ਬਠਿੰਡਾ ''ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਰਿਸ਼ਵਤ ਲੈਂਦਾ ਰੰਗੇ ਹੱਥੀਂ ਫੜ੍ਹਿਆ ASI

Thursday, May 22, 2025 - 04:02 PM (IST)

ਬਠਿੰਡਾ ''ਚ ਵਿਜੀਲੈਂਸ ਦਾ ਵੱਡਾ ਐਕਸ਼ਨ, ਰਿਸ਼ਵਤ ਲੈਂਦਾ ਰੰਗੇ ਹੱਥੀਂ ਫੜ੍ਹਿਆ ASI

ਬਠਿੰਡਾ (ਵਿਜੇ ਵਰਮਾ) : ਵਿਜੀਲੈਂਸ ਟੀਮ ਬਠਿੰਡਾ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਏ. ਐੱਸ. ਆਈ. ਨੂੰ 1.05 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਪੈਸਿਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਗੁਰਪਿਆਰ ਸਿੰਘ ਅਤੇ ਉਸਦੇ ਦੋ ਸਾਥੀਆਂ ਖ਼ਿਲਾਫ਼ 506 ਗ੍ਰਾਮ ਹੈਰੋਇਨ ਦੀ ਬਰਾਮਦਗੀ ਸਬੰਧੀ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਉਪਰੋਕਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਪਰੋਕਤ ਨੌਜਵਾਨਾਂ ਨੇ ਕੁੱਝ ਸੋਨਾ ਪਾਇਆ ਹੋਇਆ ਸੀ, ਜਿਸ ਨੂੰ ਪੁਲਸ ਨੇ ਕਬਜ਼ੇ ਵਿੱਚ ਲੈ ਲਿਆ। ਬਾਅਦ 'ਚ ਏ. ਐੱਸ. ਆਈ. ਮੇਜਰ ਸਿੰਘ ਨੇ ਉਕਤ ਸੋਨਾ ਵਾਪਸ ਕਰਨ ਲਈ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਤੋਂ 2 ਲੱਖ ਰੁਪਏ ਦੀ ਮੰਗ ਕੀਤੀ। ਨੌਜਵਾਨ ਦੇ ਪਰਿਵਾਰਕ ਮੈਂਬਰਾਂ ਮਲਕੀਤ ਸਿੰਘ ਅਤੇ ਹੋਰਾਂ ਨੇ ਇਸ ਬਾਰੇ ਵਿਜੀਲੈਂਸ ਨੂੰ ਸੂਚਿਤ ਕੀਤਾ। ਵਿਜੀਲੈਂਸ ਨੇ ਏ. ਐੱਸ. ਆਈ. ਨੂੰ ਉਕਤ ਰਿਸ਼ਵਤ ਦੀ ਰਕਮ ਲੈਂਦੇ ਹੋਏ ਫੜ੍ਹ ਲਿਆ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦੇ ਐਲਾਨ ਦਾ ਜਾਣੋ ਕੀ ਹੈ ਅਸਲ ਸੱਚ

ਮੇਜਰ ਸਿੰਘ ਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ ਉਕਤ ਪੈਸਿਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂ ਕਿ ਉਸੇ ਸਮੇਂ ਕੀਤੀ ਗਈ ਛਾਪੇਮਾਰੀ ਦੌਰਾਨ ਮੇਜਰ ਸਿੰਘ ਨੂੰ ਵੀ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News