ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਕਦਮ, ਤਬਾਦਲਿਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

Sunday, Feb 25, 2024 - 06:26 PM (IST)

ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਕਦਮ, ਤਬਾਦਲਿਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਭਾਰਤੀ ਚੋਣ ਕਮਿਸ਼ਨ ਨੇ ਸੂਬਾ ਸਰਕਾਰਾਂ ਵੱਲੋਂ 3 ਸਾਲ ਪੂਰੇ ਕਰਨ ਵਾਲੇ ਅਧਿਕਾਰੀਆਂ ਨੂੰ ਤਬਦੀਲ ਕਰਨ ਲਈ ਬਣਾਈ ਤਬਾਦਲਾ ਨੀਤੀ ਦਾ ਸਖ਼ਤ ਨੋਟਿਸ ਲੈਂਦੇ ਹੋਏ ਕਿਹਾ ਹੈ ਕਿ ਇਨ੍ਹਾਂ ਅਧਿਕਾਰੀਆਂ ਨੂੰ ਉਸੇ ਸੰਸਦੀ ਖੇਤਰ ’ਚ ਤਾਇਨਾਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਨੇ ਜਾਰੀ ਪ੍ਰੈੱਸ ਬਿਆਨ ’ਚ ਕਿਹਾ ਕਿ ਅਧਿਕਾਰੀਆਂ ਨੂੰ ਚੋਣ ਮੈਦਾਨ ਕਿਸੇ ਵਿਸ਼ੇਸ਼ ਸਿਆਸੀ ਪਾਰਟੀ ਦੀ ਮਦਦ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ’ਚ ਦਾਖਲੇ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਜਾਰੀ ਹੋਇਆ ਫ਼ਰਮਾਨ

ਚੋਣ ਕਮਿਸ਼ਨ ਨੇ ਕਿਹਾ ਕਿ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਗੱਲ ਯਕੀਨੀ ਬਣਾਉਣੀ ਪਵੇਗੀ ਕਿ ਅਧਿਕਾਰੀਆਂ ਨੂੰ ਜ਼ਿਲ੍ਹੇ ਤੋਂ ਤਬਦੀਲ ਕਰਦੇ ਸਮੇਂ ਉਸੇ ਸੰਸਦੀ ਖੇਤਰ ’ਚ ਪੈਂਦੇ ਹੋਰ ਜ਼ਿਲ੍ਹੇ ’ਚ ਤਾਇਨਾਤ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਅਧਿਕਾਰੀਆਂ ਨੂੰ ਸੰਸਦੀ ਖੇਤਰ ’ਚ ਪੈਂਦੇ ਜ਼ਿਲ੍ਹਿਆਂ ਤੋਂ ਬਾਹਰ ਤਬਦੀਲ ਕਰਨਾ ਹੋਵੇਗਾ। 

ਇਹ ਵੀ ਪੜ੍ਹੋ : 15 ਸਾਲਾ ਧੀ ਨਾਲ ਪਿਓ ਨੇ ਕਰਵਾਇਆ ਗੈਂਗ ਰੇਪ, ਹੈਰਾਨ ਕਰੇਗੀ ਲੁਧਿਆਣਾ ’ਚ ਵਾਪਰੀ ਇਹ ਸ਼ਰਮਨਾਕ ਘਟਨਾ

ਚੋਣ ਕਮਿਸ਼ਨ ਨੇ ਕਿਹਾ ਕਿ ਕਮਿਸ਼ਨ ਦੇ ਹੁਕਮਾਂ ਨੂੰ ਹੂ-ਬ-ਹੂ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ ਨੂੰ ਲਾਗੂ ਕਰਨਾ ਹੋਵੇਗਾ। ਕੇਂਦਰੀ ਚੋਣ ਕਮਿਸ਼ਨ ਦੀ ਨੀਤੀ ਅਨੁਸਾਰ ਕਿ ਜੋ ਅਧਿਕਾਰੀ ਗ੍ਰਹਿ ਜ਼ਿਲ੍ਹਿਆਂ ਜਾਂ 3 ਸਾਲ ਪੂਰੇ ਕਰ ਚੁੱਕੇ ਹਨ ਉਨ੍ਹਾਂ ਨੂੰ ਤਬਦੀਲ ਕੀਤਾ ਜਾਵੇ। ਇਹ ਹੁਕਮ ਉਨ੍ਹਾਂ ਅਧਿਕਾਰੀਆਂ ’ਤੇ ਵੀ ਪੂਰੀ ਤਰ੍ਹਾਂ ਲਾਗੂ ਹੋਣਗੇ, ਜੋ ਸਿੱਧੇ ਤੌਰ ’ਤੇ ਚੋਣ ਕਾਰਜਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ’ਚ ਅਧਿਕਾਰੀਆਂ ਦੀ ਭੂਮਿਕਾ ਨੂੰ ਲੈ ਕੇ ਕਮਿਸ਼ਨ ਜ਼ੀਰੋ ਟਾਲਰੈਂਸ ਨੀਤੀ ’ਤੇ ਅਮਲ ਕਰੇਗਾ।

ਇਹ ਵੀ ਪੜ੍ਹੋ : ਐਕਸ਼ਨ ਮੋਡ ’ਚ ਪਾਵਰਕਾਮ ਵਿਭਾਗ, ਡਿਫਾਲਟਰਾਂ ਖ਼ਿਲਾਫ਼ ਤਾਬੜਤੋੜ ਕਾਰਵਾਈ ਸ਼ੁਰੂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News