ਥਾਣਾ ਵੈਰੋ ਕਾ ਪੁਲਸ ਦੀ ਵੱਡੀ ਕਾਮਯਾਬੀ! ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ
Monday, Jan 12, 2026 - 08:11 PM (IST)
ਜਲਾਲਾਬਾਦ (ਆਦਰਸ਼,ਜਤਿੰਦਰ) - ਥਾਣਾ ਵੈਰੋ ਕੇ ਏਰੀਏ ’ਚ ਲੁੱਟਾਂ ਖੋਹਾ ਤੇ ਡਕੈਤੀਆਂ ਨੂੰ ਅੰਜਾਮ ਦੇਣ ਵਾਲਾ ਚੋਰ ਗਿਰੋਹ ਸਰਗਰਮ ਦੇ ਮੈਂਬਰ ਸਰਗਰਮ ਹੋਣ ਕਾਰਨ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਸਬ ਡਵੀਜਨ ਜਲਾਲਾਬਾਦ ਦੇ ਡੀ.ਐੱਸ.ਪੀ ਗੁਰਸਵੇਕ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਥਾਣਾ ਵੈਰੋ ਕਾ ਦੇ ਐੱਸ.ਐੱਚ.ੳ ਪਰਮਜੀਤ ਸਿੰਘ ਦਰੋਗਾ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਅਣਪਾਛਤੇ ਚੋਰ ਗਿਰੋਹ ਦੇ ਮੈਂਬਰਾਂ ਸਮੇਤ ਅਣਪਛਾਤੇ ਵਿਅਕਤੀਆਂ ਸਣੇ 10 ਲੋਕਾਂ ਦੇ ਵਿਰੁੱਧ ਮੁਕੱਦਮਾ ਨੰਬਰ 9 ਦਰਜ ਕਰਕੇ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਮਾਰੂ ਹਥਿਆਰਾਂ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਸਾਂਝੀ ਕਰਦੇ ਹੋਏ ਥਾਣਾ ਵੈਰੋ ਕਾ ਦੇ ਐੱਸ.ਐੱਚ.ੳ ਪਰਮਜੀਤ ਸਿੰਘ ਦਰੋਗਾ ਨੇ ਦੱਸਿਆ ਕਿ ਏ.ਐੱਸ.ਆਈ ਮਹਿੰਦਰ ਸਿੰਘ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਮੈਂਬਰ ਵੰਸ਼ਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਅਰਾਈਵਾਲਾ ਵਾ ਮੋਹਕਮ, ਸਾਜਨ ਪੁੱਤਰ ਹਰਦੀਪ ਸਿੰਘ ਵਾਸੀ ਜਾਫਰਾ, ਚਿਮਨ ਸਿੰਘ ਊਰਫ ਅਜੇ ਪੁੱਤਰ ਪ੍ਰੀਤਮ ਸਿੰਘ ਵਾਸੀ ਜਾਫਰਾ, ਪ੍ਰਿੰਸ ਊਰਫ ਪ੍ਰਿੰਸੀ ਊਰਫ ਬੱਚੀ ਪੁੱਤਰ ਸੁਰਜੀਤ ਸਿੰਘ ਵਾਸੀ ਸੂਰਘੁਰੀ ਊਰਫ ਚੱਕ ਮੌਜਦੀਨ ਵਾਲਾ ਅਤੇ ਅਕਾਸ਼ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਦਸ਼ਮੇਸ਼ ਨਗਰੀ ਜਲਾਲਾਬਾਦ ਸਮੇਤ 4/5 ਅਣਪਛਾਤੇ ਵਿਅਕਤੀ ਨਾਜਾਇਜ਼ ਅਸਲੇ ਅਤੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਡਕੈਤੀ ਅਤੇ ਲੁੱਟਾਂ ਖੋਹ ਕਰਨ ਦੇ ਆਦਿ ਹਨ ਅਤੇ ਅੱਜ ਵੀ ਕਿਸੇ ਸੰਗੀਨ ਘਟਨਾਂ ਨੂੰ ਅੰਜਾਮ ਦੇਣ ਦੀ ਤਾਂਕ ’ਚ ਬੈਠੇ ਹੋਏ ਹਨ।
ਐੱਸ.ਐਚ.ੳ ਦਰੋਗਾ ਨੇ ਕਿਹਾ ਕਿ ਇਲਤਾਹ ਠੋਸ ਹੋਣ 'ਤੇ ਪੁਲਸ ਪਾਰਟੀ ਵੱਲੋਂ ਚੱਕ ਖੇੜੇ ਵਾਲਾ ਊਰਫ ਜੈਮਲ ਵਾਲਾ ਦੀ ਦਾਣਾ ਮੰਡੀ ’ਚ ਛਾਪੇਮਾਰੀ ਕਰਕੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਪਾਸੋ 2 ਕਾਪੇ ,1 ਕਿਰਪਾਨ ਅਤੇ 1 ਖੰਡਾ ਬਰਾਮਦ ਕੀਤਾ ਗਿਆ ਹੈ। ਐੱਸ.ਐੱਚ.ੳ ਦਰੋਗਾ ਨੇ ਕਿਹਾ ਕਿ ਦੋਸ਼ੀਆਨ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਬਖ਼ਸ਼ਿਆ ਨਹੀ ਜਾਵੇਗਾ। ਇਸ ਮੌਕੇ ਜਾਂਚ ਅਧਿਕਾਰੀ ਮਹਿੰਦਰ ਸਿੰਘ, ਏ.ਐੱਸ.ਆਈ. ਰਣਜੀਤ ਸਿੰਘ ਤੋਂ ਇਲਾਵਾ ਥਾਣਾ ਦਾ ਸਮੁੱਚਾ ਸਟਾਫ ਵੀ ਮੌਜੂਦ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
