੇ ਜਾਂਚ ਸ਼ੁਰੂ ਹੋਈ ਹੈ ਅਤੇ ਬਿਲਕੁਲ ਪਾਰਦਰਸ਼ੀ ਢੰਗ ਨਾਲ ਜਾਂਚ ਕੀਤੀ ਜਾਵੇਗੀ, ਮੈਂ ਖੁਦ ਅੰਮ੍ਰਿਤਸਰ ਜਾ ਰਹੇ ਹਨ। 

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਕਾਂਡ ’ਚ ਵੱਡੀ ਖ਼ਬਰ, ਅੰਮ੍ਰਿਤਸਰ ਦੇ ਕਮਿਸ਼ਨਰ ਦਾ ਬਿਆਨ ਆਇਆ ਸਾਹਮਣੇ

ਕੀ ਕਿਹਾ ਸੀ ਪੁਲਸ ਕਮਿਸ਼ਨਰ ਨੇ

ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ’ਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਕਾਤਲ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਕਮਿਸ਼ਨਰ ਮੁਤਾਬਕ ਪੁਲਸ ਨੇ ਵਾਰਦਾਤ ਵਿਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਸ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਕਾਤਲ ਇਕੱਲਾ ਹੀ ਸੀ ਜਿਸ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਨਾਮੀ ਹਸਪਤਾਲ ਦੀ ਨਰਸ ਦਾ ਹੋਸ਼ ਉਡਾਉਣ ਵਾਲਾ ਕਾਰਾ, ਹੁਸਨ ਦਾ ਜਾਲ ਵਿਛਾ ਕੇ ਕਰਦੀ ਸੀ ਇਹ ਕੰਮ

ਸ਼ਿਵ ਸੈਨਾ ਨੇ ਦਿੱਤੀ ਕੱਲ੍ਹ ਪੰਜਾਬ ਬੰਦ ਦੀ ਕਾਲ

ਸੁਧੀਰ ਸੂਰੀ ਦੇ ਕਤਲ ਦੇ ਵਿਰੋਧ ਵਿਚ ਸ਼ਿਵ ਸੈਨਾ ਵਲੋਂ ਕੱਲ੍ਹ ਮਤਲਬ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਸ਼ਿਵ ਸੈਨਾ ਨੇ ਭਲਕੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਦੱਸਣਯੋਗ ਹੈ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਉਸ ਸਮੇਂ ਗੋਲ਼ੀਆਂ ਨਾਲ ਭੁੰਨ ਦਿੱਤਾ ਗਿਆ ਜਦੋਂ ਉਹ ਇਕ ਮੰਦਰ ਦੇ ਬਾਹਰ ਕੂੜਾ ਸੁੱਟਣ ਦੇ ਵਿਰੋਧ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਸੂਤਰਾਂ ਮੁਤਾਬਕ ਹਮਲਾਵਰਾਂ ਵਲੋਂ ਸੂਰੀ ਨੂੰ ਲਗਭਗ ਪੰਜ ਗੋਲ਼ੀਆਂ ਮਾਰੀਆਂ ਗਈਆਂ, ਗੋਲੀਆਂ ਲੱਗਣ ਕਾਰਣ ਗੰਭੀਰ ਰੂਪ ਵਿਚ ਜ਼ਖਮੀ ਹੋਏ ਸੂਰੀ ਨੂੰ ਉਨ੍ਹਾਂ ਦੇ ਸਮਰਥਕ ਤੁਰੰਤ ਹਸਪਤਾਲ ਲੈ ਗਏ ਪਰ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਬੇਗਾਨੀ ਦੇ ਚੱਕਰ ’ਚ ਪਏ ਪਤੀ ਨੇ ਹੱਥੀਂ ਉਜਾੜ ਲਿਆ ਆਪਣਾ ਘਰ, ਪਤਨੀ ਨਾਲ ਜੋ ਕੀਤਾ ਸੁਣ ਉੱਡਣਗੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News