ਪੰਜਾਬ ''ਚ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਸੂਬੇ ਭਰ ''ਚ ਸ਼ੁਰੂ ਹੋਏ ਐਕਸ਼ਨ

Sunday, Feb 09, 2025 - 09:38 AM (IST)

ਪੰਜਾਬ ''ਚ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਸੂਬੇ ਭਰ ''ਚ ਸ਼ੁਰੂ ਹੋਏ ਐਕਸ਼ਨ

ਖਰੜ (ਰਣਬੀਰ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਵੱਲੋਂ ਬਿਜਲੀ ਬਿੱਲਾਂ ਦੇ ਡਿਫਾਲਟਰ ਗਾਹਕਾਂ ਖ਼ਿਲਾਫ਼ ਸਖ਼ਤ ਰਵੱਈਆ ਅਖ਼ਤਿਆਰ ਕੀਤਾ ਗਿਆ ਹੈ। ਇਸ ਤਹਿਤ ਮਹਿਕਮੇ ਵੱਲੋਂ ਸ਼ਨੀਵਾਰ ਨੂੰ ਖਰੜ, ਮੋਰਿੰਡਾ, ਕੁਰਾਲੀ ਤੇ ਮਾਜਰਾ ਆਦਿ ਥਾਵਾਂ ’ਤੇ ਅਚਨਚੇਤ ਚੈਕਿੰਗ ਕਰਦਿਆਂ ਲੋੜੀਂਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਜਾਣਕਾਰੀ ਦਿੰਦਿਆਂ ਚੀਫ ਇੰਜੀਨੀਅਰ ਆਰ. ਕੇ. ਮਿੱਤਲ ਸਾਊਥ ਜ਼ੋਨ (ਪਟਿਆਲਾ) ਜਿਨ੍ਹਾਂ ਨਾਲ ਇਸ ਮੌਕੇ ਐਕਸੀਅਨ ਇੰਦਰਪ੍ਰੀਤ ਸਿੰਘ ਵੀ ਮੌਜੂਦ ਸਨ, ਨੇ ਦੱਸਿਆ ਕਿ ਜਿਹੜੇ ਗਾਹਕ ਲੰਬੇ ਸਮੇਂ ਤੋਂ ਬਿੱਲਾਂ ਦੀ ਅਦਾਇਗੀ ਨਹੀਂ ਕਰ ਰਹੇ, ਉਨ੍ਹਾਂ ਦੇ ਕੁਨੈਕਸ਼ਨ ਕੱਟਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਹੋਣ ਨੂੰ ਲੈ ਕੇ ਵੱਡੀ ਖ਼ਬਰ, ਤੁਸੀਂ ਵੀ ਪੜ੍ਹੋ

ਸ਼ਨੀਵਾਰ ਦੀ ਇਸ ਕਾਰਵਾਈ ਦੌਰਾਨ ਇਕ ਕਰੋੜ ਰੁਪਏ ਦੀ ਰਕਮ ਦੇ ਕਰੀਬ ਪੈਂਡਿੰਗ ਵੱਡੀ ਗਿਣਤੀ ’ਚ ਡਿਫ਼ਾਲਟਰਾਂ ਦੇ ਕੁਨੈਕਸ਼ਨ ਕੱਟਣ ਤੋਂ ਇਲਾਵਾ 48 ਲੱਖ ਰੁਪਏ ਦੀ ਰਾਸ਼ੀ ਵਸੂਲ ਕੀਤੀ ਗਈ ਹੈ। ਡਿਫ਼ਾਲਟਰਾਂ ’ਚ ਉਪਰੋਕਤ ਏਰੀਆ ਅਧੀਨ ਕਈ ਬਿਲਡਰ ਵੀ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਬਿਜਲੀ ਬੋਰਡ ਵੱਲੋਂ ਸੂਬੇ ਭਰ ’ਚ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਬਿੱਲਾਂ ਦੀ ਰਿਕਵਰੀ, ਲੀਕੇਜ ਤੇ ਗੈਰ-ਕਾਨੂੰਨੀ ਕੁਨੈਕਸ਼ਨ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਵੀ ਚਲਾ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਆਪਣੇ ਬਕਾਇਆ ਬਿੱਲ ਜਲਦੀ ਨਹੀਂ ਭਰੇ, ਤਾਂ ਉਨ੍ਹਾਂ ਦੇ ਕੁਨੈਕਸ਼ਨ ਬਿਨਾਂ ਕਿਸੇ ਨੋਟਿਸ ਦੇ ਕੱਟ ਦਿੱਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿੱਲਾਂ ਦਾ ਭੁਗਤਾਨ ਸਮੇਂ ਸਿਰ ਕਰਕੇ ਕਾਰਵਾਈ ਤੋਂ ਬਚਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗਾਹਕ ਨੂੰ ਬਿੱਲ ਭਰਨ ’ਚ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇ ਤਾਂ ਉਹ ਆਪਣੇ ਨਜ਼ਦੀਕੀ ਮਹਿਕਮੇ ਦੇ ਦਫ਼ਤਰ ’ਚ ਸੰਪਰਕ ਕਰ ਸਕਦੇ ਹਨ ਜਾਂ ਆਨਲਾਈਨ ਪਲੇਟਫਾਰਮ ਰਾਹੀਂ ਵੀ ਬਿੱਲ ਭਰ ਸਕਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News