BSF ਦੇ ਹੱਥ ਲੱਗੀ ਵੱਡੀ ਸਫਲਤਾ, ਖੇਤਾਂ 'ਚੋਂ ਕਰੋੜਾਂ ਦੀ ਹੈਰੋਇਨ ਬਰਾਮਦ

Saturday, Nov 19, 2022 - 09:50 PM (IST)

BSF ਦੇ ਹੱਥ ਲੱਗੀ ਵੱਡੀ ਸਫਲਤਾ, ਖੇਤਾਂ 'ਚੋਂ ਕਰੋੜਾਂ ਦੀ ਹੈਰੋਇਨ ਬਰਾਮਦ

ਖੇਮਕਰਨ (ਸੋਨੀਆ) : ਪਾਕਿਸਤਾਨ ਵੱਲੋਂ ਆਏ ਦਿਨ ਸਰਹੱਦ 'ਤੇ ਡਰੋਨ, ਨਸ਼ੇ ਦੀ ਖੇਪ ਅਤੇ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਬੀ.ਐੱਸ.ਐੱਫ. ਦੀ 103 ਬਟਾਲੀਅਨ ਨੂੰ ਆਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਬੀ. ਐੱਸ ਐੱਫ. ਵੱਲੋਂ 200 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : CM ਮਾਨ ਤੇ ਉਨ੍ਹਾਂ ਦੀ ਪਤਨੀ ਨੇ ਅਟਾਰੀ-ਵਾਹਗਾ ਸਰਹੱਦ 'ਤੇ ਰੀਟ੍ਰੀਟ ਸੈਰਾਮਨੀ ਦਾ ਮਾਣਿਆ ਆਨੰਦ

ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਓ.ਪੀ. ਹਲਕਾ ਪੱਟੀ ਦੇ ਖੇਤਾਂ 'ਚੋਂ 1 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਨੂੰ ਬੀ.ਐੱਸ.ਐੱਫ. ਦੇ ਸੀਨੀਅਰ ਅਧਿਕਾਰੀਆਂ ਤੇ ਜਵਾਨਾਂ ਨੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Mandeep Singh

Content Editor

Related News