ਪੰਜਾਬ ਦੇ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਰਹੋ ਅਲਰਟ, ਮੌਸਮ ਵਿਭਾਗ ਨੇ...
Sunday, Nov 29, 2026 - 10:55 AM (IST)
ਚੰਡੀਗੜ੍ਹ : ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵਲੋਂ ਵੱਡਾ ਅਲਰਟ ਜਾਰੀ ਕਰਦਿਆਂ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਅਗਲੇ 2 ਦਿਨ 30 ਨਵੰਬਰ ਅਤੇ 1 ਦਸੰਬਰ ਨੂੰ ਸਵੇਰੇ ਅਤੇ ਦੇਰ ਰਾਤ ਸੰਘਣੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ, ਜਿਸ ਕਾਰਨ ਆਮ ਜਨ ਜੀਵਨ ਅਤੇ ਸੜਕੀ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ ਅਤੇ ਨਵਾਂਸ਼ਹਿਰ 'ਚ ਸੰਘਣੀ ਧੁੰਦ ਪੈਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਾਂਗਰਸ ਨੇ ਜਾਰੀ ਕੀਤੀ 30 ਉਮੀਦਵਾਰਾਂ ਦੀ ਪਹਿਲੀ LIST
ਸਵੇਰੇ ਅਤੇ ਰਾਤ ਵੇਲੇ ਸੜਕਾਂ 'ਤੇ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਵਿਭਾਗ ਵਲੋਂ ਧੁੰਦ ਦੌਰਾਨ ਹੌਲੀ ਵਾਹਨ ਚਲਾਉਣ, ਰਫ਼ਤਾਰ ਘੱਟ ਰੱਖਣ, ਵਾਹਨਾਂ ਵਿਚਕਾਰ ਸੁਰੱਖਿਆ ਦੂਰੀ ਬਣਾ ਕੇ ਰੱਖਣ ਅਤੇ ਫੌਗ ਲਾਈਟਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
2 ਦਸੰਬਰ ਤੋਂ ਬਾਅਦ ਮੌਸਮ ਸਾਫ਼ ਰਹੇਗਾ ਅਤੇ 4 ਦਸੰਬਰ ਤੋਂ ਨਵਾਂ ਪੱਛਮੀ ਗੜਬੜੀ ਸਿਸਟਮ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ 'ਚ ਮੀਂਹ ਜਾਂ ਕਿਣਮਿਣ ਹੋ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
