BSF ਦੀ ਟੀਮ ਨੂੰ ਵੱਡੀ ਸਫ਼ਲਤਾ, 3 ਕਰੋੜ ਦੀ ਹੈਰੋਇਨ ਸਣੇ 3 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Monday, Dec 25, 2023 - 10:12 AM (IST)

ਅੰਮ੍ਰਿਤਸਰ (ਨੀਰਜ) : ਇੱਥੇ ਬੀ. ਓ. ਪੀ. ਧਨੌਆ ਕਲਾਂ ਇਲਾਕੇ 'ਚ ਬੀ. ਐੱਸ. ਐੱਫ. ਅੰਮ੍ਰਿਤਸਰ ਦੀ ਟੀਮ ਨੇ 3 ਕਰੋੜ ਦੀ ਹੈਰੋਇਨ ਸਣੇ 3 ਤਸਕਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਨੂੰ ਸੂਚਨਾ ਮਿਲੀ ਸੀ ਕਿ ਕੁੱਝ ਤਸਕਰ ਡਰੋਨ ਜ਼ਰੀਏ ਪਾਕਸਿਤਾਨ ਤੋਂ ਹੈਰੋਇਨ ਮੰਗਵਾ ਰਹੇ ਹਨ। ਇਸ ਤੋਂ ਬਾਅਦ ਬੀ. ਐੱਸ. ਐੱਫ. ਨੇ ਟਰੈਪ ਲਾਇਆ ਅਤੇ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਨਸ਼ਾ ਕਰਨ ਨੂੰ ਲੈ ਕੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ, ਪੜ੍ਹੋ ਪੂਰੀ ਖ਼ਬਰ
ਪਹਿਲਾਂ 2 ਤਸਕਰ ਫੜ੍ਹੇ ਗਏ ਅਤੇ ਉਸ ਤੋਂ ਬਾਅਦ ਇਕ ਹੋਰ ਤਸਕਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਤਿੰਨਾਂ ਤਸਕਰਾਂ ਦੀ ਉਮਰ 20 ਤੋਂ 25 ਸਾਲ ਵਿਚਕਾਰ ਦੱਸੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8