ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

06/28/2024 6:31:42 PM

ਜੈਤੋ (ਰਘੂਨੰਦਨ ਪਰਾਸ਼ਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ.ਕੇ.ਐੱਮ. (ਗ਼ੈਰ-ਰਾਜਨੀਤਕ) ਨੇ ਬੰਗਲੁਰੂ ਦੇ ਪ੍ਰੈੱਸ ਕਲੱਬ ਵਿਚ ਪ੍ਰੈੱਸ ਕਾਨਫਰੰਸ ਕੀਤੀ। ਕਰਨਾਟਕ ਤੋਂ ਕਿਸਾਨ ਆਗੂ ਕੁਰਬਰੂ ਸ਼ਾਂਤਾਕੁਮਾਰ, ਪੰਜਾਬ ਤੋਂ ਜਗਜੀਤ ਸਿੰਘ ਡੱਲੇਵਾਲ, ਸੁਖਜੀਤ ਸਿੰਘ, ਹਰਸੁਲਿੰਦਰ ਸਿੰਘ, ਹਰਿਆਣਾ ਤੋਂ ਅਭਿਮਨਿਊ ਕੋਹਾੜ, ਲਖਵਿੰਦਰ ਸਿੰਘ ਔਲਖ, ਜ਼ਫਰ ਖਾਨ, ਤਾਮਿਲਨਾਡੂ ਤੋਂ ਪੀ.ਆਰ. ਪੰਡਯਾਨ, ਕੇਰਲਾ ਤੋਂ ਕੇ.ਵੀ. ਬੀਜੂ ਆਦਿ ਕਿਸਾਨ ਆਗੂ ਇਸ ਪ੍ਰੈੱਸ ਕਾਨਫਰੰਸ ਵਿੱਚ ਮੌਜੂਦ ਸਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇ ਕਾਨੂੰਨ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ-2, 13 ਫਰਵਰੀ ਤੋਂ ਸ਼ੰਭੂ, ਖਨੌਰੀ, ਡੱਬਵਾਲੀ ਅਤੇ ਰਤਨਪੁਰਾ ਦੇ ਬਾਰਡਰਾਂ 'ਤੇ ਚੱਲ ਰਿਹਾ ਹੈ। ਹਜ਼ਾਰਾਂ ਕਿਸਾਨ 135 ਦਿਨਾਂ ਤੋਂ ਵੱਧ ਸਮੇਂ ਦੇ ਸੜਕਾਂ ਉੱਪਰ ਮਜਬੂਰੀ ਨਾਲ ਅੰਦੋਲਨ ਲੜ ਰਹੇ ਹਨ। 

ਇਹ ਵੀ ਪੜ੍ਹੋ : ਮਾਮੇ ਦੀ ਲੜਾਈ ਦਾ ਪਤਾ ਲੱਗਣ 'ਤੇ ਭਾਣਜੇ ਨੇ ਖੇਡੀ ਖੂਨੀ ਖੇਡ, 2 ਘੰਟਿਆਂ 'ਚ ਹਮਲਾ ਕਰਨ ਵਾਲੇ ਦਾ ਕੀਤਾ ਕਤਲ

ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਭਾਈਚਾਰੇ ਦੇ ਗੁੱਸੇ ਕਾਰਨ ਪੇਂਡੂ ਖੇਤਰ ਵਿਚ 2019 ਦੀਆਂ ਚੋਣਾਂ ਦੇ ਮੁਕਾਬਲੇ ਭਾਜਪਾ ਸਰਕਾਰ ਨੇ ਇਸ ਵਾਰ ਚੋਣਾਂ ਵਿਚ 71 ਤੋਂ ਵੱਧ ਲੋਕ ਸਭਾ ਸੀਟਾਂ ਗੁਆ ਦਿੱਤੀਆਂ ਹਨ ਅਤੇ ਜੇਕਰ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਨੇ ਆਪਣੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਨਾ ਬਦਲਿਆ ਤਾਂ ਭਾਜਪਾ ਨੂੰ ਕਿਸਾਨਾਂ ਦੇ ਹੋਰ ਵੀ ਸਖ਼ਤ ਰੋਸ ਦਾ ਸਾਹਮਣਾ ਕਰਨਾ ਪਵੇਗਾ। ਹਰਿਆਣਾ, ਮਹਾਰਾਸ਼ਟਰ ਸਮੇਤ ਦੇਸ਼ ਭਰ ਦੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਲੇ ਸਾਰੇ ਰਾਜਾਂ ਵਿਚ ਭਾਜਪਾ ਪ੍ਰਤੀ ਕਿਸਾਨਾਂ ਵਿਚ ਭਾਰੀ ਰੋਸ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡਾ ਹਾਦਸਾ, ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਕੁਰਬਰੂ ਸ਼ਾਂਤਾਕੁਮਾਰ ਨੇ ਕਿਹਾ ਕਿ 8 ਜੁਲਾਈ ਨੂੰ ਐੱਸ.ਕੇ.ਐਮ. (ਗ਼ੈਰ-ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਭਾਜਪਾ ਦੇ 240 ਸੰਸਦ ਮੈਂਬਰਾਂ ਨੂੰ ਛੱਡ ਕੇ ਬਾਕੀ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸਾਰੇ ਸੰਸਦ ਮੈਂਬਰਾਂ ਅਤੇ ਆਜ਼ਾਦ ਜਿੱਤੇ ਸੰਸਦ ਮੈਂਬਰਾਂ ਨੂੰ ਕਿਸਾਨਾਂ ਦੀਆ 12 ਮੰਗਾਂ ਸਬੰਧੀ ਮੈਮੋਰੰਡਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੁਲਾਈ ਮਹੀਨੇ ਵਿਚ ਦੋਵੇਂ ਮੰਚਾਂ ਵੱਲੋਂ ਦਿੱਲੀ ਵਿਚ ਇਕ ਕਿਸਾਨ ਸੰਮੇਲਨ ਕੀਤਾ ਜਾਵੇਗਾ। ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਕੜੀ ਤਹਿਤ ਹੀ ਦੱਖਣ ਭਾਰਤ ਦੇ ਕਿਸਾਨਾਂ ਨੇ 24 ਜੂਨ ਨੂੰ ਸ਼ਿਵਮੋਗਾ ਵਿਚ ਇਕ ਵਿਸ਼ਾਲ ਕਿਸਾਨ ਸੰਮੇਲਨ ਦਾ ਆਯੋਜਨ ਕੀਤਾ ਸੀ ਤਾਂ ਜੋ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ​​ਕੀਤਾ ਜਾ ਸਕੇ। ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਐੱਸ.ਕੇ.ਐਮ. (ਗ਼ੈਰ-ਰਾਜਨੀਤਕ) ਸਤੰਬਰ ਵਿਚ ਹਰਿਆਣਾ ਵਿਚ ਇਕ ਕਿਸਾਨ ਰੈਲੀ ਦਾ ਆਯੋਜਨ ਕਰ ਰਿਹਾ ਹੈ। ਜਿਸ ਵਿਚ ਸਾਰੇ ਰਾਜਾਂ ਦੇ 1 ਲੱਖ ਤੋਂ ਵੱਧ ਕਿਸਾਨ ਹਿੱਸਾ ਲੈਣਗੇ ਤਾਂ ਜੋ ਕਿਸਾਨਾਂ ਲਈ ਐੱਮ.ਐੱਸ.ਪੀ. ਦਾ ਗਾਰੰਟੀ ਕਾਨੂੰਨ ਬਣਾਉਣ ਲਈ ਮੌਜੂਦਾ ਐੱਨ.ਡੀ.ਏ. ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਇਕ ਲੱਖ ਤੋਂ ਵੱਧ ਪੈਨਸ਼ਨ ਧਾਰਕਾਂ ਨੂੰ ਸਰਕਾਰ ਨੇ ਦਿੱਤਾ ਝਟਕਾ, ਕੀਤੀ ਵੱਡੀ ਕਾਰਵਾਈ

ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਫ਼ਰਵਰੀ ਵਿਚ ਕੇਂਦਰ ਸਰਕਾਰ ਨਾਲ ਗੱਲਬਾਤ ਦੇ 4 ਦੌਰਾਂ ਵਿਚ ਉਨ੍ਹਾਂ ਨੇ ਦੱਖਣ ਭਾਰਤ ਦੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਜਿਵੇਂ ਕਿ ਮਜ਼ਬੂਤ ਢਾਂਚੇ ਵਾਲੇ ਮਸਾਲਾ ਅਯੋਗ ਦਾ ਗਠਨ, ਨਾਰੀਅਲ ਅਤੇ ਗੰਨਾ ਕਿਸਾਨਾਂ ਲਈ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ-2+50% ਫਾਰਮੂਲੇ ਮੁਤਾਬਕ ਫ਼ਸਲਾਂ ਦਾ ਭਾਅ ਆਦਿ। ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਐੱਸ.ਕੇ.ਐੱਮ. ਗੈਰ ਰਾਜਨੀਤਕ  ਪੂਰੇ ਦੇਸ਼ ਭਰ ਵਿਚ ਕਿਸਾਨ ਭਾਈਚਾਰੇ ਵਿਚ ਏਕਤਾ ਨੂੰ ਮਜ਼ਬੂਤ ​​ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ।

ਇਹ ਵੀ ਪੜ੍ਹੋ : ਰਜਵਾਹੇ ’ਚ ਪਾੜ ਪੈਣ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਡੁੱਬੀ, ਭਿਆਨਕ ਬਣੇ ਹਾਲਾਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News