ਹੁਸ਼ਿਆਰਪੁਰ ''ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ''ਚ ਲੁਟੇਰਿਆਂ ਨੇ ਮਾਰਿਆ ਡਾਕਾ

Sunday, Jun 23, 2024 - 07:17 PM (IST)

ਹੁਸ਼ਿਆਰਪੁਰ ''ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ''ਚ ਲੁਟੇਰਿਆਂ ਨੇ ਮਾਰਿਆ ਡਾਕਾ

ਹੁਸ਼ਿਆਰਪੁਰ (ਵਰਿੰਦਰ ਪੰਡਿਤ)- ਹੁਸ਼ਿਆਰਪੁਰ ਦੇ ਸੁਨਿਆਰਾ ਬਾਜ਼ਾਰ ਵਿੱਚ ਮਰਾਠੀ ਸੁਨਿਆਰੇ ਦੀ ਸ਼੍ਰੀ ਨਾਥ ਟੰਚ ਨਾਮ ਦੀ ਦੁਕਾਨ 'ਤੇ ਲੁਟੇਰਿਆਂ ਨੇ ਵੱਡੀ ਵਾਰਦਤ ਨੂੰ ਅੰਜਾਮ ਦਿੱਤਾ। ਇਥੋਂ ਲੁਟੇਰਿਆਂ ਨੇ ਸੋਨਾ ਚਾਂਦੀ ਅਤੇ ਨਕਦੀ ਲੁੱਟ ਲਈ।  ਮਿਲੀ ਜਾਣਕਾਰੀ ਮੁਤਾਬਕ ਅਤੇ ਪੀੜਤ ਕਾਰੀਗਰ ਦੇ ਦੱਸਣ ਮੁਤਾਬਕ ਉਸ ਵੱਲੋਂ ਅੱਜ ਸਵੇਰੇ 8:30 ਵਜੇ ਦੁਕਾਨ ਖੋਲ੍ਹੀ ਗਈ ਸੀ, ਜਿਸ ਤੋਂ ਬਾਅਦ ਦੋ ਮੋਟਰਸਾਈਕਲ ਸਵਾਰ ਉਹਦੇ ਕੋਲ ਸੋਨੇ ਦੀ ਜਾਂਚ ਕਰਵਾਉਣ ਆਉਂਦੇ ਹਨ ਅਤੇ ਮੌਕਾ ਪਾ ਕੇ ਉਸ 'ਤੇ ਹਮਲਾ ਕਰ ਦਿੰਦੇ ਹਨ।

ਇਹ ਵੀ ਪੜ੍ਹੋ- ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਡਿਊਟੀ ਤੋਂ ਘਰ ਜਾ ਰਹੇ ਹੋਮ ਗਾਰਡ ਦੀ ਦਰਦਨਾਕ ਮੌਤ

PunjabKesari

ਇੰਨਾ ਹੀ ਨਹੀਂ ਉਸ ਨੂੰ ਟੇਪ ਨਾਲ ਬੰਦਕ ਬਣਾ ਕੇ 1 ਕਿਲੋ ਸੋਨਾ ਅਤੇ ਚਾਂਦੀ ਸਮੇਤ 23 ਲੱਖ ਰੁਪਇਆ ਕੇਸ਼ ਲੈ ਕੇ ਅਤੇ ਸੀ. ਸੀ. ਟੀ. ਵੀ. ਦੇ ਡੀ. ਵੀ. ਆਰ. ਸਮੇਤ ਫਰਾਰ ਹੋ ਜਾਂਦੇ ਹਨ। ਇਕ ਕਰੋੜ ਤੋਂ ਵੱਧ ਰਕਮ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ।  ਇਸ ਬਾਰੇ ਬੋਲਦੇ ਡੀ. ਐੱਸ. ਪੀ. ਸਿਟੀ ਅਮਰ ਨਾਥ ਨੇ ਦੱਸਿਆ ਹੈ ਕਿ ਇਸ ਦੁਕਾਨ ਦਾ ਮਾਲਕ ਪਿੰਡ ਗਿਆ ਹੋਇਆ ਹੈ ਅਤੇ ਉਸ ਦੇ ਪਿੱਛੋਂ ਦੁਕਾਨ ਦੇ ਕਾਰੀਗਰ ਨਾਲ ਇਹ ਲੁਟ ਦੀ ਘਟਨਾ ਹੋਈ ਹੈ। ਉਸ ਦੇ ਦੱਸਣ ਮੁਤਾਬਕ ਸਬ ਕੁਝ ਨੋਟ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਚਿੱਟੇ ਨੇ ਲਈ 24 ਸਾਲਾ ਨੌਜਵਾਨ ਦੀ ਜਾਨ, 4 ਭੈਣਾਂ ਦਾ ਸੀ ਇਕਲੌਤਾ ਭਰਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News