ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ
Saturday, Oct 25, 2025 - 02:30 PM (IST)
ਤਰਨਤਾਰਨ/ਦਿੱਲੀ (ਕਮਲ)– ਆਉਣ ਵਾਲੀਆਂ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਵੱਡਾ ਸਿਆਸੀ ਝਟਕਾ ਲੱਗਿਆ ਹੈ। ਤਰਨਤਾਰਨ ਹਲਕੇ ਦੇ ਦੋ ਕਾਂਗਰਸੀ ਨੇਤਾ ਅੱਜ ਦਿੱਲੀ 'ਚ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਵਿੱਚ ਸ਼ਾਮਲ ਹੋਏ ਨੇਤਾਵਾਂ 'ਚ ਰਣਜੀਤ ਸਿੰਘ ਢਿੱਲੋਂ (ਰਾਣਾ ਗੰਦੀਵਿੰਡ), ਜੋ ਕਿ ਬਲਾਕ ਕਮੇਟੀ ਦੇ ਚੇਅਰਮੈਨ ਅਤੇ ਪੀ.ਪੀ.ਸੀ.ਸੀ. ਕੋਆਰਡੀਨੇਟਰ ਹਨ, ਅਤੇ ਐਡਵੋਕੇਟ ਜਗਮੀਤ ਸਿੰਘ ਢਿੱਲੋਂ ਗੰਦੀਵਿੰਡ, ਜੋ ਪੰਜਾਬ ਕਾਂਗਰਸ ਦੇ ਬੁਲਾਰਾ ਅਤੇ ਬਲਾਕ ਕਾਂਗਰਸ ਕਮੇਟੀ ਗੰਦੀਵਿੰਡ ਦੇ ਪ੍ਰਧਾਨ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਗੈਂਗਸਟਰਾਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
ਦੋਵੇਂ ਨੇਤਾਵਾਂ ਨੇ ਅੱਜ ਦਿੱਲੀ ਵਿਖੇ ਭਾਜਪਾ ਦੇ ਰਾਸ਼ਟਰੀ ਮਹਾਂਮੰਤਰੀ ਤਰੁਣ ਚੁਘ ਦੀ ਹਾਜ਼ਰੀ ਵਿੱਚ ਭਾਜਪਾ 'ਚ ਸ਼ਾਮਲ ਕੀਤਾ ਗਿਆ। ਇਸ ਮੌਕੇ ਦੋਵੇਂ ਨੇਤਾਵਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਦੇਸ਼-ਹਿੱਤ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਘਪਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
