ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੱਡਾ ਕਦਮ, ਜਾਰੀ ਕੀਤੀ ਸੂਚੀ

Wednesday, Feb 21, 2024 - 07:01 PM (IST)

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੱਡਾ ਕਦਮ, ਜਾਰੀ ਕੀਤੀ ਸੂਚੀ

ਚੰਡੀਗੜ੍ਹ (ਰਮਨਜੀਤ ਸਿੰਘ) : ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਈ ਵਿਧਾਨ ਸਭਾ ਖੇਤਰਾਂ ਵਿਚ ਨਵੇਂ ਹਲਕਾ ਇੰਚਾਰਜ ਤਾਇਨਾਤ ਕੀਤੇ ਹਨ। ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ, ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਅਤੇ ਰਾਜਸਭਾ ਮੈਂਬਰ ਸੰਦੀਪ ਪਾਠਕ ਦੀ ਸਹਿਮਤੀ ’ਤੇ ਮੰਗਲਵਾਰ ਦੇਰ ਸ਼ਾਮ ਇਸ ਬਾਰੇ ਸੂਚੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਸੂਚਨਾ ਅਨੁਸਾਰ ਗਿੱਦੜਬਾਹਾ ਤੋਂ ਪ੍ਰਿਤਪਾਲ ਸ਼ਰਮਾ, ਦਾਖਾ ਤੋਂ ਕੇ.ਐੱਨ.ਐੱਸ. ਕੰਗ, ਆਦਮਪੁਰ ਤੋਂ ਜੀਤ ਲਾਲ ਭੱਟੀ, ਸ਼ਾਹਕੋਟ ਤੋਂ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਫਿਲੌਰ ਤੋਂ ਪ੍ਰਿੰਸੀਪਲ ਪ੍ਰੇਮ ਕੁਮਾਰ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ, ਮੁਕੇਰੀਆਂ ਤੋਂ ਜੀ.ਐੱਸ.ਮੁਲਤਾਨੀ, ਫਗਵਾੜਾ ਤੋਂ ਜੋਗਿੰਦਰ ਮਾਨ, ਨਵਾਂ ਸ਼ਹਿਰ ਤੋਂ ਲਲਿਤ ਮੋਹਨ ਪਾਠਕ, ਮਜੀਠਾ ਤੋਂ ਜਗਵਿੰਦਰਪਾਲ ਸਿੰਘ ਅਤੇ ਕਪੂਰਥਲਾ ਤੋਂ ਗੁਰਸ਼ਰਨ ਕਪੂਰ ਨੂੰ ਸਬੰਧਿਤ ਵਿਧਾਨ ਸਭਾ ਹਲਕਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੁਬਾਰੇ ਚੜ੍ਹ ਕੇ ਤਲਵਾਰ ਨਾਲ ਵੱਢ ਦਿੱਤੀ ਗੁਆਂਢੀ ਦੀ ਧੌਣ, ਕਤਲ ਕਰਨ ਤੋਂ ਬਾਅਦ ਮਾਰੇ ਲਲਕਾਰੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News