ਪਾਰਟੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ
Sunday, Dec 24, 2023 - 06:24 PM (IST)
ਚੰਡੀਗੜ੍ਹ (ਹਰੀਸ਼ਚੰਦਰ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪਾਰਟੀ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਸਭ ਤੋਂ ਪਹਿਲਾਂ ਸ਼ਹੀਦੀ ਪੰਦਰਵਾੜੇ ਵਿਚ ਮਹਾਨ ਸ਼ਹੀਦਾਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਸਮੇਤ ਸਮੂਹ ਸ਼ਹੀਦਾਂ ਨੂੰ ਮੂਲ ਮੰਤਰ ਦਾ ਪਾਠ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ, ਜੋ ਪਿਛਲੇ ਸਮੇਂ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਜਿਨ੍ਹਾਂ ਵਿਚ ਸਕੱਤਰ ਜਰਨਲ ਜਥੇਦਾਰ ਰਣਜੀਤ ਸਿੰਘ ਤਲਵੰਡੀ, ਜਥੇਦਾਰ ਭਰਪੂਰ ਸਿੰਘ ਧਨੌਲਾ, ਗੁਰਸੇਵਕ ਸਿੰਘ ਹਰਪਾਲਪੁਰ, ਬਾਬਾ ਸੁਖਵਿੰਦਰ ਸਿੰਘ ਟਿੱਬੇਵਾਲੇ, ਮਨਜੀਤ ਸਿੰਘ ਭੋਮਾ ਦੀ ਮਾਤਾ ਸਵਰਨ ਕੌਰ ਅਤੇ ਪ੍ਰਕਾਸ਼ ਚੰਦ ਗਰਗ ਦੇ ਮਾਤਾ ਮਾਇਆ ਦੇਵੀ ਗਰਗ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਤਿਆਰੀ, ਇਸ ਫਾਰਮੂਲੇ ’ਤੇ ਕੀਤਾ ਜਾ ਰਿਹਾ ਕੰਮ
ਮੀਟਿੰਗ ਵਿਚ ਸਾਰੇ ਮੈਂਬਰਾਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਯੋਗ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪੰਥਕ ਸੋਚ ਨੇ ਪਾਰਟੀ ਨੂੰ ਅੱਗੇ ਵਧਾਇਆ ਅਤੇ ਲੋਕਾਂ ਵਿਚ ਪਾਰਟੀ ਦਾ ਵਿਸ਼ਵਾਸ ਬਣਾਇਆ ਹੈ। ਇਸ ਮੌਕੇ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੇ ਸਮੁੱਚੇ ਆਗੂਆਂ ਨੇ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਇਕ ਕਮੇਟੀ ਦਾ ਗਠਨ ਕਰਨ ਲਈ ਪੂਰਨ ਅਧਿਕਾਰ ਦਿੱਤੇ। ਇਹ ਕਮੇਟੀ ਅਜੋਕੇ ਸਿਆਸੀ ਹਾਲਾਤ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਵਰਕਰਾਂ ਤੋਂ ਭਵਿੱਖ ਦੀ ਰਣਨੀਤੀ ਸਬੰਧੀ ਰਾਏ ਲੈ ਕੇ ਇਕ ਰਿਪੋਰਟ ਤਿਆਰ ਕਰੇਗੀ ਤੇ ਪਾਰਟੀ ਪ੍ਰਧਾਨ ਨੂੰ ਸੌਂਪੇਗੀ, ਜਿਸ ਤੋਂ ਬਾਅਦ ਪਾਰਟੀ ਪ੍ਰਧਾਨ ਵਲੋਂ ਇਸ ਰਿਪੋਰਟ ਨੂੰ ਵਿਚਾਰਨ ਲਈ ਸੀਨੀਅਰ ਅਹੁਦੇਦਾਰਾਂ ਦੀ ਮੀਟਿੰਗ ਸੱਦ ਕੇ ਪਾਰਟੀ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ। ਮੀਟਿੰਗ ਵਿਚ ਜਗਦੀਸ਼ ਸਿੰਘ ਗਰਚਾ, ਸਰਵਣ ਸਿੰਘ ਫਿਲੌਰ, ਜਸਟਿਸ ਨਿਰਮਲ ਸਿੰਘ, ਪਰਮਿੰਦਰ ਸਿੰਘ ਢੀਂਡਸਾ, ਪਰਮਜੀਤ ਕੌਰ ਗੁਲਸ਼ਨ, ਹਰਜੀਤ ਕੌਰ ਤਲਵੰਡੀ, ਭਾਈ ਮੋਹਕਮ ਸਿੰਘ, ਸੁਖਵਿੰਦਰ ਸਿੰਘ ਔਲਖ, ਪ੍ਰਕਾਸ਼ ਚੰਦ ਗਰਗ, ਹਰਪ੍ਰੀਤ ਸਿੰਘ ਬੰਨੀ ਜੌਲੀ, ਓ.ਐੱਸ.ਡੀ. ਜਸਵਿੰਦਰ ਸਿੰਘ ਤੇ ਮਾਸਟਰ ਜੌਹਰ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਡੀ. ਜੀ. ਪੀ. ਨੇ ਜਾਰੀ ਕੀਤੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8