ਅੰਮ੍ਰਿਤਸਰ ਬਾਰਡਰ ''ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
Monday, Aug 10, 2026 - 03:59 AM (IST)
ਅੰਮ੍ਰਿਤਸਰ (ਨੀਰਜ) : ਬੀਐੱਸਐੱਫ ਦੇ ਅੰਮ੍ਰਿਤਸਰ ਸੈਕਟਰ ਦੀ ਇੱਕ ਟੀਮ ਨੇ ਰਾਜਾਤਲ ਦੇ ਸਰਹੱਦੀ ਖੇਤਰ ਵਿੱਚ ਪੰਜਾਬ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਵਿਦੇਸ਼ੀ ਪਿਸਤੌਲ, 543 ਗ੍ਰਾਮ ਹੈਰੋਇਨ ਅਤੇ ਹੋਰ ਅਪਰਾਧਕ ਸਾਮਾਨ ਜ਼ਬਤ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
