ਪੰਜਾਬ 'ਚ ਕਰੋੜਾਂ ਰੁਪਏ ਦੇ ਘਪਲੇ ਤੋਂ ਉੱਠਿਆ ਪਰਦਾ! ਜਲਦ ਹੋਣਗੇ ਵੱਡੇ ਖ਼ੁਲਾਸੇ
Friday, Jul 26, 2024 - 02:49 PM (IST)

ਲੁਧਿਆਣਾ: ਲੁਧਿਆਣਾ ਸ਼ਹਿਰ ਵਿਚ ਜਾਅਲੀ ਅਤੇ ਬੋਗਸ ਫਰਮਾਂ ਰਾਹੀਂ 424.7 ਕਰੋੜ ਰੁਪਏ ਦਾ ਸੋਨਾ ਖਰੀਦਣ ਅਤੇ ਤਸਕਰੀ ਕਰਨ ਦਾ ਮਾਮਲਾ ਆਬਕਾਰੀ ਤੇ ਕਰ ਵਿਭਾਗ ਦੇ ਸਾਹਮਣੇ ਆਇਆ ਹੈ। ਵੱਖ-ਵੱਖ ਪਹਿਲੂਆਂ ਜਿਵੇਂ ਕਿ ਇਹ ਸੋਨਾ ਕਿੱਥੋਂ ਆਇਆ, ਇਸ ਲਈ ਕਿਹੜੀਆਂ ਜਾਅਲੀ ਫਰਮਾਂ ਦੀ ਵਰਤੋਂ ਕੀਤੀ ਗਈ ਆਦਿ ਦੀ ਜਾਂਚ ਲਈ ਵਿਸ਼ੇਸ਼ ਟੀਮ ਵੀ ਬਣਾਈ ਗਈ ਹੈ, ਜੋ ਇਨ੍ਹਾਂ ਬੋਗਸ ਫਰਮਾਂ ਨਾਲ ਮਿਲ ਕੇ ਕਰੋੜਾਂ ਰੁਪਏ ਦੀ ਟੈਕਸ ਚੋਰੀ ਦੇ ਮਾਮਲੇ ਦੀ ਜਾਂਚ ਕਰੇਗੀ। ਜਾਣਕਾਰੀ ਅਨੁਸਾਰ ਬੋਗਸ ਫਰਮਾਂ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਅੰਤਿਮ ਰਿਪੋਰਟ ਤਿਆਰ ਕਰਕੇ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਜਲਦੀ ਹੀ ਮੁਲਜ਼ਮਾਂ ਖ਼ਿਲਾਫ਼ FIR ਦਰਜ ਕੀਤੀ ਜਾ ਰਹੀ ਹੈ। ਸਪੱਸ਼ਟ ਹੈ ਕਿ ਲੁਧਿਆਣਾ ਦੇ ਸਰਾਫਾ ਬਾਜ਼ਾਰ ਨਾਲ ਜੁੜੇ ਇਕ ਵਪਾਰੀ ਵੱਲੋਂ ਕਰੋੜਾਂ ਰੁਪਏ ਦੇ ਜਾਅਲੀ ਬੋਗਸ ਬਿੱਲ ਤਿਆਰ ਕਰਕੇ ਸੋਨਾ ਖਰੀਦਿਆ ਅਤੇ ਵੇਚਿਆ ਗਿਆ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਾਰੋਬਾਰੀ ਨੇ ਕਰੀਬ 424 ਕਰੋੜ ਰੁਪਏ ਦਾ ਗਬਨ ਕਰਨ ਦੀ ਗੱਲ ਕਬੂਲੀ ਹੈ। ਪੂਰੇ ਮਾਮਲੇ 'ਚ ਕਰੀਬ 12 ਕਰੋੜ 5 ਲੱਖ ਰੁਪਏ ਦੀ ਜੀ.ਐੱਸ.ਟੀ. ਟੀਮ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਸੋਨਾ ਕਿੰਨੇ ਲੋਕਾਂ ਨੂੰ ਵੇਚਿਆ ਗਿਆ ਹੈ। ਦੋਸ਼ੀ ਕਾਰੋਬਾਰੀ ਦੇ ਤਸਕਰੀ ਗਠਜੋੜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਪੁਸ਼ਟੀ ਕਰ ਤੇ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਵੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਫੇਰਬਦਲ! ਕਈ ਮੁਲਾਜ਼ਮਾਂ ਦੇ ਹੋਏ ਤਬਾਦਲੇ
ਸੂਬੇ ਦਾ ਸਭ ਤੋਂ ਵੱਡਾ ਜੀ.ਐੱਸ.ਟੀ. ਘਪਲਾ
ਵਿਭਾਗ ਦੇ ਅਨੁਸਾਰ, ਲੁਧਿਆਣਾ ਤੋਂ ਟਰੇਸ ਕੀਤਾ ਗਿਆ ਇਹ ਕੇਸ 424.7 ਕਰੋੜ ਰੁਪਏ ਦੀ ਰਕਮ ਦੇ ਮਾਮਲੇ ਵਿਚ ਹੁਣ ਤੱਕ ਦਾ ਸਭ ਤੋਂ ਵੱਡਾ ਕੇਸ ਹੈ। 12.5 ਕਰੋੜ ਰੁਪਏ ਦੀ ਜੀ.ਐੱਸ.ਟੀ. ਚੋਰੀ ਦੇ ਮਾਮਲੇ ਵਿੱਚ ਵੀ ਇਹ ਸਭ ਤੋਂ ਵੱਡਾ ਅੰਕੜਾ ਹੈ। ਇਸ ਤੋਂ ਪਹਿਲਾਂ ਇਸ ਮਹੀਨੇ ਅੰਮ੍ਰਿਤਸਰ 'ਚ ਫੜੇ ਗਏ 190 ਕਰੋੜ ਰੁਪਏ ਦੇ ਸੋਨੇ ਦੇ ਲੈਣ-ਦੇਣ ਦੇ ਮਾਮਲੇ 'ਚ ਲਗਭਗ 4.2 ਕਰੋੜ ਰੁਪਏ ਦੀ GST ਚੋਰੀ ਹੋਈ ਸੀ। ਵਿਭਾਗ ਅਨੁਸਾਰ ਸੂਬੇ ਵਿਚ ਸੋਨੇ ਦੀ ਤਸਕਰੀ ਦਾ ਗਠਜੋੜ ਤੋੜਨ ਲਈ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪੱਧਰ ’ਤੇ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਦੀ ਸਖ਼ਤੀ ਦਾ ਅਸਰ ਜਲਦੀ ਹੀ ਦੇਖਣ ਨੂੰ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - ਵਿਆਹ ਤੋਂ ਕੁਝ ਮਹੀਨੇ ਬਾਅਦ ਹੀ ਪਤਨੀ ਤੋਂ ਅੱਕ ਗਿਆ ਪਤੀ! ਕੀਤਾ ਅਜਿਹਾ ਕਿ ਹਰ ਕੋਈ ਰਹਿ ਗਿਆ ਦੰਗ
ਈ.ਡੀ. ਨੂੰ ਸੌਂਪੀ ਜਾ ਸਕਦੀ ਹੈ ਜਾਂਚ
ਈ.ਡੀ. ਦੇ ਚਾਰ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿਚ ਬਣਾਈ ਗਈ ਟੀਮ ਵਿਦੇਸ਼ ਤੋਂ ਤਸਕਰੀ ਦੇ ਐਂਗਲ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਵਿਭਾਗੀ ਅਧਿਕਾਰੀ ਅਨੁਸਾਰ ਜੇਕਰ ਮੁੱਢਲੀ ਜਾਂਚ ਦੌਰਾਨ ਵਿਦੇਸ਼ਾਂ ਤੋਂ ਸੋਨੇ ਦੀ ਤਸਕਰੀ ਸਬੰਧੀ ਤੱਥ ਸਾਹਮਣੇ ਆਉਂਦੇ ਹਨ ਤਾਂ ਇਸ ਮਾਮਲੇ ਦੀ ਜਾਂਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਸੌਂਪੀ ਜਾਣੀ ਯਕੀਨੀ ਹੈ। ਈ.ਡੀ. ਸਬੰਧਤ ਮਾਮਲੇ ਦੀ ਜਾਂਚ ਕਰੇਗੀ ਅਤੇ ਇਸ ਪੂਰੇ ਨੈੱਟਵਰਕ ਨੂੰ ਟਰੇਸ ਕਰੇਗੀ। ਇਸ ਦੇ ਨਾਲ ਹੀ ਉਸ ਸਰਾਫਾ ਕਾਰੋਬਾਰੀ ਵੱਲੋਂ ਬਣਾਈ ਗਈ ਕਰੋੜਾਂ ਰੁਪਏ ਦੀ ਜਾਇਦਾਦ ਦੇ ਵੇਰਵੇ ਇਕੱਠੇ ਕਰਕੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8