ਪੰਜਾਬ ''ਚ ਇਸ ਬੀਮਾਰੀ ਬਾਰੇ ਸਿਹਤ ਮੰਤਰੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

Tuesday, Oct 22, 2024 - 09:32 AM (IST)

ਮੋਹਾਲੀ (ਨਿਆਮੀਆਂ) : ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਮੇਂ ਸਿਰ ਜਾਗਰੂਕਤਾ ਤੇ ਰੋਕਥਾਮ ਕਾਰਵਾਈਆਂ ਅਤੇ ਹੋਰ ਪ੍ਰਬੰਧਾਂ ਕਾਰਨ ਪੰਜਾਬ ਵਿਚ ਪਿਛਲੇ ਸਾਲ ਦੇ ਮੁਕਾਬਲੇ ਕੇਸਾਂ 'ਚ ਇਸ ਸਾਲ 70 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ 'ਚ ਚਿਕਨਗੁਨੀਆ ਦੇ ਮਾਮਲਿਆਂ 'ਚ 90 ਫ਼ੀਸਦੀ ਦੀ ਕਮੀ ਆਈ ਹੈ। ਇਹ ਗੱਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਖੀ। ਉਨ੍ਹਾਂ ਨੇ ਵਿਸ਼ੇਸ਼ ਸਕੱਤਰ ਸਿਹਤ ਵਰਿੰਦਰ ਕੁਮਾਰ ਸ਼ਰਮਾ ਨਾਲ ਡੀ. ਸੀ. ਆਸ਼ਿਕਾ ਜੈਨ ਅਤੇ ਡੇਂਗੂ ਖ਼ਿਲਾਫ਼ ਮੁਹਿੰਮ ’ਚ ਭਾਗੀਦਾਰ ਸਾਰੇ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਸਬੰਧੀ ਜਾਗਰੂਕ ਕਰਨ ਲਈ 24 ਘੰਟੇ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ : ਪੇਪਰ ਮਿੱਲ 'ਚ ਰਾਤ ਨੂੰ ਕੰਮ ਕਰਦੇ ਸਮੇਂ ਪਲਪਰ 'ਚ ਡਿੱਗਿਆ ਮਜ਼ਦੂਰ, ਬੇਹੱਦ ਦਰਦਨਾਕ ਤਰੀਕੇ ਨਾਲ ਹੋਈ ਮੌਤ

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪੰਜਾਬ 'ਚ ਡੇਂਗੂ ਦੇ 13000 ਕੇਸ ਸਨ। ਇਸ ਸਾਲ ਇਹ ਗਿਣਤੀ 2032 ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਡੇਂਗੂ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਮੋਹਾਲੀ 'ਚ ਵੀ ਡੇਂਗੂ ਦੇ ਕੇਸਾਂ ਦੀ ਪਿਛਲੇ ਸਾਲ ਦੇ 1325 ਕੇਸਾਂ ਦੇ ਮੁਕਾਬਲੇ ਬਹੁਤ ਘੱਟ ਗਿਣਤੀ ਹੈ ਅਤੇ ਕੋਈ ਜਾਨੀ ਨੁਕਸਾਨ ਵੀ ਨਹੀਂ।

ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਹਿਰੀ ਖੇਤਰਾਂ ਵਿਚ ਸਥਾਨਕ ਸੰਸਥਾਵਾਂ, ਪੇਂਡੂ ਵਿਕਾਸ ਅਤੇ ਪੇਂਡੂ ਖੇਤਰਾਂ ਦੀਆਂ ਪੰਚਾਇਤਾਂ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਵਰਗੇ ਸਾਰੇ ਹਿੱਸੇਦਾਰਾਂ ਨਾਲ ਤਾਲਮੇਲ ਕਰਕੇ ਵਧੇਰੇ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਤੋਂ ਡੇਂਗੂ ਮਾਮਲਿਆਂ ਦੀ ਹਫ਼ਤਾਵਾਰੀ ਸਮੀਖਿਆ ਲੈਣਗੇ। ਇਸ ਮੌਕੇ ਸਿਹਤ ਵਿਭਾਗ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਸਮੇਤ ਜ਼ਿਲ੍ਹੇ ਤੇ ਸਬ ਡਵੀਜ਼ਨਾਂ ਦੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News