ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਹਲਚਲ! 2 ਦਰਜਨ ਆਗੂਆਂ ਨੇ ਦਿੱਤੇ ਪਾਰਟੀ ਤੋਂ ਅਸਤੀਫ਼ੇ
Saturday, Jul 19, 2025 - 12:00 PM (IST)

ਜਲੰਧਰ (ਜ.ਬ.)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਬੀਬੀ ਲਖਵਿੰਦਰ ਕੌਰ ਦੀ ਹਾਜ਼ਰੀ ਵਿਚ 2 ਦਰਜਨ ਮਹਿਲਾ ਆਗੂਆਂ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬੀਬੀ ਲਖਵਿੰਦਰ ਕੌਰ ਨੇ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਦੀ ਨਿਯੁਕਤੀ ਸਮੇਂ ਪਾਰਟੀ ਦੇ ਵਫ਼ਾਦਾਰ ਮਿਹਨਤੀ ਵਰਕਰਾਂ ਦੀਆਂ ਭਾਵਨਾਵਾਂ ਦੇ ਉਲਟ ਇਕਬਾਲ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਪ੍ਰਧਾਨ ਬਣਾ ਕੇ ਉਨ੍ਹਾਂ ਦੇ ਮਨੋਬਲ ਨੂੰ ਭਾਰੀ ਸੱਟ ਮਾਰੀ ਹੈ।
ਇਹ ਵੀ ਪੜ੍ਹੋ: ਨਸ਼ਾ ਸਮੱਗਲਿੰਗ ਦੇ ਵੱਡੇ 'ਜਰਨੈਲਾਂ' ਨਾਲ ਕੋਈ ਰਹਿਮ ਨਹੀਂ : ਮੁੱਖ ਮੰਤਰੀ ਭਗਵੰਤ ਮਾਨ
ਉਨ੍ਹਾਂ ਕਿਹਾ ਕਿ ਜਿਸ ਇਕਬਾਲ ਸਿੰਘ ਢੀਂਡਸਾ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਸਾਰੀਆਂ ਚੋਣ ਲੜ ਕੇ ਪਿਛਲੇ ਸਮੇਂ ਵਿਚ ਪਾਰਟੀ ਦਾ ਕਾਫ਼ੀ ਨੁਕਸਾਨ ਕੀਤਾ ਅਤੇ ਨਾ ਹੀ ਹਲਕਾ ਸੈਂਟਰਲ ਦੇ ਵਰਕਰਾਂ ਨਾਲ ਰਾਬਤਾ ਬਣਾ ਕੇ ਪਾਰਟੀ ਲਈ ਕੋਈ ਵੀ ਕੰਮ ਕੀਤਾ, ਉਸ ਨੂੰ ਪਾਰਟੀ ਹਾਈ ਕਮਾਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਣਾਉਣਾ ਕਿਸੇ ਵੀ ਤਰ੍ਹਾਂ ਵਾਜਿਬ ਨਹੀਂ ਕਿਹਾ ਜਾ ਸਕਦਾ।
ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ! 22 ਤਾਰੀਖ਼ ਤੱਕ ਲਗਾਤਾਰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਬੀਬੀ ਲਖਵਿੰਦਰ ਕੌਰ ਨੇ ਕਿਹਾ ਕਿ ਹਾਈ ਕਮਾਨ ਆਪਣੇ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਢੀਂਡਸਾ ਦੀਆਂ ਸਰਗਰਮੀਆਂ ਦੀ ਸਾਰੇ ਸ਼ਹਿਰ ਵਿਚੋਂ ਰਿਪੋਰਟ ਮੰਗਵਾ ਕੇ ਹੱਕ-ਸੱਚ ਦਾ ਨਿਤਾਰਾ ਕਰੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੀਆਂ ਮਹਿਲਾ ਆਗੂਆਂ ਵਿਚ ਬੀਬੀ ਸਤਨਾਮ ਕੌਰ ਕਮਲ ਵਿਹਾਰ, ਕੁਲਜੀਤ ਕੌਰ, ਤਜਿੰਦਰ ਕੌਰ, ਮਨਜੀਤ ਕੌਰ, ਪਰਮਿੰਦਰ ਕੌਰ, ਸਨੇਹ ਲਤਾ, ਸੰਗੀਤਾ ਰਾਣੀ, ਸ਼ਿਵਾਨੀ, ਊਸ਼ਾ ਰਾਣੀ, ਰੁਪਿੰਦਰ ਕੌਰ, ਜਸਬੀਰ ਕੌਰ, ਆਸ਼ਾ ਰਾਣੀ, ਨਰਿੰਦਰ ਕੌਰ, ਬਲਜੀਤ ਕੌਰ, ਸ਼ਰਨਜੀਤ ਕੌਰ, ਮਨਪ੍ਰੀਤ ਕੌਰ, ਅਰਚਨਾ ਚੌਧਰੀ ਅਤੇ ਮਨੀਸ਼ਾ ਰਾਣੀ ਸ਼ਾਮਲ ਹਨ।
ਇਹ ਵੀ ਪੜ੍ਹੋ: ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ ਠੱਪ, ਜਾਣੋ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e