ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ ਰੁਪਏ ਨਕਦੀ ਤੇ ਪਰਸ ਲੈ ਕੇ ਚੋਰ ਫ਼ਰਾਰ

Wednesday, Sep 30, 2026 - 11:28 PM (IST)

ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ ਰੁਪਏ ਨਕਦੀ ਤੇ ਪਰਸ ਲੈ ਕੇ ਚੋਰ ਫ਼ਰਾਰ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਹਨੂੰਮਾਨ ਚੌਕ ਸਥਿਤ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨ ਦੇ ਗੱਲੇ ਵਿੱਚੋਂ ਕਰੀਬ 78 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਪਰਸ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਦੁਕਾਨ ਮਾਲਕ ਜਦੋਂ ਦੁਕਾਨ ’ਤੇ ਪਹੁੰਚਿਆ ਤਾਂ ਉਸ ਨੂੰ ਚੋਰੀ ਹੋਣ ਦਾ ਪਤਾ ਲੱਗਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।

ਪੁਲਸ ਵੱਲੋਂ ਦੁਕਾਨ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ। ਚੋਰੀ ਦੀ ਇਸ ਘਟਨਾ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News