ਪੰਜਾਬ ਵਿਚ ਵੱਡਾ ਸ਼ਿਵ ਸ਼ੈਨਾ ਆਗੂ ਅੱਧੀ ਰਾਤ ਕੀਤਾ ਗ੍ਰਿਫ਼ਤਾਰ
Saturday, Jan 11, 2025 - 06:31 PM (IST)
 
            
            ਤਰਨਤਾਰਨ (ਰਮਨ) : ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਬੀਤੀ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਸਥਾਨਕ ਤਰਨਤਾਰਨ ਦੇ ਸ਼ਹਿਰੀ ਪ੍ਰਧਾਨ ਅਮਨਜੀਤ ਸਿੰਘ ਬੇਦੀ ਨੂੰ ਵੀ ਪੁਲਸ ਵੱਲੋਂ ਹਿਰਾਸਤ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਦੋ ਦਿਨ ਪਹਿਲਾਂ ਸ਼ਿਵ ਸੈਨਾ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਵੱਲੋਂ ਆਪਣੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਏ ਜਾਣ ਸਬੰਧੀ ਪੁਲਸ ਨੂੰ ਦਰਖਾਸਤ ਦਿੱਤੀ ਗਈ ਸੀ। ਇਸ ਤੋਂ ਬਾਅਦ ਜ਼ਿਲ੍ਹੇ ਦੇ ਐੱਸਐੱਸਪੀ ਅਭਿਮਨ ਨਿਊ ਰਾਣਾ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਾਰੀਕੀ ਨਾਲ ਵੱਖ-ਵੱਖ ਟੀਮਾਂ ਦਾ ਗਠਨ ਕਰਦੇ ਹੋਏ ਜਾਂਚ ਸ਼ੁਰੂ ਕਰਵਾਈ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ PRTC ਬੱਸ ਨਾਲ ਵੱਡਾ ਹਾਦਸਾ, ਕੰਡਕਟਰ ਦੀ ਮੌਤ, ਪਈਆਂ ਭਾਜੜਾਂ
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਅਸ਼ਵਨੀ ਕੁਮਾਰ ਕੁੱਕੂ ਨੇ ਆਪਣੇ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਵਿਚ ਵਾਧਾ ਕਰਵਾਉਣ ਲਈ ਇਹ ਸਾਰਾ ਡਰਾਮਾ ਰਚਿਆ ਸੀ। ਅਸ਼ਵਨੀ ਕੁਮਾਰ ਕੁੱਕੂ ਨੇ ਸ਼ਿਵ ਸੈਨਾ ਦੇ ਸ਼ਹਿਰੀ ਪ੍ਰਧਾਨ ਅਵਨਜੀਤ ਸਿੰਘ ਬੇਦੀ ਫੋਟੋਗ੍ਰਾਫਰ ਦਾ ਲਾਇਸੈਂਸੀ ਰਿਵਾਲਵਰ ਲੈ ਕੇ ਆਪਣੇ ਕੋਲ ਰੱਖ ਲਿਆ ਅਤੇ ਇਸ ਦੌਰਾਨ ਵੀਰਵਾਰ ਤੜਕਸਾਰ ਆਪਣੇ ਘਰ ਬਾਹਰ ਖੁਦ ਹੀ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਲੀਆਂ ਚਲਾਉਣ ਤੋਂ ਬਾਅਦ ਕੁਕੂ ਆਪਣੇ ਘਰ ਅੰਦਰ ਵੜ ਗਿਆ ਅਤੇ ਇਹ ਸਾਰਾ ਡਰਾਮਾ ਰਚਿਆ।
ਇਹ ਵੀ ਪੜ੍ਹੋ : ਪੰਜਾਬ ਲਈ ਜਾਰੀ ਹੋਈ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ
ਪੁਲਸ ਨੇ ਇਸ ਮਾਮਲੇ ਨੂੰ ਸੁਲਝਾਉਂਦੇ ਹੋਏ ਅਮਨਜੀਤ ਸਿੰਘ ਬੇਦੀ ਨੂੰ ਵੀ ਹਿਰਾਸਤ ਵਿਚ ਲੈ ਲਿਆ ਹੈ। ਇਸ ਸਬੰਧੀ ਫੋਰੈਂਸੀਕ ਟੀਮ ਦੀ ਜਾਂਚ ਨੇ ਪਿਸਤੌਲ ਵਿਚੋਂ ਗੋਲੀਆਂ ਚੱਲਣ ਦੀ ਵੀ ਪੁਸ਼ਟੀ ਕਰ ਦਿੱਤੀ ਹੈ। ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਹਾਲਾਂਕਿ ਇਸ ਸਬੰਧੀ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਪ੍ਰੰਤੂ ਇਸ ਸਬੰਧੀ ਜ਼ਿਲ੍ਹੇ ਦੇ ਐੱਸਐੱਸਪੀ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਆਨਲਾਈਨ ਕਲਾਸ ਵਿਚ ਚੱਲੀ ਅਸ਼ਲੀਲ ਵੀਡੀਓ ਦੇ ਮਾਮਲੇ ਵਿਚ ਨਵਾਂ ਮੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            