ਰਾਜਬੀਰ ਘੁੰਮਣ ਮਾਮਲੇ ''ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ
Tuesday, Oct 13, 2026 - 04:04 PM (IST)
ਜਲੰਧਰ: ਓਐਸਡੀ ਰਾਜਬੀਰ ਘੁੰਮਣ ਮਾਮਲੇ ਸਬੰਧੀ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਮਾਮਲੇ 'ਚ ਐਂਟਰੀ ਕੀਤੀ ਹੈ। ਈਡੀ ਦੇ ਜਲੰਧਰ ਦਫ਼ਤਰ ਨੇ ਇਸ ਮਾਮਲੇ 'ਚ ਕੇਸ ਦਰਜ ਕੀਤਾ ਹੈ। ਇਸ ਘਟਨਾਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਦੀ ਭੂਮਿਕਾ ਮਹੱਤਵਪੂਰਨ ਹੋ ਗਈ ਹੈ। ਈਡੀ ਹੁਣ ਇਸ ਮਾਮਲੇ 'ਚ ਵਿੱਤੀ ਬੇਨਿਯਮੀਆਂ, ਮਨੀ ਲਾਂਡਰਿੰਗ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਦੀ ਤਿਆਰੀ ਕਰ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕੱਲ੍ਹ ਰਾਜਬੀਰ ਘੁੰਮਣ ਨੂੰ ਮਹੱਤਵਪੂਰਨ ਰਾਹਤ ਦਿੱਤੀ ਸੀ, ਜਿਸ ਨਾਲ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਕਿਸੇ ਵੀ ਜ਼ਬਰਦਸਤੀ ਕਾਰਵਾਈ 'ਤੇ ਰੋਕ ਲਗਾਈ ਗਈ। ਅਦਾਲਤ ਨੇ ਸੀਬੀਆਈ ਵੱਲੋਂ ਮਾਮਲੇ ਵਿੱਚ ਦਰਜ ਐਫਆਈਆਰ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ, ਪਰ ਘੁੰਮਣ ਦੀ ਗ੍ਰਿਫ਼ਤਾਰੀ ਨੂੰ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜਾਂਚ ਜਾਰੀ ਰਹੇਗੀ ਅਤੇ ਇਸ ਸਬੰਧ ਵਿੱਚ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੌਰਾਨ, ਈਡੀ ਵੱਲੋਂ ਅੱਜ ਕੇਸ ਦਰਜ ਕਰਨ ਬਾਰੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
