ਪੰਜਾਬ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ, ਇਸ ਵੱਡੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼
Sunday, Aug 13, 2023 - 06:40 PM (IST)
ਤਰਨਤਾਰਨ/ਚੰਡੀਗੜ੍ਹ- ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪੁਲਸ ਦੇਸ਼ ਵਿਰੋਧੀ ਅਨਸਰਾਂ 'ਤੇ ਤਿੱਖੀ ਨਜ਼ਰ ਰੱਖੀ ਬੈਠੀ ਹੈ। ਇਸੇ ਦਰਮਿਆਨ ਪੰਜਾਬ ਪੁਲਸ ਨੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਦੇ ਸਾਂਝੇ ਆਪ੍ਰੇਸ਼ਨ 'ਚ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਪੁਲਸ ਨੇ ਕਾਊਂਟਰ ਇੰਟੈਲੀਜੈਂਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਸਾਂਝੇ ਆਪ੍ਰੇਸ਼ਨ 'ਚ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਤਰਨਤਾਰਨ ਪੁਲਸ ਕੈਨੇਡਾ ਸਥਿਤ ਅੱਤਵਾਦੀਆਂ ਦੇ ਤਿੰਨ ਸਾਥੀਆਂ ਅੱਤਵਾਦੀ ਰਿੰਦਾ ਅਤੇ ਲਖਬੀਰ ਲੰਡਾ ਅੱਤਵਾਦੀ ਮਾਡਿਊਲ ਦੇ 3 ਮੈਂਬਰਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਪਤੀ ਦੀਆਂ ਮੰਗਾਂ ਤੋਂ ਪ੍ਰੇਸ਼ਾਨ ਰਹਿੰਦੀ ਸੀ ਔਰਤ, ਜ਼ਹਿਰੀਲੀ ਦਵਾਈ ਖਾ ਕੇ ਕੀਤੀ ਜੀਵਨਲੀਲਾ ਸਮਾਪਤ
ਉਨ੍ਹਾਂ ਕਿਹਾ ਕਿ ਇਹ ਮੁਲਜ਼ਮ ਪੁਲਸ ਸਟੇਸ਼ਨ ਸਰਹਾਲੀ 'ਤੇ ਆਰਪੀਜੀ ਹਮਲੇ ਅਤੇ ਪੰਜਾਬ ਵਿੱਚ ਨਿਸ਼ਾਨਾ ਕਤਲ ਕਰਨ ਦੀਆਂ ਕਈ ਸਾਜ਼ਿਸ਼ਾਂ ਪਿੱਛੇ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ 'ਚ ਪਾਇਆ ਗਿਆ ਕਿ ਮੁਲਜ਼ਮਾਂ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਦਾ ਖ਼ੁਲਾਸਾ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਖੋਲ੍ਹੇ ਜਾਣਗੇ 15 ਹੋਰ ਨਵੇਂ ਸਕੂਲ
ਪੰਜਾਬ ਡੀਜੀਪੀ ਨੇ ਅੱਗੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਨਕਦੀ ਸਮੇਤ 3 ਪਿਸਤੌਲ ਬਰਾਮਦ ਕੀਤੇ ਹਨ। ਇਨ੍ਹਾਂ ਦੇ ਹੋਰ ਮਕਸਦਾਂ ਬਾਰੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੇਸ਼ਾ-ਨਿਰਦੇਸ਼ਾ ਅਨੁਸਾਰ ਸੂਬੇ 'ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8