ਅੰਮ੍ਰਿਤਸਰ ਪੁਲਸ ਦੀ ਵੱਡੀ ਸਫਲਤਾ, ਕੋਲਡ ਡਰਿੰਕ ਚੋਰੀ ਕਰਨ ਵਾਲੇ ਦੋ ਡਰਾਈਵਰ ਕਾਬੂ

Monday, Jun 15, 2026 - 10:51 AM (IST)

ਅੰਮ੍ਰਿਤਸਰ ਪੁਲਸ ਦੀ ਵੱਡੀ ਸਫਲਤਾ, ਕੋਲਡ ਡਰਿੰਕ ਚੋਰੀ ਕਰਨ ਵਾਲੇ ਦੋ ਡਰਾਈਵਰ ਕਾਬੂ

ਅੰਮ੍ਰਿਤਸਰ (ਰਮਨ): ਅੰਮ੍ਰਿਤਸਰ ਦੀ ਵੱਲਾ ਚੌਂਕੀ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇੱਕ ਕੋਲਡ ਡਰਿੰਕ ਕੰਪਨੀ ਦਾ ਮਾਲ ਚੋਰੀ ਕਰਨ ਵਾਲੇ ਦੋ ਡਰਾਈਵਰਾਂ ਨੂੰ ਕਾਬੂ ਕਰ ਲਿਆ ਗਿਆ। ਕੰਪਨੀ ਦੇ ਮਾਲਕ ਵਿਕਰਮ ਖਜੂਰੀਆ ਨੂੰ ਕਾਫੀ ਸਮੇਂ ਤੋਂ ਮਾਲ ਘੱਟ ਹੋਣ ਦਾ ਸ਼ੱਕ ਸੀ, ਜਿਸ ਤੋਂ ਬਾਅਦ ਕੀਤੀ ਗਈ ਜਾਂਚ ਦੌਰਾਨ ਚੋਰੀ ਦਾ ਪਰਦਾਫਾਸ਼ ਹੋਇਆ। ਪੀੜਤ ਧਿਰ ਅਨੁਸਾਰ ਦੋਵੇਂ ਡਰਾਈਵਰ ਲੰਮੇ ਸਮੇਂ ਤੋਂ ਕੰਪਨੀ ਨਾਲ ਜੁੜੇ ਹੋਏ ਸਨ ਅਤੇ ਟਰੱਕਾਂ ਵਿੱਚ ਲੋਡ ਹੋਣ ਵਾਲੇ ਕੋਲਡ ਡਰਿੰਕ ਦੇ ਕਰੇਟ ਰਸਤੇ ਵਿੱਚ ਹੀ ਉਤਾਰ ਕੇ ਵੇਚ ਦਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਕਈ ਮਹੀਨਿਆਂ ਦੌਰਾਨ ਕਰੀਬ 7 ਤੋਂ 8 ਲੱਖ ਰੁਪਏ ਦਾ ਮਾਲ ਵੇਚ ਦਿੱਤਾ ਸੀ।

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਜਦੋਂ ਕੰਪਨੀ ਦੇ ਮਾਲਕ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਇੱਕ ਮੁਲਜ਼ਮ ਨੂੰ ਮੌਕੇ 'ਤੇ ਕਾਬੂ ਕਰਨ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ 'ਤੇ ਦੂਜੇ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਮਾਮਲੇ ਵਿੱਚ 'ਲਾਲੀ' ਨਾਮਕ ਇੱਕ ਹੋਰ ਨੌਜਵਾਨ ਦਾ ਨਾਮ ਵੀ ਸਾਹਮਣੇ ਆਇਆ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਇਸ ਦੌਰਾਨ ਵਿਕਰਮ ਖਜੂਰੀਆ ਨੇ ਇਹ ਵੀ ਦਾਅਵਾ ਕੀਤਾ ਕਿ ਨੇੜੇ ਸਥਿਤ ਇੱਕ ਟਰਾਂਸਪੋਰਟ ਕੰਪਨੀ ਵਿੱਚ ਕੁਝ ਦਿਨ ਪਹਿਲਾਂ ਹੋਈ ਲੱਖਾਂ ਰੁਪਏ ਦੇ ਕੱਪੜੇ ਦੀ ਚੋਰੀ ਦੇ ਮਾਮਲੇ ਨਾਲ ਵੀ ਇਸੇ ਗਿਰੋਹ ਦੇ ਸਬੰਧ ਹੋ ਸਕਦੇ ਹਨ। ਪੁਲਸ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ। ਪੀੜਤ ਪਰਿਵਾਰ ਨੇ ਕਿਹਾ ਹੈ ਕਿ ਉਹ ਕਿਸੇ ਤਰ੍ਹਾਂ ਦਾ ਰਾਜ਼ੀਨਾਮਾ ਨਹੀਂ ਕਰਨਗੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਚਾਹੁੰਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News