ਗ੍ਰੰਥੀ ਸਿੰਘ ਦੇ ਕਤਲ ਮਾਮਲੇ ''ਚ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 6 ਘੰਟਿਆਂ ''ਚ ਮੁਲਜ਼ਮ ਨੂੰ ਕੀਤਾ ਕਾਬੂ
Friday, Dec 13, 2024 - 05:30 AM (IST)

ਬਾਬਾ ਬਕਾਲਾ ਸਾਹਿਬ (ਅਠੌਲਾ)- ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਪਾਠੀ ਵਜੋਂ ਸੇਵਾ ਨਿਭਾ ਰਹੇ ਗ੍ਰੰਥੀ ਸਿੰਘ ਦਾ ਦੇਰ ਰਾਤ ਨੂੰ ਡਿਊਟੀ ਤੋਂ ਘਰ ਵਾਪਸ ਪਰਤਦਿਆਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਕਾਤਲ ਨੂੰ 6 ਘੰਟਿਆਂ ’ਚ ਕਾਬੂ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।
ਇਸ ਸਬੰਧੀ ਡੀ.ਐੱਸ.ਪੀ. ਅਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਦਿਨ ਹੋਏ ਕਤਲ ’ਚ ਦਿਲਬਾਗ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਮੱਧ ਵੱਲੋਂ ਪੁਲਸ ਨੂੰ ਇਤਲਾਹ ਦਿੱਤੀ ਗਈ ਕਿ ਉਸਦਾ ਲੜਕਾ ਰਮਨਦੀਪ ਸਿੰਘ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਗ੍ਰੰਥੀ ਸਿੰਘ ਦੀ ਡਿਊਟੀ ਕਰਦਾ ਹੈ ਅਤੇ ਉਹ ਪਾਠ ਕਰਨ ਲਈ ਘਰੋਂ ਗੁਰਦੁਆਰਾ ਸਾਹਿਬ ਵਿਖੇ ਗਿਆ ਸੀ, ਜਿੱਥੇ ਉਹ ਵੀ ਆਪਣੇ ਲੜਕੇ ਨਾਲ ਘਰੋਂ ਸਾਈਕਲ ’ਤੇ ਸਵਾਰ ਹੋ ਕੇ ਵਾਪਸ ਪਿੰਡ ਨੂੰ ਜਾ ਰਹੇ ਸੀ।
ਇਹ ਵੀ ਪੜ੍ਹੋ- ਮਾਸੂਮ ਨੂੰ ਖੇਡਦਿਆਂ ਛੱਡ ਅੰਦਰ ਚਲੀ ਗਈ ਮਾਂ, ਕੁਝ ਪਲਾਂ ਬਾਅਦ ਆਈ ਬਾਹਰ ਤਾਂ ਨਿਕਲ ਗਈਆਂ ਚੀਕਾਂ
ਇਸ ਦੌਰਾਨ ਸਾਹਿਬ ਸਿੰਘ ਉਰਫ ਸਾਹਬਾ ਪੁੱਤਰ ਬਲਦੇਵ ਸਿੰਘ ਉਰਫ ਦੇਬੀ ਵਾਸੀ ਮੱਧ ਨੇ ਉਸ ਦੇ ਲੜਕੇ ਰਮਨਦੀਪ ਸਿੰਘ ਨੂੰ ਧੱਕਾ ਮਾਰ ਕੇ ਸਾਈਕਲ ਤੋਂ ਸੁੱਟ ਲਿਆ ਅਤੇ ਦਾਤਰ ਨਾਲ ਲਗਾਤਾਰ ਵਾਰ ਕਰਕੇ ਰਮਨਦੀਪ ਸਿੰਘ ਨੂੰ ਜ਼ਖਮੀ ਕਰ ਦਿੱਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਸ ਨੇ ਉਕਤ ਦੇ ਬਿਆਨਾਂ ’ਤੇ ਥਾਣਾ ਬਿਆਸ ਵਿਖੇ ਮੁਕੱਦਮਾ ਦਰਜ ਕਰਕੇ ਮੁਲਜ਼ਮ ਸਾਹਿਬ ਸਿੰਘ ਉਰਫ ਸਾਬਾ ਨੂੰ ਪਿੰਡ ਦਨਿਆਲ ਤੋਂ ਗ੍ਰਿਫਤਾਰ ਕਰਕੇ ਉਸ ਕੋਲੋਂ ਦਾਤਰ ਅਤੇ ਖੂਨ ਨਾਲ ਲਿਬੜੇ ਹੋਏ ਕੱਪੜੇ ਬਰਾਮਦ ਕੀਤੇ ਗਏ ਹਨ। ਕਥਿਤ ਦੋਸ਼ੀ ਨੂੰ ਮਾਣਯੋਗ ਐੱਸ.ਡੀ.ਜੇ.ਐੱਮ. ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਦਾ ਮਾਨਯੋਗ ਅਦਾਲਤ ਵੱਲੋਂ ਇਕ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ । ਇਸ ਮੌਕੇ ਐੱਸ.ਐੱਚ.ਓ. ਬਿਆਸ ਗਗਨਦੀਪ ਸਿੰਘ, ਰਈਆ ਚੌਕੀ ਇੰਚਾਰਜ ਹਰਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ- ਮਾਸੂਮ ਨੂੰ ਖੇਡਦਿਆਂ ਛੱਡ ਅੰਦਰ ਚਲੀ ਗਈ ਮਾਂ, ਕੁਝ ਪਲਾਂ ਬਾਅਦ ਆਈ ਬਾਹਰ ਤਾਂ ਨਿਕਲ ਗਈਆਂ ਚੀਕਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e