ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ, ਭਾਵੁਕ ਮਨ ਨਾਲ ਲੋਕਾਂ ਨੂੰ ਕੀਤੀ ਅਪੀਲ

Friday, Sep 08, 2023 - 02:23 PM (IST)

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ, ਭਾਵੁਕ ਮਨ ਨਾਲ ਲੋਕਾਂ ਨੂੰ ਕੀਤੀ ਅਪੀਲ

ਚੰਡੀਗੜ੍ਹ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ। ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਦੇ ਛਾਤੀ 'ਚ ਇਨਫੈਕਸ਼ਨ ਫੈਲ ਗਈ ਅਤੇ ਹਾਰਟ 'ਚ ਵੀ ਕੁੱਝ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ।

ਇਹ ਵੀ ਪੜ੍ਹੋ : ਨਵੇਂ ਨਿਯੁਕਤ ਪਟਵਾਰੀਆਂ ਲਈ ਅੱਜ ਦਾ ਦਿਨ ਅਹਿਮ, CM ਮਾਨ ਨੇ ਦਿੱਤਾ ਵੱਡਾ ਤੋਹਫ਼ਾ

PunjabKesari

ਉਹ ਠੀਕ ਵੀ ਹੋ ਗਏ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਕਿਹਾ ਕਿ ਮਾਤਾ ਜੀ ਸਾਰਾ ਟੱਬਰ ਸਾਂਭ ਕੇ ਬੈਠੇ ਸਨ ਅਤੇ ਮੇਰੀ ਜ਼ਿੰਦਗੀ 'ਚ ਉਨ੍ਹਾਂ ਦੀ ਬੇਹੱਦ ਅਹਿਮ ਭੂਮਿਕਾ ਸੀ। ਮੈਂ ਹਰ ਤਰ੍ਹਾਂ ਦੇ ਦੁੱਖ-ਸੁੱਖ ਦੀ ਗੱਲ ਉਨ੍ਹਾਂ ਨਾਲ ਸਾਂਝੀ ਕਰਦਾ ਸੀ ਅਤੇ ਮਾਤਾ ਨਾਲ ਦਿਲੋਂ ਬਹੁਤ ਲਗਾਅ ਸੀ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਸੰਸਕਾਰ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਨੇ ਖ਼ੁਸ਼ ਕਰ ਦਿੱਤੇ ਨਵੇਂ ਪਟਵਾਰੀ, ਵੱਡੇ ਐਲਾਨ ਮਗਰੋਂ ਤਾੜੀਆਂ ਨਾਲ ਗੂੰਜ ਉੱਠਿਆ ਹਾਲ

ਉਨ੍ਹਾਂ ਲੋਕਾਂ ਨੂੰ ਮਾਤਾ ਜੀ ਦੇ ਅੰਤਿਮ ਸੰਸਕਾਰ 'ਚ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਂ ਵਰਗੀ ਠੰਡੀ ਛਾਂ ਅਤੇ ਸੁੱਖ ਦੁਨੀਆ 'ਚ ਕੋਈ ਨਹੀਂ ਦੇ ਸਕਦਾ। ਢੱਡਰੀਆਂ ਵਾਲੇ ਅੱਜ ਹੀ ਅਮਰੀਕਾ ਤੋਂ ਵਾਪਸ ਆਏ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News