ਕਾਂਗਰਸੀਆਂ ਨਾਲ ਵਿਵਾਦ ਤੋਂ ਬਾਅਦ ਗੁਰਦਾਸਪੁਰ ਦੇ ਡੀ. ਸੀ. ਦਾ ਵੱਡਾ ਬਿਆਨ

Wednesday, Oct 02, 2024 - 06:10 PM (IST)

ਕਾਂਗਰਸੀਆਂ ਨਾਲ ਵਿਵਾਦ ਤੋਂ ਬਾਅਦ ਗੁਰਦਾਸਪੁਰ ਦੇ ਡੀ. ਸੀ. ਦਾ ਵੱਡਾ ਬਿਆਨ

ਗੁਰਦਾਸਪੁਰ (ਗੁਰਪ੍ਰੀਤ) : ਬੀਤੇ ਦਿਨੀਂ ਡੀ. ਸੀ. ਗੁਰਦਾਸਪੁਰ ਦੇ ਦਫ਼ਤਰ ਵਿਚ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਹੋਰ ਕਾਂਗਰਸੀ ਆਗੂਆਂ ਦੀ ਤਿੱਖੀ ਬਹਿਸ ਦੀ ਵੀਡੀਓ ਸਾਹਮਣੇ ਆਈ ਸੀ। ਇਸ ਤੋਂ ਬਾਅਦ ਅੱਜ ਡੀ. ਸੀ. ਗੁਰਦਾਸਪੁਰ ਨੇ ਇਸ ਗੱਲ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਬਾਕੀ ਸਾਰੇ ਲੀਡਰ ਸ਼ਾਂਤ ਸਨ ਸਿਰਫ ਗੁਰਦਾਸਪੁਰ ਤੋਂ ਵਿਧਾਇਕ ਵਰਿੰਦਰਮੀਤ ਪਾਹੜਾ ਨੇ ਤਲਖੀ ਵਾਲੀ ਗੱਲ ਕੀਤੀ, ਜਿਸ ਮਗਰੋਂ ਮੈਂਬਰ ਆਫ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਹੱਕ ਵਿਚ ਤਲਖੀ ਵਜੋਂ ਬੋਲੇ। ਡੀ. ਸੀ. ਨੇ ਕਿਹਾ ਕਿ ਮੇਰੇ ਲਈ ਸਾਰੇ ਸਤਿਕਾਰਯੋਗ ਹਨ। ਉਨ੍ਹਾਂ ਨੂੰ ਚਾਹ ਵੀ ਪਲਾਈ ਗਈ ਸੀ ਪਰ ਜੇਕਰ ਮੈਂਬਰ ਪਾਰਲੀਮੈਂਟ ਨੇ ਮੇਰੇ ਖ਼ਿਲਾਫ ਸ਼ਿਕਾਇਤ ਕੀਤੀ ਹੈ। ਮੈਨੂੰ ਇਸ ਦਾ ਕੋਈ ਡਰ ਨਹੀਂ ਹੈ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਕੰਬਿਆ ਪੰਜਾਬ, ਸ਼ਰੇਆਮ ਮਾਰ ਦਿੱਤਾ ਆਮ ਆਦਮੀ ਪਾਰਟੀ ਦਾ ਆਗੂ

ਡੀ. ਸੀ. ਨੇ ਕਿਹਾ ਕਿ ਉਨ੍ਹਾਂ ਨੇ ਵਾਇਰਲ ਹੋਈ ਵੀਡੀਓ ਨੂੰ ਲਕਾਉਣ ਲਈ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਕੀਤੀ ਹੋ ਸਕਦੀ ਹੈ ਜੇਕਰ ਮੇਰੇ ਕੋਲੋਂ ਜਵਾਬ ਮੰਗਿਆ ਜਾਵੇਗਾ ਤਾਂ ਮੈਂ ਉਸ ਦਾ ਜਵਾਬ ਦੇਣ ਲਈ ਤਿਆਰ ਹਾਂ, ਮੈਨੂੰ ਕਿਸੇ ਗੱਲ ਦਾ ਕੋਈ ਵੀ ਡਰ ਨਹੀਂ ਹੈ। 

ਇਹ ਵੀ ਪੜ੍ਹੋ : ਪਲਾਂ ਦੇ ਗੁੱਸੇ ਨੇ ਤਬਾਹ ਕਰ ਦਿੱਤਾ ਪਰਿਵਾਰ, ਮਿੰਟਾਂ 'ਚ ਖੂਨ ਨਾਲ ਭਰ ਗਿਆ ਪੂਰਾ ਘਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News