ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ

Monday, Oct 12, 2026 - 05:58 PM (IST)

ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ

ਜਲੰਧਰ (ਸੋਨੂੰ)- ਜਲੰਧਰ 'ਚ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬਾ ਜੀ ਦੇ ਘਰ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਸਕੂਟਰੀ ਨੂੰ ਦੇਰ ਰਾਤ ਇਕ ਸ਼ਰਾਰਤੀ ਅਨਸਰ ਨੇ ਅੱਗ ਲਗਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਤੋਂ ਬਾਅਦ ਸਕੂਟਰੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਸਕੂਟਰੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਦੀ ਇਹ ਹਰਕਤ ਕੈਮਰਿਆਂ 'ਚ ਕੈਦ ਹੋ ਗਈ ਹੈ। ਇਨਫਲੂਐਂਸਰ ਬਾਬਾ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਧਮਕੀ ਭਰੀਆਂ ਕਾਲਾਂ ਅਤੇ ਮੈਸੇਜ ਆ ਚੁੱਕੇ ਸਨ। ਹਾਲਾਂਕਿ ਉਨ੍ਹਾਂ ਨੇ ਇਸ ਸਬੰਧ 'ਚ ਪੁਲਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਸੀ। ਉਨ੍ਹਾਂ ਨੂੰ ਲੱਗਾ ਕਿ ਸ਼ਾਇਦ ਕੋਈ ਉਨ੍ਹਾਂ ਨਾਲ ਮਜ਼ਾਕ ਕਰ ਰਿਹਾ ਹੈ।

PunjabKesari

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਸਕੂਟਰੀ ਘਰ ਦੇ ਬਾਹਰ ਖੜ੍ਹੀ ਕਰਕੇ ਅੰਦਰ ਚਲੇ ਗਏ ਸਨ। ਇਸੇ ਦੌਰਾਨ ਦੇਰ ਰਾਤ ਬਾਈਕ 'ਤੇ ਸਵਾਰ ਹੋ ਕੇ ਇਕ ਵਿਅਕਤੀ ਉਥੇ ਪਹੁੰਚਿਆ। ਦੋਸ਼ ਹੈ ਕਿ ਉਸ ਨੇ ਸਕੂਟਰੀ 'ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਕੁਝ ਸਮੇਂ ਬਾਅਦ ਜਦੋਂ ਬਾਬਾ ਘਰੋਂ ਬਾਹਰ ਨਿਕਲੇ ਤਾਂ ਸਕੂਟਰੀ ਨੂੰ ਅੱਗ ਦੀਆਂ ਲਪਟਾਂ 'ਚ ਘਿਰਿਆ ਵੇਖ ਕੇ ਉਨ੍ਹਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਸਕੂਟਰੀ ਬੁਰੀ ਤਰ੍ਹਾਂ ਸੜ ਚੁੱਕੀ ਸੀ। 

PunjabKesari

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...

ਬਾਬਾ ਮੁਤਾਬਕ ਉਨ੍ਹਾਂ ਨੇ ਬੜੇ ਚਾਅ ਨਾਲ ਸਕੂਟਰੀ ਖ਼ਰੀਦੀ ਸੀ ਅਤੇ ਉਸ ਨੂੰ ਡਿਫੈਂਡਰ ਗੱਡੀ ਵਰਗਾ ਆਕਰਸ਼ਕ ਰੰਗ ਕਰਵਾਇਆ ਸੀ। ਸਕੂਟਰੀ ਦੀ ਲੁੱਕ ਕਾਫ਼ੀ ਵੱਖਰਾ ਸੀ ਅਤੇ ਆਉਣ-ਜਾਣ ਵਾਲੇ ਲੋਕ ਉਸ ਨੂੰ ਵੇਖ ਕੇ ਆਕਰਸ਼ਿਤ ਹੁੰਦੇ ਸਨ। ਉਕਤ ਇਨਫਲੂਐਂਸਰ ਲੂਨਾ ਸਕੂਟਰੀ 'ਤੇ ਕਰੀਬ 26 ਸਟੇਟਾਂ ਘੁੰਮ ਚੁੱਕਾ ਸੀ। ਉਕਤ ਸਕੂਟਰੀ ਨਾਲ ਇਨਫਲੂਐਂਸਰ ਦੀਆਂ ਬੇਹੱਦ ਯਾਦਾ ਜੁੜੀਆਂ ਹੋਈਆਂ ਸਨ। ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਇਸੇ ਵਜ੍ਹਾ ਕਰਕੇ ਉਨ੍ਹਾਂ ਨਾਲ ਇਹ ਹਰਕਤ ਕੀਤੀ ਹੋ ਸਕਦੀ ਹੈ, ਹਾਲਾਂਕਿ ਅੱਗ ਲਗਾਉਣ ਦੇ ਪਿੱਛੇ ਦੀ ਅਸਲੀ ਵਜ੍ਹਾ ਅਜੇ ਸਪੱਸ਼ਟ ਨਹੀਂ ਹੈ। ਫਿਲਹਾਲ ਬਾਬਾ ਨੇ ਸਬੰਧਤ ਥਾਣੇ ਦੀ ਪੁਲਿਸ ਨੂੰ ਆਪਣੇ ਪੱਧਰ 'ਤੇ ਕੋਈ ਸ਼ਿਕਾਇਤ ਨਹੀਂ ਦਿੱਤੀ ਹੈ। ਉਥੇ ਹੀ ਸਕੂਟਰੀ ਨੂੰ ਅੱਗ ਲਗਾਉਣ ਵਾਲੇ ਵਿਅਕਤੀ ਦੀਆਂ ਗਤੀਵਿਧੀਆਂ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋਣ ਤੋਂ ਬਾਅਦ ਮਾਮਲੇ 'ਚ ਕਈ ਸਵਾਲ ਖੜ੍ਹੇ ਹੋ ਰਹੇ ਹਨ। 

PunjabKesari

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News