ਅੰਮ੍ਰਿਤਪਾਲ ਸਿੰਘ ''ਤੇ  ਐੱਨ. ਐੱਸ. ਏ. ਵਧਾਏ ਜਾਣ ''ਤੇ ਐੱਸ. ਜੀ. ਪੀ. ਸੀ. ਦਾ ਵੱਡਾ ਬਿਆਨ

Friday, Jun 21, 2024 - 06:41 PM (IST)

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ’ਤੇ ਲਗਾਈ ਗਈ ਐੱਨ. ਐੱਸ. ਏ. ਵਿਚ ਇਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ਹੀ ਵਿਚ ਲੋਕ ਸਭਾ ਚੋਣਾਂ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਚੁਣਿਆ ਹੈ ਪਰ ਸੂਬਾ ਅਤੇ ਕੇਂਦਰ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਨਿਰਾਦਰ ਕਰਦਿਆਂ ਅੰਮ੍ਰਿਤਪਾਲ ਸਿੰਘ ਉੱਤੇ ਐੱਨ. ਐੱਸ. ਏ. ਵਧਾਉਣ ਦੀ ਇਹ ਅਤਿ ਨਿੰਦਣਯਗ ਕਾਰਵਾਈ ਕੀਤੀ ਹੈ, ਜੋ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਨਹੀਂ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਗਿਆ ਕਿ ਇਨ੍ਹਾਂ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹਾਂ ਵਿਚ ਬੰਦ ਰੱਖਿਆ ਜਾਵੇ। ਐਡਵੋਕੇਟ ਧਾਮੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਨੌਜਵਾਨਾਂ ’ਤੇ ਲਗਾਈ ਗਈ ਐੱਨ. ਐੱਸ. ਏ. ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।

ਇਹ ਵੀ ਪੜ੍ਹੋ : ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਅੰਨ੍ਹੇਵਾਹ ਗੋਲ਼ੀਆਂ ਮਾਰ ਕੇ 18 ਸਾਲਾ ਮੁੰਡੇ ਦਾ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News