Promotion ਦੇ ਸੁਫ਼ਨੇ ਟੁੱਟਣ ਮਗਰੋਂ ਮੁਲਾਜ਼ਮਾਂ ਨੂੰ ਹੋਰ ਵੱਡਾ ਝਟਕਾ, ਪੰਜਾਬ ਸਰਕਾਰ ਲੈ ਲਿਆ ਇਹ ਫ਼ੈਸਲਾ

Monday, Sep 04, 2023 - 01:03 PM (IST)

Promotion ਦੇ ਸੁਫ਼ਨੇ ਟੁੱਟਣ ਮਗਰੋਂ ਮੁਲਾਜ਼ਮਾਂ ਨੂੰ ਹੋਰ ਵੱਡਾ ਝਟਕਾ, ਪੰਜਾਬ ਸਰਕਾਰ ਲੈ ਲਿਆ ਇਹ ਫ਼ੈਸਲਾ

ਲੁਧਿਆਣਾ (ਵੈੱਬ ਡੈਸਕ, ਹਿਤੇਸ਼) : ਪੰਜਾਬ ਸਰਕਾਰ ਵੱਲੋਂ ਡਿਸਟੈਂਸ ਐਜੂਕੇਸ਼ਨ ਜ਼ਰੀਏ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕਰਨ ਵਾਲੇ ਲੋਕਲ ਬਾਡੀਜ਼ ਵਿਭਾਗ ਦੇ ਮੁਲਾਜ਼ਮਾਂ ਦੀ ਪ੍ਰਮੋਸ਼ਨ 'ਤੇ ਰੋਕ ਲਾ ਦਿੱਤੀ ਗਈ ਹੈ। ਉੱਥੇ ਹੀ ਹੁਣ ਇਸ ਤਰ੍ਹਾਂ ਦੀ ਡਿਗਰੀ ਹਾਸਲ ਕਰਨ ਲਈ ਅੱਗੇ ਤੋਂ ਮਨਜ਼ੂਰੀ ਨਾ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਮਾਮਲੇ 'ਚ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ 31 ਅਗਸਤ ਨੂੰ ਜਾਰੀ ਇਕ ਸਰਕੂਲਰ 'ਚ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ. ਜੀ. ਸੀ.) ਵੱਲੋਂ ਭੇਜੀ ਗਈ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਹੈ। ਇਸ ਮੁਤਾਬਕ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਇੰਜੀਨੀਅਰਿੰਗ ਦੀ ਡਿਗਰੀ ਨੂੰ ਮਨਜ਼ੂਰੀ ਨਾ ਦੇਣ ਦੀ ਪੁਸ਼ਟੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਖੰਨਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਮਰਸੀਡੀਜ਼ ਕਾਰ 'ਚੋਂ ਨਿਕਲ ਨੌਜਵਾਨਾਂ ਨੂੰ ਕੀਤਾ ਲਹੂ-ਲੁਹਾਨ

ਇਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਗਈ ਇੰਜੀਨੀਅਰਿੰਗ ਦੀ ਡਿਗਰੀ ਦੇ ਆਧਾਰ 'ਤੇ ਮੁਲਾਜ਼ਮਾਂ ਦੀ ਪ੍ਰਮੋਸ਼ਨ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਕ ਹੋਰ ਹੁਕਮ ਜ਼ਰੀਏ ਸਰਕਾਰ ਨੇ ਮੁਲਾਜ਼ਮਾਂ ਵੱਲੋਂ ਡਿਸਟੈਂਸ ਐਜੂਕੇਸ਼ਨ ਜ਼ਰੀਏ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕਰਨ ਲਈ ਨਵੇਂ ਤੌਰ 'ਤੇ ਅਪਲਾਈ ਕਰਨ 'ਤੇ ਰੋਕ ਲਾ ਦਿੱਤੀ ਹੈ ਅਤੇ ਇਸ ਸਬੰਧੀ ਪਹਿਲਾਂ ਤੋਂ ਚੱਲ ਰਹੀਆਂ ਫਾਈਲਾਂ ਨੂੰ ਵੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਇਹ ਫ਼ੈਸਲਾ ਲੋਕਲ ਬਾਡੀਜ਼ ਵਿਭਾਗ ਅਧੀਨ ਆਉਂਦੇ ਵਿਭਾਗਾਂ ਨਗਰ ਨਿਗਮ, ਇੰਪਰੂਵਮੈਂਟ ਟਰੱਸਟ, ਮਿਊਂਸੀਪਲ ਕਮੇਟੀਆਂ ਅਤੇ ਸੀਵਰੇਜ ਬੋਰਡ 'ਚ ਕੰਮ ਕਰ ਰਹੇ ਮੁਲਾਜ਼ਮਾਂ 'ਤੇ ਲਾਗੂ ਹੋਵੇਗਾ।
ਇਹ ਵੀ ਪੜ੍ਹੋ : Girlfriend ਨੇ ਦੁਖ਼ੀ ਕਰ ਛੱਡਿਆ 2 ਬੱਚਿਆਂ ਦਾ ਪਿਓ, ਮਾਂ ਦੀਆਂ ਅੱਖਾਂ ਸਾਹਮਣੇ ਕਰ ਲਿਆ ਵੱਡਾ ਕਾਰਾ
ਮੁਲਾਜ਼ਮਾਂ 'ਤੇ ਲਟਕੀ ਡਿਮੋਸ਼ਨ ਦੀ ਤਲਵਾਰ
ਸਰਕਾਰ ਦੇ ਇਸ ਫ਼ੈਸਲੇ ਦੇ ਨਾਲ ਹੀ ਨਗਰ ਨਿਗਮ ਦੀ ਬਿਲਡਿੰਗ ਨਾਲ ਬੀ ਐਂਡ ਆਰ ਬ੍ਰਾਂਚ ਅਤੇ ਓ. ਐਂਡ ਐੱਮ. ਸੇਲ ਦੇ ਮੁਲਾਜ਼ਮਾਂ 'ਤੇ ਡਿਮੋਸ਼ਨ ਦੀ ਤਲਵਾਰ ਲਟਕਣ ਲੱਗੀ ਹੈ। ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਵੱਡੀ ਗਿਣਤੀ 'ਚ ਮੁਲਾਜ਼ਮਾਂ ਵੱਲੋਂ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਇੰਜੀਨੀਅਰਿੰਗ ਦੀ ਡਿਗਰੀ ਦੇ ਦਮ 'ਤੇ ਪ੍ਰਮੋਸ਼ਨ ਲਈ ਗਈ ਹੈ। ਹੁਣ ਅਜਿਹੇ ਮੁਲਾਜ਼ਮਾਂ 'ਤੇ ਡਿਮੋਸ਼ਨ ਦੀ ਤਲਵਾਰ ਲਟਕ ਗਈ ਹੈ। ਇਨ੍ਹਾਂ 'ਚ ਕਈ ਮੁਲਾਜ਼ਮ ਕਲਰਕ, ਸੇਵਾਦਾਰ, ਬੇਲਦਾਰ ਜਾਂ ਹੋਰ ਪੋਸਟ 'ਤੇ ਭਰਤੀ ਹੋਣ ਮਗਰੋਂ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਗਈ ਇੰਜੀਨੀਅਰਿੰਗ ਦੀ ਡਿਗਰੀ ਦੇ ਦਮ 'ਤੇ ਬਿਲਡਿੰਗ ਇੰਸਪੈਕਟਰ ਅਤੇ ਏ. ਟੀ. ਪੀ. ਬਣ ਗਏ ਹਨ। ਇਸੇ ਤਰ੍ਹਾਂ ਕਈ ਮੁਲਾਜ਼ਮ ਬੀ. ਐਂਡ ਆਰ. ਬ੍ਰਾਂਚ ਅਤੇ ਓ. ਐਂਡ ਐੱਮ. ਸੇਲ 'ਚ ਪ੍ਰਮੋਸ਼ਨ ਲੈਣ ਤੋਂ ਬਾਅਦ ਜੇ. ਈ. ਅਤੇ ਐੱਸ. ਡੀ. ਓ. ਦੀ ਪੋਸਟ ਤੱਕ ਪਹੁੰਚ ਚੁੱਕੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News