ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ

Friday, Dec 27, 2024 - 12:42 PM (IST)

ਪੰਜਾਬ 'ਚ ਵੱਡਾ ਡਾਕਾ, ਦੇਰ ਰਾਤ 8 ਲੁਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ

ਤਰਨਤਾਰਨ (ਰਮਨ)-ਥਾਣਾ ਸਦਰ ਤਰਨਤਾਰਨ ਅਧੀਨ ਆਉਂਦੇ ਪਿੰਡ ਮਾਨੋਚਾਹਲ ਕਲਾਂ ਵਿਖੇ ਬੀਤੀ ਰਾਤ ਇਕ ਡੇਅਰੀ ਕਾਰੋਬਾਰੀ ਸਮੇਤ 4 ਪਰਿਵਾਰਿਕ ਮੈਂਬਰਾਂ ਨੂੰ 8 ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਬੰਧਕ ਬਣਾਉਂਦੇ ਹੋਏ ਘਰ ਵਿਚ ਡਾਕਾ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੜੇ ਆਰਾਮ ਨਾਲ ਲੁਟੇਰੇ ਡੇਢ ਲੱਖ ਰੁਪਏ ਦੀ ਨਕਦੀ, 4 ਵਿਦੇਸ਼ੀ ਘੜੀਆਂ, 4 ਮੋਬਾਈਲ ਫੋਨ, ਕੀਮਤੀ ਕੱਪੜੇ, ਇਕ ਸਵਿਫਟ ਕਾਰ, 2.5 ਤੋਲੇ ਸੋਨੇ ਦੇ ਗਹਿਣੇ ਅਤੇ ਲਾਇਸੈਂਸੀ ਰਿਵਾਲਵਰ ਲੈ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ

ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਮਾਨੋਚਾਹਲ ਕਲਾਂ ਨੇ ਦੱਸਿਆ ਕਿ ਉਹ ਪਿੰਡ ਵਿਚ ਰਾਣਾ ਡੇਰੀ ਦਾ ਕਾਰੋਬਾਰ ਕਰਦਾ ਹੈ। ਬੀਤੀ ਰਾਤ ਕਰੀਬ 1 ਵਜੇ ਜਦੋਂ ਉਹ ਆਪਣੀ ਪਤਨੀ ਸੁਖਜੀਤ ਕੌਰ ਅਤੇ ਘਰ ਵਿਚ ਆਏ ਸਾਲੀ ਅਤੇ ਸਾਂਡੂ ਸਮੇਤ ਮੌਜੂਦ ਸਨ ਤਾਂ 8 ਹਥਿਆਰਬੰਦ ਲੁਟੇਰੇ ਘਰ ਵਿਚ ਦਾਖਲ ਹੋ ਗਏ, ਜਿਨ੍ਹਾਂ ਨੇ ਉਨ੍ਹਾਂ ਸਾਰਿਆਂ ਨੂੰ ਬੰਦੂਕ ਦੀ ਨੋਕ ਉਪਰ ਬੰਧਕ ਬਣਾ ਲਿਆ।

ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ

ਇਸ ਦੌਰਾਨ ਬੜੇ ਆਰਾਮ ਨਾਲ ਡੇਢ ਲੱਖ ਰੁਪਏ ਦੀ ਨਕਦੀ, 4 ਵਿਦੇਸ਼ੀ ਘੜੀਆਂ, 4 ਮੋਬਾਈਲ ਫੋਨ, ਇਕ ਸਵਿਫਟ ਕਾਰ, 2.5 ਤੋਲੇ ਸੋਨੇ ਦੇ ਗਹਿਣੇ ਅਤੇ ਲਾਇਸੈਂਸੀ ਰਿਵਾਲਵਰ ਲੈ ਕੇ ਫਰਾਰ ਹੋ ਗਏ। ਮੁਲਜ਼ਮ ਜਾਂਦੇ ਸਮੇਂ ਘਰ ਵਿਚੋਂ ਕੀਮਤੀ ਕੱਪੜੇ, ਬੂਟ ਅਤੇ ਖਾਣ-ਪੀਣ ਦਾ ਸਾਮਾਨ ਵੀ ਨਾਲ ਲੈ ਗਏ ਹਨ। ਇਹ ਸਾਰੀ ਘਟਨਾ ਘਰ ਵਿਚ ਲੱਗੇ ਕੈਮਰਿਆਂ ਅੰਦਰ ਕੈਦ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲੇ ਦੇ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ, ਡੀ.ਐੱਸ.ਪੀ ਗੋਇੰਦਵਾਲ ਅਤੁਲ ਸੋਨੀ, ਥਾਣਾ ਸਦਰ ਮੁਖੀ ਅਵਤਾਰ ਸਿੰਘ ਸੋਨਾ ਸਮੇਤ ਹੋਰ ਪੁਲਸ ਕਰਮਚਾਰੀ ਮੌਕੇ ’ਤੇ ਪੁੱਜ ਗਏ, ਜਿਨ੍ਹਾਂ ਵੱਲੋਂ ਘਰ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਅਤੁਲ ਸੋਨੀ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਇਸ ਦੌਰਾਨ ਸਵਿਫਟ ਕਾਰ ਅਤੇ 2 ਮੋਬਾਈਲ ਫੋਨ ਬਰਾਮਦ ਕਰ ਲਏ ਗਏ ਹਨ ਜਦਕਿ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News