ਚੋਣ ਨਤੀਜਿਆਂ ਤੋਂ ਪਹਿਲਾਂ ਭਗਵੰਤ ਮਾਨ ਦੇ ਘਰ ਲੱਗੀਆਂ ਰੌਣਕਾਂ, ਕੋਠਿਆਂ ''ਤੇ ਫਿੱਟ ਕੀਤਾ ਜਾ ਰਿਹੈ ਵੱਡਾ ਸਾਊਂਡ ਸਿਸਟਮ

03/10/2022 7:16:05 AM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਲੈ ਕੇ ਤਿਆਰੀਆਂ ਖਿੱਚ ਦਿੱਤੀਆਂ ਗਈਆਂ ਹਨ, ਉਥੇ ਹੀ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਉਮੀਦਵਾਰ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵੱਡੀਆਂ ਰੌਣਕਾਂ ਲੱਗਣ ਦੀਆਂ ਤਿਆਰੀਆਂ ਖਿੱਚ ਲਈਆਂ ਗਈਆਂ ਹਨ। ਭਗਵੰਤ ਮਾਨ ਦੇ ਸੰਗਰੂਰ ਸਥਿਤ ਘਰ ਅੱਗੇ ਟੈਂਟ ਲਗਾਉਣ ਦੇ ਨਾਲ-ਨਾਲ ਲੰਗਰ ਦੀਆਂ ਤਿਆਰੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਕੋਠਿਆਂ ਉੱਪਰ ਵੱਡਾ ਸਾਊਂਡ ਸਿਸਟਮ ਫਿੱਟ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ 'ਚ ਹੋਇਆ ਧਮਾਕਾ, ਪੁਲਸ ਚੌਕੀ ਨੂੰ ਉਡਾਉਣ ਦੀ ਕੀਤੀ ਗਈ ਕੋਸ਼ਿਸ਼

ਵੱਡੀ ਗਿਣਤੀ 'ਚ ਪੁੱਜੀਆਂ ਔਰਤਾਂ ਵੱਲੋਂ ਜਿੱਥੇ ਸਬਜ਼ੀਆਂ ਕੱਟਣ ਤੇ ਮਟਰ ਕੱਢਣ ਅਤੇ ਤੜਕੇ ਲਗਾਉਣ ਦੀਆਂ ਤਿਆਰੀਆਂ ਹੋ ਰਹੀਆਂ ਹਨ, ਉਥੇ ਹੀ ਲੋਕਾਂ ਦੇ ਬੈਠਣ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਚੋਣ ਨਤੀਜਿਆਂ ਤੋਂ ਤੁਰੰਤ ਬਾਅਦ ਸੰਗਰੂਰ ਵਿਖੇ ਆਪਣੀ ਰਿਹਾਇਸ਼ ਪੁੱਜਣਗੇ ਅਤੇ ਉਥੇ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ, ਜਿਸ ਦੀਆਂ ਤਿਆਰੀਆਂ ਲਈ ਟੈਂਟ ਲਗਾ ਦਿੱਤਾ ਗਿਆ ਹੈ ਅਤੇ ਮੀਡੀਆ ਦੇ ਬੈਠਣ ਲਈ ਇਕ ਵੱਡੀ ਸਟੇਜ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਭਗਵੰਤ ਮਾਨ ਆਪਣੀ ਕੋਠੀ ਦੀ ਛੱਤ ਉਪਰੋਂ ਖੜ੍ਹ ਕੇ ਲੋਕਾਂ ਦੇ ਇਕੱਠ ਅਤੇ ਮੀਡੀਆ ਨੂੰ ਸੰਬੋਧਨ ਕਰਨਗੇ। ਬੇਸ਼ੱਕ ਇੱਥੇ ਲੋਕਾਂ ਦੇ ਬੈਠਣ ਲਈ ਵੱਡਾ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ ਪ੍ਰੰਤੂ ਮੀਡੀਆ ਲਈ ਵੱਖਰੇ ਤੌਰ 'ਤੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਵੋਟਾਂ ਦੀ ਗਿਣਤੀ ਤੋਂ ਬਾਅਦ ਨਹੀਂ ਕੱਢਿਆ ਜਾ ਸਕੇਗਾ ਕਿਸੇ ਕਿਸਮ ਦਾ ਜੇਤੂ ਜਲੂਸ : ਅਪਨੀਤ ਰਿਆਤ

ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਸਵੇਰੇ ਅੱਠ ਵਜੇ ਤੋਂ ਆਉਣੇ ਸ਼ੁਰੂ ਹੋ ਜਾਣਗੇ। ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਨਾਲ ਸਬੰਧਤ ਸੱਤ ਵਿਧਾਨ ਸਭਾ ਹਲਕਿਆਂ ਦੀਆਂ ਈ.ਵੀ.ਐੱਮ. ਮਸ਼ੀਨਾਂ ਬਰੜਵਾਲ ਵਿਖੇ ਰੱਖੀਆਂ ਗਈਆਂ ਹਨ ਜਿੱਥੇ ਭਗਵੰਤ ਮਾਨ ਸਮੇਤ ਬਾਕੀ ਸਾਰੇ ਹੀ ਉਮੀਦਵਾਰਾਂ ਦੇ ਨਤੀਜੇ ਘੋਸ਼ਿਤ ਕੀਤੇ ਜਾਣਗੇ। ਵੱਖ-ਵੱਖ ਚੌਰਾਹਿਆਂ ਉੱਪਰ ਭਗਵੰਤ ਮਾਨ ਦੀ ਜਿੱਤ ਨੂੰ ਲੈ ਕੇ ਨੌਜਵਾਨਾਂ ਵੱਲੋਂ ਪਹਿਲਾਂ ਹੀ ਫਲੈਕਸ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਨ੍ਹਾਂ ਫਲੈਕਸ ਬੋਰਡਾਂ ਉੱਪਰ ਭਗਵੰਤ ਮਾਨ ਦੇ ਵੱਡੇ ਮਾਰਜਨ ਨਾਲ ਜਿੱਤਣ ਦੀਆਂ ਵਧਾਈਆਂ ਦਿੰਦੇ ਹੋਏ ਬੋਰਡ ਲਗਾਏ ਜਾ ਰਹੇ ਹਨ। ਪੂਰੇ ਪੰਜਾਬ ਅੰਦਰ ਵਿਧਾਨ ਸਭਾ ਹਲਕਾ ਧੂਰੀ ਦੇ ਚੋਣ ਨਤੀਜਿਆਂ ਨੂੰ ਲੈ ਕੇ ਨਜ਼ਰਾਂ ਟਿਕੀਆਂ ਹੋਈਆਂ ਹਨ। 

ਇਹ ਵੀ ਪੜ੍ਹੋ : ਯੂਕ੍ਰੇਨ ਦੀ ਮਦਦ ਲਈ ਅਮਰੀਕਾ ਦੇ ਚੋਟੀ ਦੇ ਸੰਸਦ ਮੈਂਬਰਾਂ 'ਚ ਬਣੀ ਸਹਿਮਤੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

Karan Kumar

This news is Content Editor Karan Kumar