ਖੰਨਾ ਦੇ ਬੈਂਕ ''ਚ ਦਿਨ-ਦਿਹਾੜੇ ਵੱਡੀ ਲੁੱਟ, ਲੁਟੇਰਿਆਂ ਨੇ ਗੰਨਮੈਨ ਕੋਲੋਂ ਬੰਦੂਕ ਖੋਹ ਚਲਾਈਆਂ ਗੋਲੀਆਂ

06/11/2024 6:27:15 PM

ਖੰਨਾ (ਵਿਪਨ) : ਖੰਨਾ 'ਚ ਦਿਨ-ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਪੰਜਾਬ ਐਂਡ ਸਿੰਧ ਬੈਂਕ 'ਚ ਹਥਿਆਰਬੰਦ ਲੁਟੇਰਿਆਂ ਨੇ ਲੁੱਟ ਦੀ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁੱਝ ਹਥਿਆਰਬੰਦ ਲੋਕ ਮੋਟਰਸਾਈਕਲ 'ਤੇ ਆਏ ਅਤੇ ਬੈਂਕ ਅੰਦਰ ਦਾਖ਼ਲ ਹੋਏ।

ਇਹ ਵੀ ਪੜ੍ਹੋ : ਜਲੰਧਰ 'ਚ ਪਤੀ-ਪਤਨੀ ਨਾਲ ਵਾਪਰਿਆ ਦਿਲ ਦਹਿਲਾ ਦੇਣ ਵਾਲਾ ਹਾਦਸਾ, ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਉਨ੍ਹਾਂ ਨੇ ਬੈਂਕ ਦੇ ਸਟਾਫ਼ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਲੱਖਾਂ ਰੁਪਿਆ ਲੁੱਟਿਆ ਅਤੇ ਗੰਨਮੈਨ ਤੋਂ ਬੰਦੂਕ ਖੋਹ ਕੇ ਫਾਇਰ ਕਰਨੇ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਦੁਖ਼ਦਾਈ ਖ਼ਬਰ, ਪੰਜਾਬੀ ਨੌਜਵਾਨ ਦੀ ਹਾਦਸੇ 'ਚ ਮੌਤ, ਕੁੱਝ ਦਿਨਾਂ ਬਾਅਦ ਆਉਣਾ ਸੀ ਪੰਜਾਬ

ਉਕਤ ਲੋਕ ਜਾਂਦੇ ਸਮੇਂ ਬੰਦੂਕ ਉੱਥੇ ਹੀ ਸੁੱਟ ਗਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News