CIA ਸਟਾਫ਼ ਦੀ ਵੱਡੀ ਸਫ਼ਲਤਾ, 2 ਮੁਲਜ਼ਮਾਂ ਨੂੰ 2 ਪਿਸਤੌਲ, 4 ਰੌਂਦ ਅਤੇ ਮੋਟਰਸਾਈਕਲ ਸਮੇਤ ਕੀਤਾ ਗ੍ਰਿਫ਼ਤਾਰ

Monday, Nov 18, 2024 - 06:30 PM (IST)

CIA ਸਟਾਫ਼ ਦੀ ਵੱਡੀ ਸਫ਼ਲਤਾ, 2 ਮੁਲਜ਼ਮਾਂ ਨੂੰ 2 ਪਿਸਤੌਲ, 4 ਰੌਂਦ ਅਤੇ ਮੋਟਰਸਾਈਕਲ ਸਮੇਤ ਕੀਤਾ ਗ੍ਰਿਫ਼ਤਾਰ

ਤਰਨਤਾਰਨ (ਰਮਨ)- ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੇ 2 ਮੁਲਜ਼ਮਾਂ ਨੂੰ 2 ਦੇਸੀ ਪਿਸਤੌਲ 32 ਬੋਰ, 2 ਮੈਗਜ਼ੀਨ,4 ਜਿੰਦਾ ਰੌਂਦ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਸਦਰ ਤਰਨਤਾਰਨ ਵਿਖੇ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ-ਪੰਜਾਬ 'ਚ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਮੂਹ ਪੁਲਸ ਕਰਮਚਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸੇ ਤਹਿਤ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਏ.ਐੱਸ.ਆਈ ਗੁਰਦੇਵ ਸਿੰਘ ਜਦੋਂ ਸਮੇਤ ਪੁਲਸ ਪਾਰਟੀ ਪਿੰਡ ਪਿੱਦੀ ਅਲਾਦੀਨਪੁਰ ਤਰਨਤਾਰਨ ਨੂੰ ਜਾ ਰਹੇ ਸੀ ਤਾਂ ਪਿੰਡ ਪਿੱਦੀ ਨਜ਼ਦੀਕ ਦੋ ਨੌਜਵਾਨ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਖੜ੍ਹੇ ਵਿਖਾਈ ਦਿੱਤੇ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾਏ ਅਤੇ ਭੱਜਣ ਲੱਗੇ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ

ਇਸ ਦੌਰਾਨ ਪੁਲਸ ਪਾਰਟੀ ਵੱਲੋਂ ਤੁਰੰਤ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈਂਦੇ ਹੋਏ ਪੁੱਛਗਿਛ ਕਰਨੀ ਸ਼ੁਰੂ ਕਰ ਦਿੱਤੀ ਗਈ। ਐੱਸ.ਐੱਸ.ਪੀ ਨੇ ਦੱਸਿਆ ਕਿ ਜਦੋਂ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਪਾਸੋਂ 2 ਦੇਸੀ ਪਿਸਤੌਲ 32 ਬੋਰ, 2 ਮੈਗਜ਼ੀਨ, 4 ਜਿੰਦਾ ਰੌਂਦ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ, ਜਿਨ੍ਹਾਂ ਦੀ ਪਹਿਚਾਣ ਹਰਦੀਪ ਸਿੰਘ ਉਰਫ ਬਿੱਲਾ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਸੰਘਾ ਅਤੇ ਹੁਸਨਪ੍ਰੀਤ ਸਿੰਘ ਉਰਫ ਮਿਰਜ਼ਾ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਪਿੱਦੀ ਵਜੋਂ ਹੋਈ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਸਦਰ ਵਿਖੇ ਪਰਚਾ ਦਰਜ ਕਰ ਅਗਲੇਰੀ ਪੁੱਛਗਿੱਛ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਪਿਆਜ਼ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, 5 ਸਾਲਾਂ ਦੇ ਉੱਚ ਪੱਧਰ ’ਤੇ ਪਹੁੰਚੇ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News