ਮੁਕਤਸਰ ਅਤੇ ਕੋਟਕਪੂਰਾ 'ਚ ਕਾਂਗਰਸ ਨੂੰ ਲੱਗ ਸਕਦੈ ਵੱਡਾ ਝਟਕਾ, ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਨੇ ਇਹ ਆਗੂ

Wednesday, Feb 02, 2022 - 12:42 PM (IST)

ਮੁਕਤਸਰ ਅਤੇ ਕੋਟਕਪੂਰਾ 'ਚ ਕਾਂਗਰਸ ਨੂੰ ਲੱਗ ਸਕਦੈ ਵੱਡਾ ਝਟਕਾ, ਅਕਾਲੀ ਦਲ 'ਚ ਸ਼ਾਮਲ ਹੋ ਸਕਦੇ ਨੇ ਇਹ ਆਗੂ

ਮੁਕਤਸਰ(ਬਿਊਰੋ) : 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਕਤਸਰ ਹਲਕੇ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਅਨੁਸਾਰ ਇਥੋਂ ਕਾਂਗਰਸ ਦਾ ਵੱਡਾ ਆਗੂ ਹਨੀ ਫੱਤਣਵਾਲ ਪਾਰਟੀ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋ ਸਕਦਾ ਹੈ ਅਤੇ ਉਸਨੂੰ ਸੁਖਬੀਰ ਬਾਦਲ ਤੇ ਰੋਜ਼ੀ ਬਰਕੰਦੀ ਅਕਾਲੀ ਦਲ ‘ਚ ਸ਼ਾਮਲ ਕਰਵਾਉਣਗੇ । ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਚੱਲ ਰਿਹਾ ਮਨਪ੍ਰੀਤ ਬਾਦਲ ਦਾ ਨਾਨਕਾ ਪਰਿਵਾਰ ਕਾਂਗਰਸ ਨੂੰ ਅਲਵਿਦਾ ਆਖ ਅਕਾਲੀ ਦਲ ’ਚ ਸ਼ਾਮਲ ਹੋ ਸਕਦਾ ਹੈ। ਸੂਤਰਾਂ ਅਨੁਸਾਰ ਹਨੀ ਫੱਤਣਵਾਲ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਮਨਪ੍ਰੀਤ ਬਾਦਲ ਸਮੇਤ ਸ੍ਰੀ ਮੁਕਤਸਰ ਸਾਹਿਬ ਹਲਕੇ 'ਚ ਕਾਂਗਰਸ ਲਈ ਵੱਡਾ ਝਟਕਾ ਹੋਵੇਗਾ।

ਇਹ ਵੀ ਪੜ੍ਹੋ : ਮਾਛੀਵਾੜਾ ਨੇੜੇ ਪੰਜਗਰਾਈਆਂ ਬੈਂਕ ’ਚ ਚੋਰਾਂ ਨੇ ਲਗਾਇਆ ਪਾੜ, ਲਾਕਰ ਨੂੰ ਕੱਟਣ ਦੀ ਨਾਕਾਮ ਕੋਸ਼ਿਸ਼

ਇਸੇ ਤਰ੍ਹਾਂ ਭਾਈ ਹਰਨਿਰਪਾਲ ਕੁੱਕੂ ਅਤੇ ਭਾਈ ਰਾਹੁਲ ਸਿੱਧੂ ਵੱਲੋਂ ਵੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਜਾ ਸਕਦਾ ਹੈ। ਕੋਟਕਪੂਰਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰਹੇ ਭਾਈ ਰਾਹੁਲ ਸਿੱਧੂ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਕਾਂਗਰਸ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਸਕਦੇ ਹਨ। ਮਨਪ੍ਰੀਤ ਸਿੰਘ ਬਾਦਲ ਦੇ ਮਮੇਰੇ ਭਰਾ ਅਤੇ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਸਮੇਤ ਜੇਕਰ ਭਾਈ ਹਰਨਿਰਪਾਲ ਕੁੱਕੂ ਅਤੇ ਰਾਹੁਲ ਸਿੱਧੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹਨ ਤਾਂ ਇਸ ਨਾਲ ਜਿੱਥੇ ਅਕਾਲੀ ਦਲ ਨੂੰ ਵੱਡਾ ਬੱਲ ਮਿਲੇਗਾ ਉਥੇ ਹੀ ਕਾਂਗਰਸ ਲਈ ਸ੍ਰੀ ਮੁਕਤਸਰ ਸਾਹਿਬ ਅਤੇ ਕੋਟਕਪੂਰਾ ਹਲਕੇ ਤੋਂ ਚੋਣ ਜਿੱਤਣ ਲਈ ਨਵੀਂ ਚੁਣੌਤੀ ਖੜੀ ਹੋ ਜਾਵੇਗੀ।

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Harnek Seechewal

Content Editor

Related News