ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ! ਸਿਆਸੀ ਪਾਰਟੀਆਂ ''ਚ ਬਦਲੇ ਜਾ ਸਕਦੇ ਨੇ ਸਮੀਕਰਨ, ਧੜੇਬਾਜ਼ੀ ਵੱਡੀ ਚੁਣੌਤੀ

Saturday, Mar 07, 2026 - 06:03 PM (IST)

ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ! ਸਿਆਸੀ ਪਾਰਟੀਆਂ ''ਚ ਬਦਲੇ ਜਾ ਸਕਦੇ ਨੇ ਸਮੀਕਰਨ, ਧੜੇਬਾਜ਼ੀ ਵੱਡੀ ਚੁਣੌਤੀ

ਬਠਿੰਡਾ (ਵਿਜੇ ਵਰਮਾ)- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਚੋਣੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਰੈਲੀਆਂ ਤੇ ਜਨ ਸਭਾਵਾਂ ਰਾਹੀਂ ਲੋਕਾਂ ਨੂੰ ਆਪਣੇ ਹੱਕ ਵਿੱਚ ਕਰਨ ਦੀਆਂ ਕੋਸ਼ਿਸ਼ਾਂ ਵੀ ਤੇਜ਼ ਹੋ ਗਈਆਂ ਹਨ। ਮੌਜੂਦਾ ਹਾਲਾਤ ਨੂੰ ਵੇਖਦਿਆਂ ਰਾਜਨੀਤਿਕ ਜਾਣਕਾਰਾਂ ਦਾ ਮੰਨਣਾ ਹੈ ਕਿ ਆਉਣ ਵਾਲੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਲਈ ਰਾਹ ਆਸਾਨ ਨਹੀਂ ਰਹੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ

ਮਾਹਿਰਾਂ ਦਾ ਕਹਿਣਾ ਹੈ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਕਈ ਵੱਡੇ ਵਾਅਦੇ ਕੀਤੇ ਸਨ ਪਰ ਕਈ ਮਸਲਿਆਂ ‘ਤੇ ਉਮੀਦਾਂ ਅਨੁਸਾਰ ਨਤੀਜੇ ਸਾਹਮਣੇ ਨਾ ਆਉਣ ਕਾਰਨ ਲੋਕਾਂ 'ਚ ਨਾਰਾਜ਼ਗੀ ਵੀ ਵਧਦੀ ਨਜ਼ਰ ਆ ਰਹੀ ਹੈ। ਵਿਰੋਧੀ ਪਾਰਟੀਆਂ ਵੀ ਲਗਾਤਾਰ ਸਰਕਾਰ ਨੂੰ ਘੇਰਨ 'ਚ ਲੱਗੀਆਂ ਹੋਈਆਂ ਹਨ, ਜਿਸ ਕਰਕੇ ਇਹ ਚਰਚਾ ਤੇਜ਼ ਹੋ ਗਈ ਹੈ ਕਿ 2027 ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸਿਆਸੀ ਮਾਹਿਰਾਂ ਮੁਤਾਬਕ ਜੇਕਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਗਠਜੋੜ ਹੋ ਜਾਂਦਾ ਹੈ ਤਾਂ ਪੰਜਾਬ ਦੀ ਰਾਜਨੀਤੀ 'ਚ ਵੱਡਾ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ। ਦੋਹਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਸੱਤਾ ਦੀ ਲੜਾਈ ਕਾਫ਼ੀ ਦਿਲਚਸਪ ਹੋ ਸਕਦੀ ਹੈ ਅਤੇ ਇਹ ਆਮ ਆਦਮੀ ਪਾਰਟੀ ਲਈ ਵੱਡੀ ਚੁਣੌਤੀ ਬਣ ਸਕਦੀ ਹੈ। ਹਾਲਾਂਕਿ ਭਾਜਪਾ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਸਪਸ਼ਟ ਬਿਆਨ ਸਾਹਮਣੇ ਨਹੀਂ ਆਇਆ, ਜਦਕਿ ਅਕਾਲੀ ਦਲ ਦੇ ਕਈ ਸੀਨੀਅਰ ਨੇਤਾ ਖੁੱਲ੍ਹ ਕੇ ਗਠਜੋੜ ਦੀ ਗੱਲ ਕਰ ਚੁੱਕੇ ਹਨ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਹਲਕਾ ਭੁੱਚੋ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ

ਸਿਆਸੀ ਹਲਕਿਆਂ 'ਚ ਇਹ ਚਰਚਾ ਵੀ ਜ਼ੋਰਾਂ 'ਤੇ ਹੈ ਕਿ ਦੇਸ਼ ਦੇ ਇਕ ਵੱਡੇ ਧਾਰਮਿਕ ਗੁਰੂ ਦੋਹਾਂ ਪਾਰਟੀਆਂ ਵਿਚਕਾਰ ਅਹਿਮ ਭੂਮਿਕਾ ਨਿਭਾ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰੀ ਭਾਰਤ ਦੀ ਰਾਜਨੀਤੀ ‘ਤੇ ਵੀ ਇਸ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।
ਦੂਜੇ ਪਾਸੇ ਕਾਂਗਰਸ ਵੀ ਸੱਤਾ ਦੀ ਦੌੜ 'ਚ ਆਪਣੇ ਆਪ ਨੂੰ ਮਜ਼ਬੂਤ ਦਾਅਵੇਦਾਰ ਮੰਨ ਰਹੀ ਹੈ ਪਰ ਪਾਰਟੀ ਦੇ ਅੰਦਰ ਚੱਲ ਰਹੀ ਧੜੇਬਾਜ਼ੀ ਉਸ ਲਈ ਸਭ ਤੋਂ ਵੱਡੀ ਚੁਣੌਤੀ ਬਣੀ ਹੋਈ ਹੈ। ਹਾਲ ਹੀ 'ਚ ਬਰਨਾਲਾ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਨੇਤਾਵਾਂ ਨੂੰ ਆਪਸੀ ਮਤਭੇਦ ਖ਼ਤਮ ਕਰਨ ਅਤੇ ਇਕਜੁੱਟ ਹੋ ਕੇ ਚੋਣ ਲੜਨ ਦੇ ਨਿਰਦੇਸ਼ ਦਿੱਤੇ ਸਨ ਪਰ ਅਜੇ ਤੱਕ ਇਸ ਦਾ ਪੂਰਾ ਅਸਰ ਵਿਖਾਈ ਨਹੀਂ ਦੇ ਰਿਹਾ।

ਇਹ ਵੀ ਪੜ੍ਹੋ: ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ ਪਲਾਨਿੰਗ, ਦੋਸਤ ਨੇ ਕੀਤਾ ਸੀ...

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਕਾਂਗਰਸ ਹਾਈਕਮਾਨ ਸੂਬੇ ਦੇ ਸਾਰੀਆਂ ਧਿਰਾਂ ਨੂੰ ਇਕ ਮੰਚ ‘ਤੇ ਲਿਆਉਣ ਵਿੱਚ ਕਾਮਯਾਬ ਹੋ ਜਾਂਦਾ ਹੈ ਤਾਂ ਪਾਰਟੀ ਸੱਤਾ ਦੇ ਕਾਫ਼ੀ ਨੇੜੇ ਪਹੁੰਚ ਸਕਦੀ ਹੈ ਪਰ ਜੇ ਧੜੇਬਾਜ਼ੀ ਜਾਰੀ ਰਹੀ ਤਾਂ ਇਸ ਦਾ ਫਾਇਦਾ ਵਿਰੋਧੀ ਪਾਰਟੀਆਂ ਨੂੰ ਮਿਲ ਸਕਦਾ ਹੈ। ਕੁੱਲ੍ਹ ਮਿਲਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ 'ਚ ਅਜੇ ਤੋਂ ਹੀ ਹਲਚਲ ਤੇਜ਼ ਹੋ ਗਈ ਹੈ। ਜਿਥੇ ਆਮ ਆਦਮੀ ਪਾਰਟੀ ਆਪਣੇ ਕੰਮਕਾਜ ਦੇ ਆਧਾਰ ‘ਤੇ ਲੋਕਾਂ ਵਿੱਚ ਜਾਣ ਦੀ ਤਿਆਰੀ ਕਰ ਰਹੀ ਹੈ, ਉੱਥੇ ਵਿਰੋਧੀ ਪਾਰਟੀਆਂ ਉਸ ਦੇ ਵਾਅਦਿਆਂ ਅਤੇ ਦਾਅਵਿਆਂ ਨੂੰ ਮਸਲਾ ਬਣਾ ਕੇ ਉਸ ਨੂੰ ਘੇਰਨ ਵਿੱਚ ਜੁੱਟੀਆਂ ਹੋਈਆਂ ਹਨ। ਆਉਣ ਵਾਲੇ ਸਮੇਂ 'ਚ ਅਕਾਲੀ-ਭਾਜਪਾ ਸਮੀਕਰਨ ਅਤੇ ਕਾਂਗਰਸ ਦੀ ਅੰਦਰੂਨੀ ਸਥਿਤੀ ਹੀ ਇਹ ਤੈਅ ਕਰੇਗੀ ਕਿ ਪੰਜਾਬ ਦੀ ਸੱਤਾ ਦੀ ਚਾਬੀ ਕਿਸ ਦੇ ਹੱਥ ਵਿਚ ਜਾਵੇਗੀ। 

ਇਹ ਵੀ ਪੜ੍ਹੋ: 'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News