ਪੰਜਾਬ ਪੁਲਸ ਦੀ ਵੱਡੀ ਸਫ਼ਲਤਾ! 8 ਮੁਲਜ਼ਮ ਗ੍ਰਿਫ਼ਤਾਰ, ਹੋ ਗਏ ਵੱਡੇ ਖ਼ੁਲਾਸੇ
Monday, Nov 03, 2025 - 01:56 PM (IST)
ਰੂਪਨਗਰ (ਵਿਜੇ ਸ਼ਰਮਾ)- ਪੰਜਾਬ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਸ ਨੇ 8 ਕਿਲੋ 262 ਗ੍ਰਾਮ ਅਫ਼ੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਤੇ 3610 ਰੁਪਏ, 6750 ਐੱਮ.ਐੱਲ. ਨਜਾਇਜ ਸ਼ਰਾਬ ਸਮੇਤ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਆਈ. ਪੀ. ਐੱਸ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ ਰੂਪਨਗਰ ਰੇਂਜ ਰੂਪਨਗਰ ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ''ਯੁੱਧ ਨਸ਼ਿਆਂ ਵਿਰੁੱਧ'' ਤਹਿਤ ਜ਼ਿਲ੍ਹਾ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ ਦਰਜ ਮੁਕੱਦਮਿਆਂ ਵਿਚ ਨਸ਼ਾ ਕਰਨ ਦੇ ਆਦੀ 1 ਵਿਅਕਤੀ ਸਮੇਤ ਕੁੱਲ੍ਹ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਬੇਰ ਸਾਹਿਬ ਵੱਡੀ ਗਿਣਤੀ 'ਚ ਸੰਗਤਾਂ ਹੋ ਰਹੀਆਂ ਨਤਮਸਤਕ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 8 ਕਿਲੋ 262 ਗ੍ਰਾਮ ਅਫ਼ੀਮ, 2 ਕਿਲੋ 437 ਗ੍ਰਾਮ ਚਰਸ, 35 ਗ੍ਰਾਮ ਨਸ਼ੀਲਾ ਪਾਊਡਰ, 5 ਮੋਬਾਇਲ ਫੋਨ ਅਤੇ 3610 ਰੁਪਏ ਬਰਾਮਦ ਕੀਤੇ ਗਏ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 6750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਉਸ ਖ਼ਿਲਾਫ਼ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀ ਕਰਕੇ ਅਤੇ ਗਸ਼ਤਾਂ ਰਾਹੀਂ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕਰਦੇ ਹੋਏ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੀ ਪੁਲਸ ਪਾਰਟੀ ਨੂੰ ਨਾਕਾਬੰਦੀ ਦੌਰਾਨ ਨੰਗਲ ਸਾਈਡ ਤੋਂ ਇਕ ਕਾਰ ਆਉਂਦੀ ਵਿਖਾਈ ਦਿੱਤੀ। ਉਕਤ ਕਾਰ ਸਾਹਮਣੇ ਖੜ੍ਹੀ ਪੁਲਸ ਪਾਰਟੀ ਨੂੰ ਵੇਖ ਕੇ ਇਕ ਦਮ ਪਿੱਛੇ ਨੂੰ ਮੁੜਨ ਲੱਗੀ, ਜਿਸ ਨੂੰ ਪੁਲਸ ਪਾਰਟੀ ਵੱਲੋਂ ਮੁਸਤੈਦੀ ਵਿਖਾਉਂਦੇ ਹੋਏ ਮੌਕੇ ’ਤੇ ਕਾਬੂ ਕੀਤਾ ਗਿਆ ਅਤੇ ਡਰਾਈਵਰ ਸਾਈਡ ਬੈਠੇ ਨੌਜਵਾਨ ਅਤੇ ਉਸ ਦਾ ਨਾਂ ਪਤਾ ਪੁੱਛਣ ’ਤੇ ਉਸ ਨੇ ਅਪਣਾ ਨਾਂ ਰੋਹਿਤ ਸੈਣੀ ਵਾਸੀ ਪਿੰਡ ਚੁਹੁਵਾਲ ਮਿੱਤਰ ਕਾਲੋਨੀ ਥਾਣਾ ਨਾਲਾਗੜ੍ਹ ਅਤੇ ਉਸ ਦੇ ਨਾਲ ਕੰਡਕਟਰ ਸਾਈਡ ਬੈਠੇ ਨੌਜਵਾਨ ਨੇ ਆਪਣਾ ਨਾਮ ਮਨੋਜ ਕੁਮਾਰ ਵਾਸੀ ਪਿੰਡ ਚੱਕ ਥਾਣਾ ਬੰਦੀ ਜ਼ਿਲ੍ਹਾ ਸੋਲਨ (ਹਿ.ਪ੍ਰ.) ਦੱਸਿਆ ਅਤੇ ਤਲਾਸ਼ੀ ਦੌਰਾਨ 250 ਗ੍ਰਾਮ ਅਫ਼ੀਮ ਅਤੇ 3 ਮੋਬਾਇਲ ਫੋਨ ਬਰਾਮਦ ਹੋਏ।
ਇਹ ਵੀ ਪੜ੍ਹੋ: Punjab:ਹੈਂ ਇਹ ਕੀ! 4 ਸਾਲ ਬਾਅਦ ਜ਼ਿੰਦਾ ਨਿਕਲਿਆ ਜਬਰ-ਜ਼ਿਨਾਹ ਦਾ ਮੁਲਜ਼ਮ, ਹੈਰਾਨ ਕਰੇਗਾ ਮਾਮਲਾ

ਉਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਅਫ਼ੀਮ ਵਿਕਾਸ ਸੋਨੀ ਵਾਸੀ ਪਿੰਡ ਭਨੁਪਲੀ ਥਾਣਾ ਨੰਗਲ ਜ਼ਿਲ੍ਹਾ ਰੂਪਨਗਰ ਪਾਸੋਂ ਲੈ ਕੇ ਆਏ ਹਨ, ਜਿਸ ’ਤੇ ਪੁਲਸ ਪਾਰਟੀ ਵੱਲੋਂ ਵਿਕਾਸ ਸੋਨੀ ਉਕਤ ਨੂੰ ਤਫ਼ਤੀਸ਼ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ 8 ਕਿੱਲੋ 12 ਗ੍ਰਾਮ ਅਫ਼ੀਮ ਅਤੇ 2 ਕਿੱਲੋ 437 ਗ੍ਰਾਮ ਚਰਸ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ ਕੁੱਲ੍ਹ 8 ਕਿਲੋ 262 ਗ੍ਰਾਮ ਅਫ਼ੀਮ, 2 ਕਿਲੋ 437 ਗ੍ਰਾਮ ਚਰਸ, 5 ਮੋਬਾਇਲ ਫੋਨ ਅਤੇ 3610 ਰੁਪਏ ਬਰਾਮਦ ਕੀਤੇ ਗਏ ਅਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਸ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ, ਜਿਸ ਤੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪੁਲਸ ਥਾਣਾ ਸਦਰ ਰੂਪਨਗਰ ਵੱਲੋਂ ਸਿਮਰਨਜੀਤ ਸਿੰਘ ਉਰਫ਼ ਚੰਨੀ ਵਾਸੀ ਮੁਹੱਲਾ ਫੂਲ ਚੱਕਰ ਨੇੜੇ ਖਵਾਜਾ ਮੰਦਰ ਰੂਪਨਗਰ, ਸਤਿੰਦਰ ਕੁਮਾਰ ਉਰਫ਼ ਸੱਤੀ ਵਾਸੀ ਜੇ. ਐੱਸ. ਰਿਜੋਰਟ ਮੁਹੱਲਾ ਕ੍ਰਿਸ਼ਨ ਨਗਰ ਰੂਪਨਗਰ ਅਤੇ ਸ਼ੁਭਮ ਰਾਵਤ ਵਾਸੀ ਸੁਖਰਾਮ ਕਾਲੋਨੀ ਬੜੀ ਹਵੇਲੀ ਰੂਪਨਗਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਥਾਣਾ ਨੂਰਪੁਰਬੇਦੀ ਵੱਲੋਂ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਮੂਸਾਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਥਾਣਾ ਕੀਰਤਪੁਰ ਸਾਹਿਬ ਵੱਲੋਂ ਨਸ਼ਾ ਕਰਨ ਦੇ ਆਦੀ ਗੁਰਵਿੰਦਰ ਸਿੰਘ ਵਾਸੀ ਪਿੰਡ ਚੰਦਪੁਰ ਬੇਲਾ ਨੂੰ ਗ੍ਰਿਫ਼ਤਾਰ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਫਿਰ ਸਨਸਨੀਖੇਜ ਘਟਨਾ! ਰਾਹ ਜਾਂਦੇ ਸ਼ਖ਼ਸ ਨਾਲ ਬਬਰੀਕ ਚੌਕ ਨੇੜੇ ਹੋ ਗਿਆ ਵੱਡਾ ਕਾਂਡ
ਇਸ ਤੋਂ ਇਲਾਵਾ ਥਾਣਾ ਸਿੰਘ ਭਗਵੰਤਪੁਰ ਵੱਲੋਂ ਰੁਲਦਾ ਸਿੰਘ ਵਾਸੀ ਪਿੰਡ ਸੋਤਲ ਬਾਬਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋ 6750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਐੱਸ. ਐੱਸ. ਪੀ. ਰੂਪਨਗਰ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਸ ਦੇ ਨੰਬਰਾਂ ’ਤੇ ਸਾਂਝੀ ਕੀਤੀ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ 11 ਸਾਲ ਦਾ ਬੱਚਾ ਰਾਤੋਂ-ਰਾਤ ਬਣ ਗਿਆ ਕਰੋੜਪਤੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
