ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ! ''ਅਕਾਲੀ ਦਲ ਵਾਰਿਸ ਪੰਜਾਬ ਦੇ'' ''ਚ ਸ਼ਾਮਲ ਹੋਏ ਮਨਪ੍ਰੀਤ ਇਯਾਲੀ

Tuesday, Jun 09, 2026 - 12:46 PM (IST)

ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ! ''ਅਕਾਲੀ ਦਲ ਵਾਰਿਸ ਪੰਜਾਬ ਦੇ'' ''ਚ ਸ਼ਾਮਲ ਹੋਏ ਮਨਪ੍ਰੀਤ ਇਯਾਲੀ

ਚੰਡੀਗੜ੍ਹ : ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ 'ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਮਨਪ੍ਰੀਤ ਸਿੰਘ ਇਯਾਲੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਦਾਖਾ ਤੋਂ ਵਿਧਾਇਕ ਚੁਣੇ ਗਏ ਸਨ। ਪੂਰੇ ਮਾਲਵੇ ਖਿੱਤੇ ’ਚੋਂ ਪਾਰਟੀ ਨੂੰ ਜਿੱਤ ਦਿਵਾਉਣ ਵਾਲੇ ਉਹ ਇਕਲੌਤੇ ਉਮੀਦਵਾਰ ਸਨ। ਬਾਅਦ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪੈਦਾ ਹੋਏ ਮਤਭੇਦਾਂ ਤੋਂ ਬਾਅਦ ਉਹ ਬਾ਼ਗੀ ਧੜੇ ’ਚ ਸ਼ਾਮਲ ਹੋ ਗਏ ਸਨ। 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਥਕ ਏਕਤਾ ਅਤੇ ਪਾਰਟੀ ਵਰਕਰਾਂ ਦੀ ਭਰਤੀ ਲਈ ਬਣਾਈ ਗਈ 7 ਮੈਂਬਰੀ ਕਮੇਟੀ ’ਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਅਤੇ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਤਾਲਮੇਲ ਕਮੇਟੀ ਦਾ ਕਨਵੀਨਰ ਲਾਇਆ ਗਿਆ ਸੀ। ਦੇਸ਼-ਵਿਦੇਸ਼ ’ਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਤੇ ਪੰਥਕ ਏਕਤਾ ਦੇ ਮੱਦੇਨਜ਼ਰ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਿਚਕਾਰ ਇਕ ਸਾਂਝੀ 8 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕਰਦਿਆਂ ਇਆਲੀ ਨੂੰ ਇਸ ਦਾ ਕਨਵੀਨਰ ਲਾਇਆ ਗਿਆ ਸੀ। ਇਸ ਕਮੇਟੀ ਵੱਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ ਪਰ ਕਈ ਮੂਲ ਸਿਧਾਂਤਾਂ ’ਤੇ ਸਹਿਮਤੀ ਨਾ ਬਣਨ ਕਰ ਕੇ ਗੱਠਜੋੜ ਤੋੜ ਦਿੱਤਾ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਇਸ ਤੋਂ ਬਾਅਦ 20 ਮਈ ਨੂੰ ਉਨ੍ਹਾਂ ਨੇ ‘ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਨਾ ਤਾਂ ਉਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣਗੇ, ਨਾ ਹੀ ਭਾਜਪਾ, ਕਾਂਗਰਸ ਜਾਂ ਆਮ ਆਦਮੀ ਪਾਰਟੀ ’ਚ। ਅਗਲਾ ਕੋਈ ਵੀ ਫ਼ੈਸਲਾ ਸਿੱਖ ਭਾਵਨਾਵਾਂ ਤੇ ਪੰਥਕ ਭਾਈਚਾਰੇ ਦੀਆਂ ਭਾਵਨਾਵਾਂ ਅਨੁਸਾਰ ਲਿਆ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਉਹ ਪੰਥਕ ਵਿਚਾਰਧਾਰਾ ਨੂੰ ਸਮਰਪਿਤ ਪਾਰਟੀ ’ਚ ਹੀ ਸ਼ਾਮਲ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 


author

Babita

Content Editor

Related News