ਪੰਜਾਬ ਪੁਲਸ ਵੱਲੋਂ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਅਸਲੇ ਸਣੇ 2 ਸੰਚਾਲਕ ਗ੍ਰਿਫ਼ਤਾਰ

Tuesday, Oct 17, 2023 - 01:12 PM (IST)

ਪੰਜਾਬ ਪੁਲਸ ਵੱਲੋਂ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਅਸਲੇ ਸਣੇ 2 ਸੰਚਾਲਕ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇਕ ਵੱਡੇ ਪਾਕਿ ਆਧਾਰਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਦੇ 2 ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੋਹਾਲੀ ਵੱਲੋਂ ਗ੍ਰਿਫ਼ਤਾਰ ਕੀਤੇ ਲੋਕਾਂ ਦੇ ਕਬਜ਼ੇ 'ਚੋਂ ਇਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ ਲਈ ਭਾਲ ਕਰ ਰਹੀ ਸੀ ਵਿਜੀਲੈਂਸ

ਇਸ ਮਾਡਿਊਲ ਵੱਲੋਂ ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਗਿਰੋਹ ਨੂੰ ਪਾਕਿ ਆਧਾਰਿਤ ਅੱਤਵਾਦੀ ਰਿੰਦਾ ਅਤੇ ਯੂ. ਐੱਸ. ਏ. ਆਧਾਰਿਤ ਗੈਂਗਸਟਰ ਹੈਪੀ ਪਾਸੀਆ ਵਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਇਸ ਗ੍ਰਿਫ਼ਤਾਰੀ ਨਾਲ ਪੰਜਾਬ 'ਚ ਹੋਣ ਵਾਲੇ ਕਈ ਟਾਰਗੇਟ ਹਮਲਿਆਂ ਨੂੰ ਪੁਲਸ ਨੇ ਟਾਲ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਪਾਬੰਦੀਆਂ! ਇਸ ਤਾਰੀਖ਼ ਤੱਕ ਰਹਿਣਗੀਆਂ ਜਾਰੀ

PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News