ਚੰਡੀਗੜ੍ਹ ਦੇ ਮੁੱਦੇ ''ਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

Monday, Nov 24, 2025 - 05:41 PM (IST)

ਚੰਡੀਗੜ੍ਹ ਦੇ ਮੁੱਦੇ ''ਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਬੇਗੋਵਾਲ (ਰਜਿੰਦਰ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਪ੍ਰਾਪਤੀ ਦੇ ਸੰਘਰਸ਼ ਵਿਚ ਬੇਮਿਸਾਲ ਯੋਗਦਾਨ ਪਾਇਆ, ਆਜ਼ਾਦੀ ਤੋਂ ਬਾਅਦ ਹੁਣ ਤੱਕ ਦੇਸ਼ ਦੀ ਆਰਥਿਕਤਾ ਅਤੇ ਤਰੱਕੀ ਵਿਚ ਪੰਜਾਬੀਆਂ ਦੇ ਯੋਗਦਾਨ ਨੂੰ ਮਨਫੀ ਕਰਕੇ ਨਹੀਂ ਵੇਖਿਆ ਜਾ ਸਕਦਾ। ਪਰ ਸਮੇਂ-ਸਮੇਂ 'ਤੇ ਕੇਂਦਰੀ ਹਕੂਮਤਾਂ ਨੇ ਅਜਿਹੇ ਮੰਦਭਾਗੇ ਫ਼ੈਸਲੇ ਲਏ, ਜਿਸ ਨਾਲ ਪੰਜਾਬ ਦੇ ਹਿੱਤ ਸਿੱਧੇ ਰੂਪ ਵਿਚ ਨਾ ਸਿਰਫ਼ ਪ੍ਰਭਾਵਿਤ ਹੋਏ, ਸਗੋਂ ਕਈ ਫ਼ੈਸਲਿਆਂ ਨੇ ਪੰਜਾਬ ਦੇ ਹਿੱਤਾਂ ਨੂੰ ਕੁਚਲਣ ਦੀ ਕੋਸ਼ਿਸ ਵੀ ਕੀਤੀ।

ਇਹ ਵੀ ਪੜ੍ਹੋ: ਵਿਸ਼ੇਸ਼ ਇਜਲਾਸ 'ਚ ਬੋਲੇ ਅਮਨ ਅਰੋੜਾ, ਹਿੰਦੋਸਤਾਨ ਨੂੰ ਇਕੱਠਾ ਰੱਖਣ ਲਈ ਗੁਰੂ ਸਾਹਿਬ ਨੇ ਲਾਸਾਨੀ ਸ਼ਹਾਦਤ ਦਿੱਤੀ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬੀ. ਬੀ. ਐੱਮ. ਬੀ. ਵਿਚ ਪੰਜਾਬ ਦੀ ਸਥਾਈ ਭਾਗੀਦਾਰੀ, ਪਾਣੀਆਂ ਦੇ ਮਸਲੇ, ਪੰਜਾਬ ਯੂਨਵਰਸਿਟੀ ਦੇ ਮਾਮਲੇ ਸਮੇਤ ਹੁਣ ਰਾਜਧਾਨੀ ਚੰਡੀਗੜ੍ਹ ਦੇ ਮਸਲੇ ਉਪਰ ਕੇਂਦਰ ਦੇ ਫ਼ੈਸਲੇ ਨੇ ਪੰਜਾਬ ਨੂੰ ਨਵੇਂ ਸੰਘਰਸ਼ ਦੇ ਰਾਹ ਪਾ ਦਿੱਤਾ ਹੈ।  ਬੀਬੀ ਜਗੀਰ ਕੌਰ ਨੇ ਕਿਹਾ ਕਿ ਚੰੜੀਗੜ੍ਹ ਨੂੰ ਵਕਤੀ ਤੌਰ ''ਤੇ ਹਰਿਆਣਾ ਦੀ ਰਾਜਧਾਨੀ ਬਣਾਇਆ ਗਿਆ ਸੀ, ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਉਸਾਰੇ ਗਏ ਚੰਡੀਗੜ੍ਹ ਨੂੰ ਹੁਣ ਹਮੇਸ਼ਾ ਲਈ ਪੰਜਾਬ ਦੇ ਨਕਸ਼ੇ ਤੋਂ ਦੂਰ ਕਰਨ ਦੀ ਸਾਜ਼ਿਸ਼ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਕਦੇ ਖੇਤੀ ਸੁਧਾਰ ਦੇ ਨਾਮ ਹੇਠ ਲਿਆਂਦੇ ਗਏ ਕਾਨੂੰਨਾਂ ਜ਼ਰੀਏ ਪੰਜਾਬ ਦੀ ਜਰਖੇਜ਼ ਜ਼ਮੀਨ ਉਪਰ ਪੂੰਜੀਪਤੀਆਂ ਦੇ ਅਸਿੱਧੇ ਕਬਜੇ ਕਰਵਾਉਣ ਦੀ ਕੋਸ਼ਿਸ਼ ਹੋਈ, ਕਦੇ ਇਕ ਨੋਟੀਫੀਕੇਸ਼ਨ ਦੇ ਨਾਲ ਪੰਜਾਬ ਯੂਨਵਰਸਿਟੀ ਉੱਪਰ ਕੇਂਦਰ ਨੇ ਸਿੱਧੇ ਰੂਪ ਵਿਚ ਕਾਬਜ ਹੋਣ ਦੀ ਕੋਸ਼ਿਸ਼ ਕੀਤੀ ਤਾਂ ਕਦੇ ਬੀ.ਬੀ.ਐਮ.ਬੀ. ਵਿਚ ਪੰਜਾਬ ਦੀ ਭਾਗੀਦਾਰੀ ਨੂੰ ਕਮਜ਼ੋਰ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਦੀ ਆਬੋ ਹਵਾ ਹੋਈ ਜ਼ਹਿਰੀਲੀ! 400 ਤੋਂ ਪਾਰ ਪੁੱਜਾ AQI,ਵੱਧਣ ਲੱਗੀਆਂ ਗੰਭੀਰ ਬੀਮਾਰੀਆਂ, ਇੰਝ ਕਰੋ ਬਚਾਅ

ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਆਪਣਾ ਹੱਕ ਸੰਘਰਸ਼ ਜਰੀਏ ਪ੍ਰਾਪਤ ਕੀਤਾ ਹੈ, ਅਜਿਹੇ ਵਿਚ ਕੇਂਦਰ ਸਰਕਾਰ ਨਾ ਭੁੱਲੇ ਕਿ, ਅਜਿਹੇ ਫੈਸਲਿਆਂ ਨਾਲ ਪੰਜਾਬੀਆਂ ਦੇ ਹੌਸਲੇ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਬੇਸ਼ੱਕ ਕੇਂਦਰ ਨੇ ਕੀਤੀ ਜਾਣ ਵਾਲੀ ਸੋਧ ''ਤੇ ਆਪਣਾ ਸਪੱਸ਼ਟੀਕਰਨ ਜਾਰੀ ਕਰਕੇ ਕਿਹਾ ਹੈ ਕਿਸੇ ਵੀ ਸੋਧ ਪ੍ਰਸਤਾਵ ਨੂੰ ਸਰਦ ਰੁੱਤ ਸੈਸ਼ਨ ਵਿਚ ਨਹੀਂ ਲਿਆਂਦਾ ਜਾ ਰਿਹਾ, ਪਰ ਇਹ ਅਜਿਹੀਆਂ ਚਿਤਾਵਨੀਆਂ ਨੇ ਜਿਸ ਤੋਂ ਪੰਜਾਬੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਹੋਏ ਕਤਲ ਮਾਮਲੇ 'ਚ ਵੱਡਾ ਐਕਸ਼ਨ! ASI 'ਤੇ ਡਿੱਗੀ ਗਾਜ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News