ਮੋਗਾ 'ਚ 'ਆਪ' ਨੂੰ ਵੱਡਾ ਝਟਕਾ, ਕਈ ਪਰਿਵਾਰ ਪਾਰਟੀ ਛੱਡ ਅਕਾਲੀ ਦਲ 'ਚ ਹੋਏ ਸ਼ਾਮਲ

Sunday, Jun 07, 2020 - 02:59 PM (IST)

ਮੋਗਾ 'ਚ 'ਆਪ' ਨੂੰ ਵੱਡਾ ਝਟਕਾ, ਕਈ ਪਰਿਵਾਰ ਪਾਰਟੀ ਛੱਡ ਅਕਾਲੀ ਦਲ 'ਚ ਹੋਏ ਸ਼ਾਮਲ

ਮੋਗਾ (ਸੰਦੀਪ, ਵਿਪਨ) : ਮੋਗਾ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਹਲਕਾ ਇੰਚਾਰਜ ਬਲਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ 'ਚ ਆਪ ਪਾਰਟੀ ਨੂੰ ਛੱਡ ਕੇ 30 ਪਰਿਵਾਰ ਅਕਾਲੀ ਦਲ 'ਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਬਰਾੜ ਨੇ ਸਿਰੋਪਾਓ ਦੇ ਕੇ ਅਕਾਲੀ ਦਲ 'ਚ ਜੀ ਆਇਆ ਆਖਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੋਗਾ ਦੇ ਇੰਚਾਰਜ ਬਲਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਜਿੱਥੇ ਅੱਜ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਦੁਖੀ ਹਨ, ਉੱਥੇ ਆਪ ਤੋਂ ਵੀ ਕੋਈ ਵੀ ਵਿਅਕਤੀ ਖੁਸ਼ ਨਹੀਂ ਹੈ ਕਿਉਂਕਿ ਕਿਸੇ ਵੀ ਵਿਅਕਤੀ ਦੀ ਸਰਕਾਰੀ ਦਰਬਾਰੇ ਸੁਣੀ ਨਹੀਂ ਜਾਂਦੀ ਅਤੇ ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕਰਵਾਏ ਵਿਕਾਸ ਦੇ ਕੰਮਾਂ ਨੂੰ ਦੇਖਦਿਆਂ ਲੋਕ ਮੁੜ ਫਿਰ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ 'ਚ ਵੱਡੇ ਪੱਧਰ 'ਤੇ ਸ਼ਾਮਲ ਹੋ ਰਹੇ ਹਨ। ਇਸੇ ਤਰ੍ਹਾਂ ਹੀ ਅੱਜ ਮੋਗਾ ਦੇ ਖੋਸਾ ਪਾਂਡੇ ਵਿਖੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਦਾ ਸਮੁੱਚਾ ਪਰਿਵਾਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ ਹੋਇਆ ਹੈ । ਇਸ ਮੌਕੇ ਤੇ ਬਰਾੜ ਨੇ ਕਿਹਾ ਕਿ ਪਾਰਟੀ 'ਚ ਆਉਣ ਵਾਲੇ ਹਰੇਕ ਪਰਿਵਾਰ ਨੂੰ ਪੂਰਾ ਮਾਣ- ਸਨਮਾਨ ਦਿੱਤਾ ਜਾਵੇਗਾ।

ਅਕਾਲੀ ਦਲ 'ਚ ਸ਼ਾਮਲ ਹੋਏ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਦੇ ਸਪੁੱਤਰ ਵਿਪਨ ਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਪੁਰਾਣੀ ਪਾਰਟੀ ਹੈ ਅਤੇ ਜਿਸ 'ਚ ਉਨ੍ਹਾਂ ਦੇ ਬਜ਼ੁਰਗਾਂ ਨੇ ਲੰਬਾ ਸਮਾਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਕੁਝ ਮੱਤਭੇਦ ਹੋਣ ਕਾਰਨ ਪਾਰਟੀ ਨੂੰ ਛੱਡ ਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਚ ਪ੍ਰਵੇਸ਼ ਕੀਤਾ ਸੀ ਪਰ ਅੱਜ ਉਹ ਫਿਰ ਸ਼੍ਰੋਮਣੀ ਅਕਾਲੀ ਦਲ 'ਚ ਆਪਣੇ ਸੈਂਕੜੇ ਸਾਥੀਆਂ ਨਾਲ ਸ਼ਾਮਲ ਹੋ ਗਏ ਹਨ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਆਉਣ ਵਾਲੇ ਸਮੇਂ 'ਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।


author

Babita

Content Editor

Related News