ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ 'ਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ
Friday, Nov 04, 2022 - 05:04 PM (IST)
ਅੰਮ੍ਰਿਤਸਰ : ਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਪ੍ਰਦਰਸ਼ਨ ਦੌਰਾਨ ਗੋਲ਼ੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਭਾਜਪਾ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਮਾਮਲੇ 'ਤੇ ਗੱਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰੀ ਨਾਕਾਮਯਾਬ, ਫੇਲ੍ਹ ਅਤੇ ਨੀਖੇਧ ਹੈ। ਪੰਜਾਬ ਪੂਰੀ ਤਰ੍ਹਾਂ ਗੈਂਗਸਟਰਵਾਦ 'ਚ ਡੁੱਬਿਆ ਹੋਇਆ ਹੈ, ਪੰਜਾਬ 'ਚ ਲਗਾਤਾਰ ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਵੇਰਕਾ ਨੇ ਕਿਹਾ ਕਿ ਇਹ ਜੋ ਸੁਧੀਰ ਸੂਰੀ ਦਾ ਕਤਲ ਹੋਇਆ ਹੈ, ਇਸ ਤੋਂ ਇਹ ਪਤਾ ਲੱਗਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦਾ ਫਿਕਰ ਨਹੀਂ ਕਿ ਪੰਜਾਬ ਅੱਗ ਦੀ ਲਪੇਟ 'ਚ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀਆਂ ਮਾਰ ਕੇ ਕਤਲ
ਸੀਨੀਅਰ ਆਗੂ ਵੇਰਕਾ ਨੇ ਤਿੱਖੇ ਸ਼ਬਦਾਂ 'ਚ ਬੋਲਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਅੱਗ ਦੀ ਲਪੇਟ ਹੈ ਤੇ ਉੱਧਰ ਪੰਜਾਬ ਦਾ ਮੁੱਖ ਮੰਤਰੀ ਗੁਜਰਾਤ 'ਚ ਜਾ ਕੇ ਬਾਂਸਰੀ ਬਜਾ ਰਿਹਾ ਹੈ । ਵੇਰਕਾ ਨੇ ਕਿਹਾ ਕਿ ਮੈਂ ਇਸ ਕਤਲ ਦਾ ਦੋਸ਼ੀ ਸਰਕਾਰ ਨੂੰ ਮੰਨਦਾ ਹਾਂ ਅਤੇ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੁਰੀ ਗੋਪਾਲ ਮੰਦਿਰ ਅੰਮ੍ਰਿਤਸਰ ਨੇੜੇ ਸ਼ਿਵ ਸੈਨਾ ਆਗੂਆਂ ਨਾਲ ਧਰਨਾ ਦੇ ਰਹੇ ਸਨ, ਜਿੱਥੇ ਹਿੰਦੂਆਂ ਆਗੂਆਂ ਨਾਲ ਝਗੜਾ ਹੋ ਗਿਆ। ਇਸ ਦੌਰਾਨ ਇਕ ਅਣਪਛਾਤੇ ਹਮਲਾਵਰ ਵੱਲੋਂ ਸੁਧੀਰ ਸੂਰੀ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਧੀਰ ਸੁਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮੌਕੇ ’ਤੇ ਸੁਧੀਰ ਸੂਰੀ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਥੇ ਹੀ ਇਸ ਘਟਨਾ ਤੋਂ ਬਾਅਦ ਉਕਤ ਸਥਾਨ ’ਤੇ ਮਾਹੌਲ ਤਣਾਅਪੂਰਨ ਹੋ ਗਿਆਈ ਹੈ। ਭਾਰੀ ਗਿਣਤੀ ’ਤ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।