ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ ! ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਵੱਡਾ ਬਿਆਨ
Tuesday, Jul 07, 2026 - 08:28 PM (IST)
ਚੰਡੀਗੜ੍ਹ: ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਲਗਾਤਾਰ ਮੈਰਾਥਨ ਮੀਟਿੰਗਾਂ ਦਾ ਦੌਰ ਜਾਰੀ ਹੈ। ਪੰਜ ਦਿਨਾਂ ਦੇ ਪੰਜਾਬ ਦੌਰੇ ਦੌਰਾਨ ਭੂਪੇਸ਼ ਬਘੇਲ ਪਾਰਟੀ ਦੇ ਵੱਖ-ਵੱਖ ਆਗੂਆਂ ਨਾਲ ਮੁਲਾਕਾਤਾਂ ਕਰਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਅੰਦਰੂਨੀ ਮਸਲਿਆਂ 'ਤੇ ਮੰਥਨ ਕਰ ਰਹੇ ਹਨ। ਪਾਰਟੀ ਵਿੱਚ ਚੱਲ ਰਹੀ ਖਿੱਚੋਤਾਣ ਦਰਮਿਆਨ ਬਘੇਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਆਪਣਾ ਫੈਸਲਾ ਨਹੀਂ ਬਦਲੇਗੀ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ।
ਚੰਨੀ ਧੜੇ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਸੂਬਾ ਇੰਚਾਰਜ ਦੀ ਆਮਦ ਦੇ ਬਾਵਜੂਦ ਪਾਰਟੀ ਅੰਦਰਲੀ ਫੁੱਟ ਸਾਫ ਨਜ਼ਰ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਨੇ ਭੁਪੇਸ਼ ਬਘੇਲ ਤੋਂ ਦੂਰੀ ਬਣਾ ਲਈ ਹੈ। ਇਸ ਧੜੇ ਨੇ ਹੁਣ ਆਪਣੀ ਨਾਰਾਜ਼ਗੀ ਜ਼ਾਹਿਰ ਕਰਨ ਲਈ ਦਿੱਲੀ ਵੱਲ ਮਾਰਚ ਕਰਨ ਦੀ ਗੱਲ ਕਹੀ ਹੈ, ਜਿਸ ਨਾਲ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਸੰਗਠਨ ਨੂੰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਦੌਰ ਆਪਣੇ ਦੌਰੇ ਦੌਰਾਨ ਭੁਪੇਸ਼ ਬਘੇਲ ਕਾਫੀ ਸਰਗਰਮ ਨਜ਼ਰ ਆਏ। ਉਨ੍ਹਾਂ ਨੇ ਪਾਰਟੀ ਮੁਖੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਧਾਨਾਂ ਨਾਲ ਇੱਕ ਵਿਸ਼ੇਸ਼ ਸੈਸ਼ਨ ਕੀਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
