ਪੁਲਸ ਦੀ ਵੱਡੀ ਸਫਲਤਾ! ਪਠਾਨਕੋਟ ਦੇ ਬਮਿਆਲ ਸੈਕਟਰ ‘ਚ ਫੜਿਆ ਹਥਿਆਰਾਂ ਦਾ ਜ਼ਖੀਰਾ
Saturday, Jan 17, 2026 - 08:11 PM (IST)
ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਪਠਾਨਕੋਟ ਪੁਲਸ ਵੱਲੋਂ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਭਾਰੀ ਮਾਤਰਾ ਵਿੱਚ ਅਤਿਆਧੁਨਿਕ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਕੀਤਾ ਗਿਆ ਹੈ।

ਇਸ ਵਿਸ਼ੇ 'ਤੇ ਡੀਜੀਪੀ ਪੰਜਾਬ ਬਾਰਡਰ ਰੇਂਜ ਸੰਦੀਪ ਗੋਇਲ ਨੇ ਪਠਾਨਕੋਟ ਚ ਇੱਕ ਪ੍ਰੈਸ ਕਾਨਫੰਰਸ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਜਨਵਰੀ 2026 ਨੂੰ ਸੀ.ਆਈ.ਏ. ਸਟਾਫ ਪਠਾਨਕੋਟ ਵੱਲੋਂ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ ਪੁੱਛਗਿੱਛ ਦੇ ਅਧਾਰ ਤੇ ਸਰਹਦੀ ਖੇਤਰ ਬਮਿਆਲ ਚ ਤਲਾਸ਼ੀ ਅਭਿਆਨ ਚਲਾ ਕੇ ਸਰਹੱਦ ਨੇੜਲੇ ਇਲਾਕੇ ਤੇ ਛੁਪਾਏ ਹੋਏ ਹਥਿਆਰਾਂ ਦੇ ਜ਼ਖੀਰੇ ਨੂੰ ਬਰਾਮਦ ਕੀਤਾ ਹੈ। ਤਲਾਸ਼ੀ ਦੌਰਾਨ ਪੁਲਸ ਨੂੰ ਤਿੰਨ ਏ.ਕੇ.-47 ਰਾਈਫਲਾਂ, ਪੰਜ ਮੈਗਜ਼ੀਨ, ਦੋ ਪਿਸਤੌਲ-ਜਿਨ੍ਹਾਂ ਵਿੱਚੋਂ ਇੱਕ ਤੁਰਕੀ ਬਣੀ ਅਤੇ ਇੱਕ ਚੀਨ ਬਣੀ-ਅਤੇ ਵੱਖ-ਵੱਖ ਕੈਲਿਬਰ ਦੇ 98 ਜਿੰਦਾ ਕਾਰਤੂਸ ਬਰਾਮਦ ਹੋਏ।
ਇਸ ਮਾਮਲੇ 'ਚ ਪੁਲਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
