ਬਾਦਲ ਦਲ ਨੂੰ ਵੱਡਾ ਝਟਕਾ, ਸਾਬਕਾ ਨਗਰ ਕੌਂਸਲ ਪ੍ਰਧਾਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ’ਚ ਸ਼ਾਮਲ

Saturday, Jan 22, 2022 - 03:55 PM (IST)

ਬਾਦਲ ਦਲ ਨੂੰ ਵੱਡਾ ਝਟਕਾ, ਸਾਬਕਾ ਨਗਰ ਕੌਂਸਲ ਪ੍ਰਧਾਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ’ਚ ਸ਼ਾਮਲ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਰਿਪੁਦਮਨ ਸਿੰਘ ਢਿੱਲੋਂ ਆਪਣੇ ਸਾਥੀਆਂ ਸਮੇਤ ਬਾਦਲ ਦਲ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਸੰਯੁਕਤ ’ਚ ਸ਼ਾਮਲ ਹੋ ਗਏ। ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ਵਿਖੇ ਅੱਜ ਸੰਗਰੂਰ ਤੋਂ ਗਠਜੋੜ ਉਮੀਦਵਾਰ ਅਰਵਿੰਦ ਖੰਨਾ ਅਤੇ ਹਲਕਾ ਲਹਿਰਾ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਮੌਜੂਦਗੀ ’ਚ ਸ਼ਾਮਲ ਹੋਣ ਉਪਰੰਤ  ਢਿੱਲੋਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਸਨ ਪਰ ਸ਼੍ਰੋਮਣੀ ਅਕਾਲੀ ਦਲ (ਬ) ਹੁਣ ਪਹਿਲਾਂ ਵਾਲਾ ਦਲ ਨਹੀਂ ਰਿਹਾ, ਸਗੋਂ ਬਾਦਲ ਦਲ ਤੱਕ ਸੀਮਿਤ ਹੋ ਕੇ ਰਿਹਾ ਗਿਆ ਹੈ। ਇਸ ਪਾਰਟੀ ’ਚ ਮਿਹਨਤੀ ਵਰਕਰਾਂ ਦੀ ਕੋਈ ਕਦਰ ਨਹੀਂ ਹੈ, ਸਿਰਫ਼ ਪਰਿਵਾਰਵਾਦ ਨੂੰ ਹੀ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਬਾਦਲ ਵੱਲੋਂ ਉਨ੍ਹਾਂ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਅਕਾਲੀ ਸੰਘਰਸ਼ ’ਚ ਕੋਈ ਰੋਲ ਹੀ ਨਹੀਂ ਹੈ। ਜਦੋਂਕਿ ਸੁਖਦੇਵ ਸਿੰਘ ਢੀਂਡਸਾ ਨੇ ਹਮੇਸ਼ਾ ਪਾਰਟੀ ਤੋਂ ਪਹਿਲਾਂ ਲੋਕ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਚੱਲਦੇ ਹਨ।

ਇਹ ਵੀ ਪੜ੍ਹੋ : ਸਾਡਾ ਸਰਵੇਖਣ ਦਿਖਾ ਰਿਹੈ ਸੀ. ਐੱਮ. ਚੰਨੀ ਚਮਕੌਰ ਸਾਹਿਬ ਤੋਂ ਹਾਰ ਰਹੇ : ਕੇਜਰੀਵਾਲ

ਇਸ ਲਈ ਉਨ੍ਹਾਂ ਨੇ ਬਾਦਲ ਦਲ ਨੂੰ ਅਲਵਿਦਾ ਆਖ ਕੇ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੰਯੁਕਤ ’ਚ ਸ਼ਾਮਲ ਹੋਣਾ ਹੀ ਬਿਹਤਰ ਸਮਝਿਆ। ਉਹ ਪਹਿਲਾਂ ਵੀ  ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਲੋਕ ਸੇਵਾ ਕਰਦੇ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ।  ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਨੇ ਰਿਪੁਦਮਨ ਸਿੰਘ ਢਿੱਲੋਂ ਅਤੇ ਸਾਥੀਆਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਭਰਵਾਂ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਸੁਖਦੇਵ ਸਿੰਘ ਢੀਂਡਸਾ ਅਤੇ ਪਾਰਟੀ ਵੱਲੋਂ ਪੂਰਾ ਮਾਣ ਸਨਮਾਨ ਮਿਲਦਾ ਰਹੇਗਾ। 

ਇਹ ਵੀ ਪੜ੍ਹੋ : ਜਾਣੋ ਕੀ ਹੈ ਹਰਪ੍ਰੀਤ ਸਿੱਧੂ ਦੀ ਬਿਕਰਮ ਮਜੀਠੀਆ ਨਾਲ ਕੁੜੱਤਣ?

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News