ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, 109 ਸਮੱਗਲਰ ਗ੍ਰਿਫ਼ਤਾਰ, ਕਰੋੜਾਂ ਦੀ ਹੈਰੋਇਨ ਤੇ ਲੱਖਾਂ ਦੀ ਨਕਦੀ ਬਰਾਮਦ
Tuesday, Jul 15, 2025 - 11:34 AM (IST)

ਜਲੰਧਰ/ਚੰਡੀਗੜ੍ਹ (ਧਵਨ)–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੂਬੇ ਨੂੰ ਨਸ਼ਾਮੁਕਤ ਬਣਾਉਣ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 135ਵੇਂ ਦਿਨ ਪੰਜਾਬ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਵਿਚ 109 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ 2.7 ਕਿੱਲੋ ਹੈਰੋਇਨ, 1.5 ਕਿੱਲੋ ਅਫ਼ੀਮ, 42 ਕਿੱਲੋ ਭੁੱਕੀ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਪਿਛਲੇ 135 ਦਿਨਾਂ ’ਚ ਕੁੱਲ੍ਹ ਗ੍ਰਿਫ਼ਤਾਰ ਨਸ਼ਾ ਸਮੱਗਲਰਾਂ ਦੀ ਗਿਣਤੀ 21,938 ਹੋ ਚੁੱਕੀ ਹੈ।
ਇਹ ਸੂਬਾ ਪੱਧਰੀ ਕਾਰਵਾਈ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਸਾਰੇ ਪੁਲਸ ਜ਼ਿਲ੍ਹਿਆਂ ਵਿਚ ਇਕੋ ਵੇਲੇ ਚਲਾਈ ਗਈ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ 'ਚ ਗੂੰਜਿਆ 1986 ਦਾ ਨਕੋਦਰ ਬੇਅਦਬੀ ਕਾਂਡ, ਹੋਇਆ ਹੰਗਾਮਾ
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲਸ ਸੁਪਰਡੈਂਟਾਂ ਨੂੰ ਹੁਕਮ ਦਿੱਤੇ ਹਨ ਕਿ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਠੋਸ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਇਸ ਮੁਹਿੰਮ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਜਲੰਧਰ! ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਸਪੈਸ਼ਲ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 88 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ’ਚ 1300 ਤੋਂ ਵੱਧ ਪੁਲਸ ਮੁਲਾਜ਼ਮਾਂ ਦੀਆਂ 180 ਤੋਂ ਵੱਧ ਟੀਮਾਂ ਨੇ ਪੂਰੇ ਸੂਬੇ ਵਿਚ 399 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ 72 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਅਤੇ ਪੁਲਸ ਟੀਮਾਂ ਨੇ 429 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲਾਗੂ ਕੀਤੀ ਗਈ ਤਿੰਨ-ਪੱਧਰੀ ਰਣਨੀਤੀ–ਇਨਫੋਰਸਮੈਂਟ, ਡੀ-ਐਡਿਕਸ਼ਨ ਅਤੇ ਪ੍ਰੀਵੈਂਸ਼ਨ ਤਹਿਤ ਪੰਜਾਬ ਪੁਲਸ ਨੇ 58 ਨਸ਼ਾ ਪੀੜਤਾਂ ਨੂੰ ਨਸ਼ਾ-ਮੁਕਤੀ ਤੇ ਇਲਾਜ ਲਈ ਤਿਆਰ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e