ਚੜ੍ਹਦੇ ਸਿਆਲ ਬਠਿੰਡਾ ਸਣੇ ਪੰਜਾਬ ਦੇ ਕਈ ਸ਼ਹਿਰਾਂ ''ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ

Friday, Nov 03, 2023 - 02:54 PM (IST)

ਚੜ੍ਹਦੇ ਸਿਆਲ ਬਠਿੰਡਾ ਸਣੇ ਪੰਜਾਬ ਦੇ ਕਈ ਸ਼ਹਿਰਾਂ ''ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ

ਨਵੀਂ ਦਿੱਲੀ/ਚੰਡੀਗੜ੍ਹ (ਭਾਸ਼ਾ) : ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਬਾਅਦ ਹਰਿਆਣਾ ਤੇ ਪੰਜਾਬ ਵਿਚ ਵੀ ਕਈ ਸਥਾਨਾਂ ’ਤੇ ਵੀਰਵਾਰ ਨੂੰ ਏ. ਕਿਊ. ਆਈ. ਖ਼ਰਾਬ ਅਤੇ ਬਹੁਤ ਹੀ ਖ਼ਰਾਬ ਸ਼੍ਰੇਣੀਆਂ ਵਿਚ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ, ਹਿਸਾਰ ਵਿਚ ਏ. ਕਿਊ. ਆਈ. 422, ਫਤਿਹਾਬਾਦ ਵਿਚ 416, ਜੀਂਦ ਵਿਚ 415, ਰੋਹਤਕ ਵਿਚ 384, ਕੈਥਲ ਵਿਚ 378 ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਦੇ ਬਠਿੰਡਾ ਵਿਚ ਏ. ਕਿਊ. ਆਈ. 303, ਮੰਡੀ ਗੋਬਿੰਦਗੜ੍ਹ 299, ਖੰਨਾ ਵਿਚ 255, ਜਲੰਧਰ ਵਿਚ 220, ਲੁਧਿਆਣਾ ’ਚ 214 ਅਤੇ ਅੰਮ੍ਰਿਤਸਰ ਵਿਚ 166 ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ : ਭਾਜਪਾ ਆਗੂ ਵੱਲੋਂ ਗੁਰਦੁਆਰਿਆਂ ਨੂੰ ਉਖਾੜਨ ਦੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਚੜ੍ਹਦੇ ਸਿਆਲ ਹਵਾ ਪ੍ਰਦੂਸ਼ਣ ਨੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਬਠਿੰਡਾ ਸ਼ਹਿਰ ਵਿੱਚ ਸਭ ਤੋਂ ਵੱਧ ਹਵਾ ਪ੍ਰਦੂਸ਼ਣ ਦਰਜ ਕੀਤਾ ਗਿਆ ਜੋ ਸ਼ਹਿਰ ਵਾਸੀਆਂ ਲਈ ਚਿੰਤਾ ਭਰੀ ਖ਼ਬਰ ਹੈ। ਲੋਕਾਂ ਨੂੰ ਸਾਹ ਲੈਣ ਅਤੇ ਅੱਖਾਂ ਵਿਚ ਜਲਣ ਦੀ ਸਮੱਸਿਆ ਆ ਰਹੀ ਹੈ। ਜੇਕਰ ਪਰਾਲੀ ਨੂੰ ਅੱਗ ਲੱਗਣ ਦਾ ਸਿਲਸਲਾ ਜਾਰੀ ਰਿਹਾ ਤਾਂ ਹਵਾ ਪ੍ਰਦੂਸ਼ਣ ਸਮੱਸਿਆ ਨੂੰ ਹੋਰ ਗੰਭੀਰ ਕਰ ਸਕਦਾ ਹੈ। ਉਧਰ ਪੰਜਾਬ ਅਤੇ ਹਰਿਆਣਾ ਦੀ ਸੰਯੁਕਤ ਰਾਜਧਾਨੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਏ. ਕਿਊ. ਆਈ. 194 ਰਿਹਾ। ਕੇਂਦਰ ਸਰਕਾਰ ਦੇ ਪ੍ਰਦੂਸ਼ਣ ਕੰਟਰੋਲ ਕਮਿਸ਼ਨ ਨੇ ਦਿੱਲੀ ਦੀ ਏਅਰ ਕੁਆਲਿਟੀ ‘ਗੰਭੀਰ’ ਸ਼੍ਰੇਣੀ ਵਿਚ ਪਹੁੰਚਣ ਦੇ ਮੱਦੇਨਜ਼ਰ ਵੀਰਵਾਰ ਨੂੰ ਗ਼ੈਰ-ਜ਼ਰੂਰੀ ਉਸਾਰੀ ਗਤੀਵਿਧੀਆਂ ਅਤੇ ਡੀਜ਼ਲ ਨਾਲ ਚੱਲਣ ਵਾਲੇ ਟਰੱਕਾਂ ਦੇ ਰਾਸ਼ਟਰੀ ਰਾਜਧਾਨੀ ਵਿਚ ਐਂਟਰੀ ’ਤੇ ਪਾਬੰਦੀ ਲਗਾਉਣ ਅਤੇ 2 ਦਿਨ ਲਈ ਪ੍ਰਾਇਮਰੀ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਵਿਆਹੀ ਔਰਤ ਦੀ ਜ਼ਿੰਦਗੀ 'ਚ ਆਇਆ ਤੂਫ਼ਾਨ, 10 ਸਾਲ ਬਾਅਦ ਪ੍ਰੇਮੀ ਨੇ ਕਰ 'ਤਾ ਘਟੀਆ ਕਾਰਾ

ਪੜਾਅਬੱਧ ਪ੍ਰਤੀਕਿਰਿਆ ਕਾਰਜ ਯੋਜਨਾ (ਜੀ. ਆਰ. ਏ. ਪੀ.) ਦੇ ਤੀਜੇ ਪੜਾਅ ਦੇ ਤਹਿਤ ਇਹ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਕੇਂਦਰ ਦੀ ਹਵਾ ਪ੍ਰਦੂਸ਼ਣ ਕੰਟਰੋਲ ਯੋਜਨਾ ਜੀ. ਆਰ. ਏ. ਪੀ. ਸਰਦੀ ਦੇ ਮੌਸਮ ਦੌਰਾਨ ਦਿੱਲੀ-ਐੱਨ. ਸੀ. ਆਰ. ਵਿਚ ਲਾਗੂ ਕੀਤੀ ਜਾਂਦੀ ਹੈ। ਸ਼ਾਮ 5 ਵਜੇ ਦਿੱਲੀ ਦੀ ਏਅਰ ਕੁਆਲਿਟੀ ਇੰਡੈਕਸ (ਏ. ਕਿਊ. ਆਈ.) 402 ਰਿਹਾ। ਦਿੱਲੀ-ਐੱਨ. ਸੀ. ਆਰ. ’ਚ ਹਵਾ ਦੀ ਗੁਣਵੱਤਾ ਦੀ ਸਥਿਤੀ ਦੀ ਸਮੀਖਿਆ ਸਬੰਧੀ ਮੀਟਿੰਗ ਵਿਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀ. ਏ. ਕਿਊ. ਐੱਮ.) ਨੇ ਕਿਹਾ ਕਿ ਉਲਟ ਮੌਸਮ ਅਤੇ ਮੌਸਮੀ ਸਥਿਤੀਆਂ ਕਾਰਨ ਪ੍ਰਦੂਸ਼ਣ ਦਾ ਪੱਧਰ ਅਜੇ ਹੋਰ ਵਧਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News