ਸਰਕਾਰੀ ਸਕੂਲਾਂ ''ਚ ਅਧਿਆਪਕਾਂ ਦੀ ਭਰਤੀ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ
Monday, May 01, 2023 - 06:34 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਿੱਖਿਆ ਮਹਿਕਮੇ ਸਬੰਧੀ ਪਿਛਲੀਆਂ ਸਰਕਾਰਾਂ 'ਤੇ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਸਾਡੇ ਬੇਸ਼ੁਮਾਰ ਅਧਿਆਪਕ ਵਧੀਆ ਕੰਮ ਕਰ ਰਹੇ ਹਨ ਸਗੋਂ ਆਪਣੇ ਪੱਲਿਓਂ ਪੈਸੇ ਲਗਾ ਕੇ ਸਕੂਲਾਂ ਦੀ ਨੁਹਾਰ ਵੀ ਬਦਲ ਰਹੇ ਹਨ। ਅਧਿਆਪਕਾਂ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਕੁਝ ਵੀ ਨਹੀਂ ਦਿੱਤਾ ਗਿਆ ਸੀ।
ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਕਈ ਸਕੂਲਾਂ ਵਿਚ ਜਾ ਕੇ ਵੇਖਿਆ ਤਾਂ ਪਤਾ ਲੱਗਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਮੇਂ 'ਤੇ ਕਿਤਾਬਾਂ ਹੀ ਨਹੀਂ ਦਿੱਤੀਆਂ ਗਈਆਂ ਸਨ। ਪਿਛਲੀਆਂ ਸਰਕਾਰਾਂ ਨੇ ਕੋਈ ਵੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਅਧਿਆਪਕਾਂ ਦੀ ਭਰਤੀ ਹੀ ਨਹੀਂ ਹੋਈ। ਇਸ ਮੌਕੇ ਅਹਿਮ ਬਿਆਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ 100 ਫ਼ੀਸਦੀ ਅਧਿਆਪਕ ਭਰਤੀ ਕੀਤੇ ਜਾਣਗੇ। ਜਲਦੀ ਹੀ 13 ਹਜ਼ਾਰ ਅਧਿਆਪਕ ਕੀਤੇ ਪੱਕੇ ਕੀਤੇ ਜਾਣਗੇ। ਪੰਜਾਬ ਵਿਚ ਕੰਪਿਊਟਰ ਸਿੱਖਿਆ 'ਚ ਵੀ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਮਈ ਮਹੀਨੇ ਵਿਚ ਸਕੂਲਾਂ ਲਈ ਗਰਾਂਟ ਜਾਰੀ ਕੀਤੀ ਜਾਵੇਗੀ।। ਹਰਜੋਤ ਸਿੰਘ ਬੈਂਸ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਜਲੰਧਰ ਦੇ ਲੋਕ ਨਵਾਂ ਕੀਰਤੀਮਾਨ ਸਥਾਪਿਤ ਕਰਨਗੇ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
ਉਨ੍ਹਾਂ ਕਿਹਾ ਕਿ ਮੈਂ ਕਈ ਦਿਨਾਂ ਤੋਂ ਸ਼ਾਹਕੋਟ ਅਤੇ ਜਲੰਧਰ ਵਿਚ ਵਿਚਰ ਰਿਹਾ ਹਾਂ। ਅੱਜ ਜੋ ਪੂਰਾ ਜਲੰਧਰ ਅਤੇ ਸ਼ਾਹਕੋਟ ਦੇ ਲੋਕ ਬੋਲ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੋਂ ਲੋਕ ਬੇਹੱਦ ਸੰਤੁਸ਼ਟ ਹਨ ਅਤੇ ਕਹਿ ਰਹੇ ਹਨ ਕਿ ਜੋ ਚੰਗੀ ਨੀਅਤ ਨਾਲ ਕੰਮ ਕਰ ਰਹੇ ਹਨ, ਉਨ੍ਹਾਂ ਲਈ ਨਵਾਂ ਰਿਕਾਰਡ ਸਿਰਜਿਆ ਜਾਵੇਗਾ। ਮੈਨੂੰ ਪੂਰੀ ਆਸ ਹੈ ਕਿ ਜਲੰਧਰ ਦੀ ਜ਼ਿਮਨੀ ਚੋਣ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ 'ਤੇ ਇਕ ਥਾਪੀ ਅਤੇ ਸ਼ਾਬਾਸ਼ੀ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ 10 ਮਈ ਨੂੰ ਹੋਣ ਵਾਲਾ ਜ਼ਿਮਨੀ ਚੋਣ ਵਿਚ ਸੁਸ਼ੀਲ ਰਿੰਕੂ ਜਿੱਤ ਹਾਸਲ ਕਰਨਗੇ।
ਇਹ ਵੀ ਪੜ੍ਹੋ : ‘ਆਪ’ ਪ੍ਰਤੀ ਲੋਕਾਂ ਦਾ ਵਿਸ਼ਵਾਸ ਵਧਿਆ ਹੈ, ਸਾਡੇ ਉਮੀਦਵਾਰ ਦੀ ਜਿੱਤ ਯਕੀਨੀ ਹੈ: ਹਰਭਜਨ ਸਿੰਘ ਈ. ਟੀ. ਓ.
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ