ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਰੋਪੜ ਰੇਂਜ ਦੇ DIG ਨਾਨਕ ਸਿੰਘ ਦੀ ਸਖ਼ਤ ਤਾੜਨਾ, ਜਾਣੋ ਕੀ ਦਿੱਤਾ ਬਿਆਨ

Tuesday, Nov 11, 2025 - 11:03 AM (IST)

ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਰੋਪੜ ਰੇਂਜ ਦੇ DIG ਨਾਨਕ ਸਿੰਘ ਦੀ ਸਖ਼ਤ ਤਾੜਨਾ, ਜਾਣੋ ਕੀ ਦਿੱਤਾ ਬਿਆਨ

ਜਲੰਧਰ/ਚੰਡੀਗੜ੍ਹ (ਬਿਊਰੋ)-ਪੰਜਾਬ ਪੁਲਸ ਨੇ ਇਨ੍ਹਾਂ ਦੋਸ਼ਾਂ ਨੂੰ ਸਪੱਸ਼ਟ ਤੌਰ ’ਤੇ ਰੱਦ ਕਰ ਦਿੱਤਾ ਕਿ ਹਰਿਆਣਾ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਮੋਹਾਲੀ ’ਚ ਬੈਰੀਕੇਡ ਲਾਏ ਗਏ ਸਨ। ਰੋਪੜ ਰੇਂਜ ਦੇ ਡੀ. ਆਈ. ਜੀ. ਨਾਨਕ ਸਿੰਘ, ਜਿਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਿੱਜੀ ਤੌਰ ’ਤੇ ਘਟਨਾ ਸਥਾਨ ਦਾ ਦੌਰਾ ਕੀਤਾ, ਨੇ ਪੁਸ਼ਟੀ ਕੀਤੀ ਕਿ ਹਰਿਆਣਾ ਪੁਲਸ ਵੱਲੋਂ ਉਸ ਸਥਾਨ ’ਤੇ ਕੋਈ ਨਾਕਾਬੰਦੀ ਜਾਂ ਜਾਂਚ ਨਹੀਂ ਕੀਤੀ ਗਈ। ਉਨ੍ਹਾਂ ਨੇ ਅਫ਼ਵਾਹ ਫੈਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਜਨਤਾ ਵਿਚ ਡਰ ਜਾਂ ਭੰਬਲਭੂਸਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ।

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...

ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਆਪਣੇ ਅਧਿਕਾਰ ਖੇਤਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਕਿਸੇ ਵੀ ਬਾਹਰੀ ਤਾਕਤ ਨੂੰ ਬਿਨਾਂ ਇਜਾਜ਼ਤ ਸੂਬੇ ਵਿਚ ਕਾਨੂੰਨ-ਵਿਵਸਥਾ ਲਾਗੂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਸ ਵੱਲੋਂ ਕਿਸੇ ਨੂੰ ਵੀ ਚੰਡੀਗੜ੍ਹ ’ਚ ਦਾਖ਼ਲ ਹੋਣ ਤੋਂ ਨਹੀਂ ਰੋਕਿਆ ਗਿਆ। ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੀਆਂ ਸਾਰੀਆਂ ਸੜਕਾਂ ਨਾਗਰਿਕਾਂ ਅਤੇ ਸੈਲਾਨੀਆਂ ਦੀ ਆਵਾਜਾਈ ਲਈ ਪੂਰੀ ਤਰ੍ਹਾਂ ਖੁੱਲ੍ਹੀਆਂ ਹਨ।

ਇਹ ਵੀ ਪੜ੍ਹੋ: Punjab:ਸੜਕ ਹਾਦਸੇ ਨੇ ਉਜਾੜ 'ਤਾ ਘਰ! ਮਾਸੀ ਨੂੰ ਮਿਲਣ ਜਾ ਰਹੇ ਨੌਜਵਾਨ ਦੀ ਤੜਫ਼-ਤੜਫ਼ ਕੇ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News