ਤਰਨਤਾਰਨ ਜ਼ਿਮਨੀ ਚੋਣ ਦੌਰਾਨ ਹੰਗਾਮਾ: ਅਕਾਲੀ ਉਮੀਦਵਾਰ ਨੇ ਲਗਾਏ ਦੋਸ਼

Tuesday, Nov 11, 2025 - 12:41 PM (IST)

ਤਰਨਤਾਰਨ ਜ਼ਿਮਨੀ ਚੋਣ ਦੌਰਾਨ ਹੰਗਾਮਾ: ਅਕਾਲੀ ਉਮੀਦਵਾਰ ਨੇ ਲਗਾਏ ਦੋਸ਼

ਤਰਨਤਾਰਨ (ਰਮਨ)-ਤਰਨਤਾਰਨ ਵਿਧਾਨ ਸਭਾ ਹਲਕੇ 'ਚ ਚੋਣ ਮੈਦਾਨ ਦੌਰਾਨ ਵੱਡਾ ਹੰਗਾਮਾ ਖੜ੍ਹਾ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਪੁਲਸ 'ਤੇ ਨਜਾਇਜ਼ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ-ਤਰਨਤਾਰਨ ਜ਼ਿਮਨੀ ਚੋਣ: 11 ਵਜੇ ਤੱਕ 23.05 ਫੀਸਦੀ ਹੋਈ ਵੋਟਿੰਗ

ਇਸ ਸਬੰਧ ਵਿੱਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਵੱਲੋਂ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੂੰ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ। ਇਸ ਵਿੱਚ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਅਤੇ ਏਐਸਆਈ ਗੁਰਪ੍ਰੀਤ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ

ਦਰਅਸਲ, ਤਰਨਤਾਰਨ ਵਿਧਾਨ ਸਭਾ ਦੇ ਬੂਥ ਨੰਬਰ 146 ਤੇ 147 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਰਾਜਕੁਮਾਰ ਰੀਟਾ ਨੂੰ ਨਜਾਇਜ਼ ਤੌਰ 'ਤੇ ਬੂਥ ਤੋਂ ਚੁੱਕੇ ਜਾਣ ਦੇ ਦੋਸ਼ ਲਗਾਏ ਗਏ ਹਨ। ਇਸ ਤੋਂ ਇਲਾਵਾ ਹੋਰ ਵਰਕਰਾਂ ਅਤੇ ਆਗੂਆਂ ਨੂੰ ਵੀ ਪੁਲਸ ਵੱਲੋਂ ਚੁੱਕੇ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੋਵੇਂ ਉਪਰੋਕਤ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਲਾਈਨ ਹਾਜ਼ਰ ਕੀਤਾ ਜਾਵੇ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News