Big Breaking: ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ 'ਚ ਵੱਡੀ ਕਾਮਯਾਬੀ, CM ਮਾਨ ਤੇ DGP ਨੇ ਕੀਤਾ ਇਹ ਟਵੀਟ

Wednesday, Jun 14, 2023 - 08:40 AM (IST)

Big Breaking: ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ 'ਚ ਵੱਡੀ ਕਾਮਯਾਬੀ, CM ਮਾਨ ਤੇ DGP ਨੇ ਕੀਤਾ ਇਹ ਟਵੀਟ

ਪੰਜਾਬ ਡੈਸਕ : ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ 'ਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿੱਚ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ, ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।

PunjabKesari

ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ, "ਲੁਧਿਆਣਾ ਕੈਸ਼ ਵੈਨ ਡਕੈਤੀ ਮਾਮਲੇ ਵਿੱਚ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ...ਵੇਰਵੇ ਜਲਦੀ...।" ਜਦੋਂ ਕਿ ਡੀ.ਜੀ.ਪੀ. ਨੇ ਲਿਖਿਆ, 'ਲੁਧਿਆਣਾ ਪੁਲਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ 60 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੈਸ਼ ਵੈਨ ਲੁੱਟ ਦਾ ਮਾਮਲਾ ਹੱਲ ਕਰ ਲਿਆ ਹੈ। ਅਪਰਾਧ ਵਿੱਚ ਸ਼ਾਮਲ 10 ਮੁਲਜ਼ਮਾਂ ਵਿੱਚੋਂ 5 ਮੁੱਖ ਮੁਲਜ਼ਮ ਫੜ ਲਏ ਹਨ ਅਤੇ ਵੱਡੀ ਬਰਾਮਦਗੀ ਕੀਤੀ ਗਈ। ਅਗਲੇਰੀ ਜਾਂਚ ਜਾਰੀ ਹੈ।'

PunjabKesari

 

ਦੱਸ ਦੇਈਏ ਕਿ 10 ਜੂਨ ਨੂੰ ਹਥਿਆਰਬੰਦ ਨਕਾਬਪੋਸ਼ ਲੁਟੇਰਿਆਂ ਨੇ ਲੁਧਿਆਣਾ ਦੇ ਨਿਊ ਰਾਜਗੁਰੂ ਨਗਰ ਇਲਾਕੇ ਵਿੱਚ ਦੋ ਸੁਰੱਖਿਆ ਗਾਰਡਾਂ ਸਮੇਤ ਪੰਜ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਕੈਸ਼ ਮੈਨੇਜਮੈਂਟ ਸਰਵਿਸਿਜ਼ ਕੰਪਨੀ ਦੇ ਦਫ਼ਤਰ ਵਿੱਚੋਂ 8.49 ਕਰੋੜ ਰੁਪਏ ਲੁੱਟ ਲਏ ਸਨ। ਲੁਟੇਰੇ ਰਾਤ 1.30 ਵਜੇ ਅੰਦਰ ਦਾਖਲ ਹੋਏ ਅਤੇ ਇਕ ਘੰਟੇ ਵਿਚ ਕੈਸ਼ ਵੈਨ ਹੀ ਲੈ ਕੇ ਫਰਾਰ ਹੋ ਗਏ ਸਨ।


author

cherry

Content Editor

Related News